ਪੰਜਾਬ-ਯੂਪੀ 'ਚ ਵੋਟਿੰਗ ਤੋਂ ਪਹਿਲਾਂ ਪੀਐੱਮ ਮੋਦੀ ਨੇ ਕੀਤੀ ਨੌਜਵਾਨਾਂ ਨੂੰ ਅਪੀਲ, ਵੱਧ ਤੋਂ ਵੱਧ ਕਰੋ ਵੋਟ
ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
Punjab-Up Elecions: ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, 'ਚੋਣਾਂ ਦੇ ਤੀਜੇ ਪੜਾਅ ਅਤੇ ਯੂਪੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਮੈਂ ਅੱਜ ਵੋਟ ਪਾਉਣ ਵਾਲੇ ਹਰ ਕਿਸੇ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦਾ ਸੱਦਾ ਦਿੰਦਾ ਹਾਂ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵਾਲੇ ਵੋਟਰਾਂ ਨੂੰ।
The Punjab elections and the third phase of the UP elections are being held today. I call upon all those voting today to do so in large numbers, particularly the youth as well as first time voters.
— Narendra Modi (@narendramodi) February 20, 2022
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਟਵੀਟ ਵਿੱਚ ਯੂਪੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਕਾਸ ਨੂੰ ਹੁਲਾਰਾ ਦੇਣ ਵਾਲੀ ਸਰਕਾਰ ਨੂੰ ਚੁਣਨ। ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ, 'ਮੈਂ ਉੱਤਰ ਪ੍ਰਦੇਸ਼ ਦੇ ਤੀਜੇ ਪੜਾਅ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਤੁਹਾਡੀ ਹਰੇਕ ਵੋਟ ਅਜਿਹੀ ਸਰਕਾਰ ਨੂੰ ਚੁਣਨ ਲਈ ਬਹੁਤ ਮਹੱਤਵਪੂਰਨ ਹੈ ਜੋ ਸੂਬੇ ਨੂੰ ਪਰਿਵਾਰਵਾਦ, ਜਾਤੀਵਾਦ ਅਤੇ ਤੁਸ਼ਟੀਕਰਨ ਤੋਂ ਮੁਕਤ ਰੱਖ ਕੇ ਵਿਕਾਸ ਨੂੰ ਤੇਜ਼ ਕਰੇਗੀ।
ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, 'ਪੰਜਾਬ ਦਾ ਸੁਨਹਿਰੀ ਅਤੇ ਗੌਰਵਮਈ ਇਤਿਹਾਸ ਹੈ, ਜਿਸ 'ਤੇ ਹਰ ਭਾਰਤੀ ਨੂੰ ਮਾਣ ਹੈ। ਮੈਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਗੁਰੂਆਂ ਦੀ ਸੱਭਿਆਚਾਰਕ ਵਿਰਾਸਤ ਅਤੇ ਅਮੀਰ ਪਰੰਪਰਾ ਨੂੰ ਅੱਗੇ ਲੈ ਕੇ ਜਾਣ ਅਤੇ ਅਜਿਹੀ ਸਰਕਾਰ ਚੁਣਨ ਲਈ ਵੋਟ ਪਾਉਣ ਜੋ ਪੰਜਾਬ ਅਤੇ ਦੇਸ਼ ਨੂੰ ਇਕਜੁੱਟ ਰੱਖੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਸੂਬੇ ਵਿੱਚ ਹੋ ਰਹੀਆਂ ਚੋਣਾਂ ਵਿੱਚ 93 ਔਰਤਾਂ ਸਮੇਤ ਕੁੱਲ ਇੱਕ ਹਜ਼ਾਰ 304 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ।