(Source: ECI/ABP News/ABP Majha)
Punjab Elections 2022: ਅਦਾਕਾਰ ਸੋਨੂੰ ਸੂਦ ਦੀ ਕਾਰ ਮੋਗਾ ਪੁਲਿਸ ਨੇ ਕੀਤੀ ਜ਼ਬਤ, ਘਰ ਰਹਿਣ ਦੇ ਦਿੱਤੇ ਨਿਰਦੇਸ਼
Punjab Elections 2022: ਪੰਜਾਬ ਦੀਆਂ 117 ਸੀਟਾਂ 'ਤੇ ਹੋਣ ਵਾਲੀਆਂ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਮੋਗਾ ਪੁਲਿਸ ਨੇ ਪਿੰਡ ਲੰਡੇਕੇ ਤੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ 'ਚ ਲੈ ਲਿਆ
Punjab Elections 2022: ਪੰਜਾਬ ਦੀਆਂ 117 ਸੀਟਾਂ 'ਤੇ ਹੋਣ ਵਾਲੀਆਂ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਮੋਗਾ ਪੁਲਿਸ ਨੇ ਪਿੰਡ ਲੰਡੇਕੇ ਤੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ 'ਚ ਲੈ ਲਿਆ ਅਤੇ ਸੋਨੂੰ ਸੂਦ ਮੌਕੇ 'ਤੇ ਗੱਡੀ 'ਚ ਮੌਜੂਦ ਸੀ। ਸੋਨੂੰ ਸੂਦ ਨੂੰ ਕਿਸੇ ਹੋਰ ਕਾਰ ਵਿੱਚ ਘਰ ਭੇਜਿਆ ਗਿਆ ਅਤੇ ਉਹਨਾਂ ਨੂੰ ਘਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਸੋਨੂੰ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹਨਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਚੰਗੀ ਸਰਕਾਰ ਬਣਾਉਣੀ ਚਾਹੀਦੀ ਹੈ।
ਵੋਟਰਾਂ ਨੂੰ ਭਰਮਾਉਣ ਦੇ ਦੋਸ਼
ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਭਰਮਾ ਰਿਹਾ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਦੀ ਟੀਮ ਨੇ ਸੋਨੂੰ ਸੂਦ ਦਾ ਪਿੱਛਾ ਕੀਤਾ ਅਤੇ ਦੋਸ਼ ਸਹੀ ਪਾਏ ਜਾਣ 'ਤੇ ਉਸ ਖਿਲਾਫ ਕਾਰਵਾਈ ਕੀਤੀ ਗਈ।
ਦੋਸ਼ ਹੈ ਕਿ ਸੋਨੂੰ ਸੂਦ ਇਕ ਬੂਥ ਤੋਂ ਦੂਜੇ ਬੂਥ 'ਤੇ ਜਾ ਕੇ ਵੋਟਰਾਂ ਨੂੰ ਉਲਝਾ ਰਿਹਾ ਸੀ। ਦੱਸ ਦਈਏ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਇਸ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੀ ਹੈ। ਸੋਨੂੰ ਸੂਦ ਖੁਦ ਚੋਣ ਲੜ ਚੁੱਕੇ ਹਨ ਅਤੇ ਕਾਂਗਰਸ ਦੀ ਟਿਕਟ ਲੈ ਕੇ ਮੋਗਾ ਸੀਟ ਤੋਂ ਆਪਣੀ ਭੈਣ ਮਾਲਵਿਕਾ ਸੂਦ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮਾਲਵਿਕਾ ਸੂਦ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਉਮੀਦਵਾਰ ਵਿਚਾਲੇ ਸਖ਼ਤ ਮੁਕਾਬਲਾ ਹੈ। ਇਸ ਕਾਰਨ ਸੋਨੂੰ ਸੂਦ ਨੇ ਭੈਣ ਦੀ ਮੁਹਿੰਮ ਦੀ ਕਮਾਨ ਖੁਦ ਸੰਭਾਲ ਲਈ ਹੈ।
ਇਹ ਵੀ ਪੜ੍ਹੋ : Punjab Election: ਕੌਣ ਬਣੇਗਾ ਮਾਝੇ ਦਾ ਜਰਨੈਲ? ਅੰਮ੍ਰਿਤਸਰ ਪੂਰਬੀ ਹਲਕੇ 'ਤੇ ਸਭ ਦੀਆਂ ਨਜ਼ਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin