ਮਨਪ੍ਰੀਤ ਕੌਰ ਦੀ ਰਿਪੋਰਟ 

Punjab Elections 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ ਪਰ ਕਈ ਥਾਈਂ  ਈਵੀਐਮ 'ਚ ਖਰਾਬੀ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਲਹਿਰਾਗਾਗਾ 'ਚ  ਈਵੀਐਮ 'ਚ ਖਰਾਬੀ  ਕਾਰਨ ਨਹੀਂ  ਪੋਲਿੰਗ ਸ਼ੁਰੂ ਹੋ ਸਕੀ ਜਿਸ ਕਾਰਨ ਵੋਟਰ ਖੱਜਲ ਖੁਆਰ ਹੋ ਰਹੇ  ਹਨ।    

 

ਜਿਲ੍ਹਾ ਸੰਗਰੂਰ ਦੇ 99 ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿਖੇ ਵਾਰਡ ਨੰਬਰ  ਇਕ ਦੇ ਬੂਥ ਨੰਬਰ 27 ਵਿਖੇ ਸਵੇਰ ਤੋਂ ਹੀ ਈਵੀਐਮ ਖ਼ਰਾਬ ਹੋਣ ਦੇ ਕਾਰਨ ਬੂਥ ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਖੱਜਲ ਖੁਆਰ ਹੁੰਦੇ ਦਿਖਾਈ ਦਿੱਤੇ ।ਇੱਥੋਂ ਤੱਕ ਕਿ ਕੁਝ ਲੋਕ  ਬਾਹਰ ਜਾਣ ਦੇ ਕਾਰਨ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਹੀ ਰਹਿ ਗਏ, ਲੋਕਾਂ ਦਾ ਕਹਿਣਾ ਹੈ ਕਿ ਇਹ ਪ੍ਰਸ਼ਾਸਨ ਦੀ ਬਹੁਤ ਵੱਡੀ ਫੇਲੀਅਰ ਹੈ, ਘੰਟੇ ਤੋਂ ਵੱਧ ਸਮਾਂ ਤਕ ਈਵੀਐਮ  ਠੀਕ ਨਹੀਂ ਹੋ ਸਕੀ।

 







 



ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ। 



ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ। 






ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904