ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ : ਪੰਜਾਬ 'ਚ ਸ਼ੁਰੂ ਵੋਟਿੰਗ ਸ਼ੁਰੂ ਹੋ ਗਈ ਹੈ। ਆਪ ਦੇ ਸੀਐਮ ਫੇਸ ਭਗਵੰਤ ਮਾਨ ਮੋਹਾਲੀ ਤੇ ਮਨਪ੍ਰੀਤ ਬਾਦਲ ਨੇ ਪਿੰਡ ਬਾਦਲ 'ਚ ਵੋਟ ਪਾਈ ਹੈ। ਵੋਟਿੰਗ ਸ਼ੁਰੂ ਹੁੰਦਿਆਂ ਲੋਕਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 117 ਸੀਟਾਂ 'ਤੇ 1304 ਉਮੀਦਵਾਰਾਂ ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ 'ਚ ਉਤਰੇ ਹਨ। ਵੋਟਿੰਗ ਸਵੇਰ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤਕ ਵੋਟਿੰਗ ਹੋਵੇਗੀ।


 




ਵੋਟ ਪਾਉਣ ਤੋਂ ਬਾਅਦ ਭਗਵੰਤ ਮਾਨ ਨੇ ਬਜ਼ੁਰਗਾਂ ਤੇ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਵੱਡਾ ਹੈ। ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੁਸ਼ਿਆਰਪੁਰ ਤੋਂ ਬੀਜੇਪੀ ਉਮੀਦਵਾਰ ਤੀਕਸ਼ਣ ਸੂਦ ਨੇ ਮਤ ਅਧਿਕਾਰ ਦੀ ਵਰਤੋਂ ਕਰਦਿਆਂ ਬੂਥ ਨੰਬਰ  78 ਸਵੇਰੇ ਤੜਕੇ ਤੜਕੇ ਪਾਈ ਵੋਟ ਹੈ। ਇਸ ਦਿਨ ਪਹਿਲਾਂ ਕਈ ਉਮੀਦਵਾਰਾਂ ਨੇ ਮੰਦਰ ਤੇ ਗੁਰਦੁਆਰਿਆਂ 'ਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਹੈ ਅੱਜ ਪੰਜਾਬ ਦੇ ਲੋਕ ਪੰਜਾਬ ਦਾ ਭਵਿੱਖ ਤੈਅ ਕਰਨਗੇ।


ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ। ਇਸ ਦੇ ਨਾਲ ਹੀ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸਕੂਲ ਪੁੱਜੇ ਤੇ ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਇਸ ਸਰਕਾਰੀ ਸਕੂਲ 'ਚ ਮੈਂ ਵੋਟ ਪਾਉਣ ਆਉਂਦਾ ਰਹਾਂਗਾ।  ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।  ਵੋਟਿੰਗ ਬੂਥਾਂ 'ਤੇ ਸੈਨੇਟਾਈਜ਼ਰ ਤੇ ਮਾਸਕ ਵੀ ਦਿੱਤੇ ਜਾ ਰਹੇ।


ਇਸ ਦੌਰਾਨ ਰਾਜਾ ਵੜਿੰਗ, ਡਾ. ਦਲਜੀਤ ਸਿੰਘ ਚੀਮਾ, ਹਰਪਾਲ ਸਿੰਘ ਚੀਮਾ, ਭਾਰਤ ਭੁਸ਼ਣ ਆਸ਼ੂ ਬਾਕੀ ਹੋਰ ਉਮੀਦਵਾਰਾਂ ਨੇ ਪਰਿਵਾਰਾਂ ਸਣੇ ਵੋਟਾਂ ਪਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਲੋਕ ਪੂਰਾ ਭਰੋਸ ਲੋਕ ਸਹੀ ਉਮੀਦਵਾਰ ਦੀ ਚੋਣ ਕਰਨਗੇ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904