Punjab Elections : ਮੋਗਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਪਹਿਲੀ ਵਾਰ ਵੋਟ
Punjab Elections 2022: ਪੰਜਾਬ ਵਿਧਾਨ ਸਭਾ ਚੋਣ 2022 ਲਈ ਸਵੇਰੇ 8 ਵਜੇ ਤੋਂ ਵੀ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। 117 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ।
ਮਨਪ੍ਰੀਤ ਕੌਰ ਦੀ ਰਿਪੋਰਟ
Punjab Elections 2022: ਪੰਜਾਬ ਵਿਧਾਨ ਸਭਾ ਚੋਣ 2022 ਲਈ ਸਵੇਰੇ 8 ਵਜੇ ਤੋਂ ਵੀ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। 117 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਉੱਥੇ ਹੀ ਜੇਕਰ ਗੱਲ ਮੋਗਾ ਜ਼ਿਲ੍ਹੇ ਦੀ ਕਰੀਏ ਤਾਂ ਇੱਥੇ ਵੀ 4 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਮੋਗਾ, ਧਰਮਕੋਟ, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ 'ਚ ਵੋਟਿੰਗ ਕਰਕੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾ ਰਿਹਾ ਹੈ।
ਮੋਗਾ ਵਿੱਚ ਕੁੱਲ 755142 ਵੋਟਰ 804 ਪੋਲਿੰਗ ਬੂਥਾਂ 'ਤੇ ਆਪਣੀ ਵੋਟ ਪਾਉਣਗੇ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਵੀ ਮੈਦਾਨ 'ਚ ਹਨ।ਕਾਂਗਰਸ ਪਾਰਟੀ ਦੀ ਉਮੀਦਵਾਰ ਮਾਲਵਿਕਾ ਸੂਦ ਤੁਹਾਡੇ ਪਰਿਵਾਰ ਨਾਲ ਵੋਟ ਪਾਉਣ ਆਈ, ਜਿਹਨਾਂ ਨੇ ਆਪਣਾ ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਬਹੁਤ ਖੁਸ਼ੀ ਹੈ ਕਿ ਕੋਈ ਚੰਗੀ ਸਰਕਾਰ ਆਵੇ ਅਤੇ ਬਦਲਾਅ ਲਿਆਵੇ।
ਪੰਜਾਬ 'ਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ
ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ।
ਇਹ ਵੀ ਪੜ੍ਹੋ : Punjab Election: ਕੌਣ ਬਣੇਗਾ ਮਾਝੇ ਦਾ ਜਰਨੈਲ? ਅੰਮ੍ਰਿਤਸਰ ਪੂਰਬੀ ਹਲਕੇ 'ਤੇ ਸਭ ਦੀਆਂ ਨਜ਼ਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904