Punjab Elections 2022: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਤੇ ਪਾਰਟੀ ਉਮੀਦਵਾਰਾਂ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਵੀ ਪ੍ਰਚਾਰ ਲਈ ਪਹੁੰਚੇ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਗਿਆ।  

ਲੋਕਾਂ ਨੇ ਇਲਜ਼ਾਮ ਲਾਇਆ ਗਿਆ ਕਿ ਕਣਕ ਡਿੱਪੂ 'ਤੇ ਆ ਕੇ ਉਨ੍ਹਾਂ ਵੱਲੋਂ ਨਜਾਇਜ਼ ਤੌਰ ਤੇ ਗੁੰਡਾਗਰਦੀ ਕੀਤੀ ਗਈ ਹੈ। ਇਸ ਤੋਂ ਬਾਅਦ ਲੋਕਾਂ ਵੱਲੋਂ ਤਕਰੀਬਨ ਡੇਢ ਘੰਟਾ ਡਾ. ਬਲਵੀਰ ਨੂੰ ਡਿਪੂ ਦੇ ਅੰਦਰ ਹੀ ਬੰਦ ਕਰਕੇ ਰੱਖਿਆ ਗਿਆ। ਉਧਰ ਹੀ ਉਮੀਦਵਾਰ ਡਾਕਟਰ ਬਲਵੀਰ ਸਿੰਘ ਨੇ ਲੋਕਾਂ 'ਤੇ ਉਨ੍ਹਾਂ 'ਤੇ ਹਮਲਾ ਕਰਨ ਦੇ ਵੀ ਇਲਜ਼ਾਮ ਲਾਏ।


 ਇਹ ਵੀ ਪੜ੍ਹੋ : ਵੱਡੀ ਖਬਰ! ਪੰਜਾਬ 'ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਪੜ੍ਹੋ ਹੁਕਮਾਂ ਦੀ ਕਾਪੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :



https://apps.apple.com/in/app/abp-live-news/id81111490