Punjab Elections Result Live: ਚੰਨੀ ਸਮੇਤ ਨੇ ਪੰਜਾਬ 'ਚ 'ਆਪ' ਦੀ ਹਨ੍ਹੇਰੀ 'ਚ ਉੱਡੇ ਵੱਡੇ-ਵੱਡੇ ਦਿੱਗਜ, 'ਆਪ' ਦੀ ਇਤਿਹਾਸਕ ਜਿੱਤ
Punjab Elections Result 2022 Live Updates: ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।
Punjab Elections Result 2022: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਕਲੀਨ ਸਵੀਪ ਕਰਦੇ ਹੋਏ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਦਰਜ ਕਰ ਦਿੱਤੀ ਹੈ।
ਲਹਿਰਾਗਾਗਾ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਨੂੰ ਕਿਆਸ ਅਰਾਈਆਂ ਤੋਂ ਕਿਤੇ ਵੱਧ ਵੋਟਰਾਂ ਵੱਲੋਂ ਪਿਆਰ ਦਿੱਤਾ ਗਿਆ। 20 ਫਰਵਰੀ ਤੋਂ ਬਾਅਦ ਹਲਕੇ ਦੇ ਸਿਆਸੀ ਮਾਹਰ ਬਰਿੰਦਰ ਗੋਇਲ ਦੀ 5-6 ਹਜ਼ਾਰ ਵੋਟਾਂ ਤੇ ਜਿੱਤ ਦੇ ਦਾਅਵੇ ਕਰ ਰਹੇ ਸਨ, ਜੋ ਇਹ ਅੰਦਾਜ਼ਾ ਪੰਜ ਗੁਣਾ ਤੋਂ ਵੀ ਵਧੇਰੇ ਸਾਬਤ ਹੋਇਆ।
ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਰਾਏ ਨੂੰ 57706 ਵੋਟਾਂ, ਭਾਜਪਾ ਦੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੂੰ 14186 ਵੋਟਾਂ, ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਜਗਦੀਪ ਸਿੰਘ ਚੀਮਾ ਨੂੰ 10922, ਕਾਂਗਰਸ ਦੇ ਕੁਲਜੀਤ ਸਿੰਘ ਨਾਗਰਾ ਨੂੰ 25507ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਇਮਾਨ ਸਿੰਘ ਮਾਨ ਨੂੰ 12286 ਵੋਟਾਂ ਅਤੇ ਸਯੁੰਕਤ ਸੰਘਰਸ਼ ਪਾਰਟੀ ਤੋਂ ਸਰਬਜੀਤ ਸਿੰਘ ਮੱਖਣ ਨੂੰ 2159 ਵੋਟਾਂ ਅਤੇ 765 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 25 ਹਜਾਰ 515 ਵੋਟਾਂ ਪਈਆਂ।
Punjab Election result Update: ਜੇਕਰ ਅਸੀਂ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਮੋਬਾਈਲ ਰਿਪੇਅਰ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਵਿਅਕਤੀ ਨੇ ਹਰਾਇਆ ਹੈ, ਤਾਂ ਯਕੀਨ ਕਰਨਾ ਥੋੜ੍ਹਾ ਔਖਾ ਹੋਵੇਗਾ। ਪਰ ਇਹ ਸੱਚ ਹੈ। ਅਸਲ ਵਿੱਚ ਆਮ ਆਦਮੀ ਪਾਰਟੀ ਦੇ ਇਸ ਉਮੀਦਵਾਰ ਦਾ ਨਾਂਅ ਹੈ ਲਾਭ ਸਿੰਘ ਉਗੋਕੇ, ਜਿਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ 37,558 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।
Punjab Election Result 2022: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਰਿਸ਼ਤੇਦਾਰ ਹਰਮਿੰਦਰ ਜੱਸੀ ਦੀ ਪੰਜਾਬ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਜ਼ਮਾਨਤ ਜ਼ਬਤ ਹੋ ਗਈ ਹੈ। ਉਹ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਜਿੱਥੇ 'ਆਪ' ਇਤਿਹਾਸਕ ਜਿੱਤ ਦਰਜ ਕਰ ਰਹੀ ਹੈ ਉੱਥੇ ਹੀ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਤੱਕ ਦੇ ਰੁਝਾਨਾਂ 'ਚ ਕਾਂਗਰਸ ਨੂੰ ਸਿਰਫ 18 ਸੀਟਾਂ ਮਿਲਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਵੀ ਪਾਰਟੀ ਦੀ ਹਾਰ ਸਵੀਕਾਰ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਜਿੱਤਣ ਵਾਲਿਆਂ ਨੂੰ ਵਧਾਈ ਵੀ ਦਿੱਤੀ ਹੈ। ਰਾਹੁਲ ਗਾਂਧੀ ਨੇ ਸਾਰੇ ਕਾਂਗਰਸੀ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਵੀ ਕੀਤਾ। ਉਹਨਾਂ ਕਿ ਹਾਰ ਤੋਂ ਸਿੱਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।
ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੁਲਵੰਤ ਸਿੰਘ ਨੂੰ 36637 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਬਰਨਾਲਾ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਦੂਜੇ ਨੰਬਰ 'ਤੇ, ਕਾਂਗਰਸ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ 'ਤੇ ਅਤੇ ਭਾਜਪਾ ਦਾ ਉਮੀਦਵਾਰ ਪੰਜਵੇਂ ਨੰਬਰ 'ਤੇ ਹੈ।
ਪੰਜਾਬ ਦੀ ਸਭ ਤੋਂ ਚਰਚਿਤ ਸੀਟ ਅੰਮ੍ਰਿਤਸਰ ਪੂਰਬੀ ਤੋਂ ਹੈਰਾਨ ਕਰਨ ਵਾਲਾ ਨਤੀਜਾ ਆਇਆ ਹੈ। ਇਸ ਸੀਟ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਤੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ 6613 ਵੋਟਾਂ ਦੇ ਫਰਕ ਨਾਲ ਜਿੱਤ ਗਈ ਹੈ।
ਜੀਵਨਜੋਤ 39520 ਵੋਟਾਂ ਮਿਲੀਆਂ ਹਨ। ਨਵਜੋਤ ਸਿੱਧੂ ਨੂੰ 32807 ਵੋਟਾਂ ਤੇ ਬਿਕਰਮ ਮਜੀਠੀਆ ਨੂੰ 25112 ਵੋਟਾਂ ਮਿਲੀਆਂ ਹਨ। ਬੀਜੇਪੀ ਨੂੰ 7255 ਵੋਟਾਂ ਮਿਲੀਆਂ ਹਨ।
ਡਿਪਟੀ CM ਓਮ ਪ੍ਰਕਾਸ਼ ਸੋਨੀ ਚੋਣ ਹਾਰ ਚੁੱਕੇ ਹਨ।
ਪੰਜਾਬ 'ਚ ਆਪ ਵੱਡੀ ਜਿੱਤ ਦਰਜ ਕਰ ਰਹੀ ਹੈ। ਧੂਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਦਰਜ ਕਰ ਦਿੱਤੀ ਹੈ ਤੇ ਜਿੱਤ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਹ ਖਟਕੜਕਲਾਂ 'ਚ ਸਹੁੰ ਚੁੱਕਣਗੇ
ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਪਾਰਟੀ ਵਰਕਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਭਗਵੰਤ ਮਾਨ ਭਾਵੁਕ ਹੋ ਕੇ ਆਪਣੀ ਮਾਂ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ।
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ।
ਧਰਮਕੋਟ ਤੋ 'ਆਪ' ਦੇ ਦਵਿੰਦਰ ਲਾਡੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ। 29 ਹਜ਼ਾਰ ਵੋਟਾਂ ਨਾਲ ਲਾਡੀ ਨੇ ਜਿੱਤ ਹਾਸਲ ਕੀਤੀ।
ਸੁਨਾਮ 'ਚ 'ਆਪ' ਦੀ ਵੱਡੀ ਜਿੱਤ ਹੋਈ ਹੈ। ਆਪ ਦੇ ਉਮੀਦਵਾਰ ਅਮਨ ਅਰੋੜਾ ਨੇ ਵੱਡੀ ਜਿੱਤ ਲਈ ਹੈ
ਪੰਜਾਬ ਦੇ ਫਿਰੋਜ਼ਪੁਰ ਦੀ ਜ਼ੀਰਾ ਸੀਟ ਲਈ ਨਤੀਜੇ ਐਲਾਨੇ ਗਏ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਨਰੇਸ਼ ਕਟਾਰੀਆ ਨੇ ਚੋਣ ਜਿੱਤੀ ਹੈ।
ਕਾਂਗਰਸ ਤੋਂ ਵੱਖ ਹੋ ਆਪਣੇ ਨਵੀਂ ਪਾਰਟੀ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਹਾਰੇ।
ਪੰਜਾਬ ਵਿੱਚ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲਣ ਤੋਂ ਬਾਅਦ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਕਿ ਇਸ ਕ੍ਰਾਂਤੀ ਲਈ ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ।
ਬੀਜੇਪੀ ਦੇ ਅਸ਼ਵਨੀ ਸ਼ਰਮਾ 7628 ਵੋਟਾਂ ਨਾਲ ਪਠਾਨਕੋਟ ਤੋਂ ਜਿੱਤੇ।
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ 29000 ਵੋਟਾਂ ਦੇ ਵੱਡਾ ਫਰਕ ਨਾਲ ਪਿਛੜ ਗਏ ਹਨ।
"ਪੰਜਾਬ ਨੇ ਕੇਜਰੀਵਾਲ ਦੇ ਸ਼ਾਸਨ ਮਾਡਲ ਨੂੰ ਮੌਕਾ ਦਿੱਤਾ ਹੈ।ਪੰਜਾਬ ਚੋਣ ਨਤੀਜਿਆਂ ਬਾਰੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਕੇਜਰੀਵਾਲ ਦੇ ਸ਼ਾਸਨ ਮਾਡਲ ਨੂੰ ਇੱਕ ਮੌਕਾ ਦਿੱਤਾ ਹੈ। ਅੱਜ ਕੇਜਰੀਵਾਲ ਦੇ ਸ਼ਾਸਨ ਦਾ ਮਾਡਲ ਰਾਸ਼ਟਰੀ ਪੱਧਰ 'ਤੇ ਪਹੁੰਚ ਗਿਆ ਹੈ। ਇਹ ਆਮ ਆਦਮੀ ਦੀ ਜਿੱਤ ਹੈ।"- ਮਨੀਸ਼ ਸਿਸੋਦੀਆ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਸਮਰਥਕਾਂ 'ਚ ਭਾਰੀ ਉਤਸ਼ਾਹ ਹੈ। ਦਿੱਲੀ ਵਿੱਚ ਇੱਕ ਸਮਰਥਕ ਨੇ ਆਪਣੇ ਬੇਟੇ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਰੂਪ ਵਿੱਚ ਪਹਿਰਾਵਾ ਪਵਾਇਆ ਅਤੇ ਭਗਵੰਤ ਮਾਨ ਵਰਗੀ ਪੱਗ ਬੰਨ੍ਹ ਕੇ ਜਸ਼ਨ ਮਨਾਇਆ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ। ਚੰਨੀ ਇਸ ਵਾਰ ਚਮਕੌਰ ਸਿੰਘ ਸਾਹਿਬ ਅਤੇ ਭਦੌੜ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ।
ਕਾਂਗਰਸ ਦੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਚੌਥੇ ਰਾਊਂਡ ਤੋਂ ਬਾਅਦ ਕਾਫੀ ਜ਼ਿਆਦਾ ਪਿਛੜ ਗਏ ਹਨ।
ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇੱਕ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਅੱਗੇ ਚੱਲ ਰਹੀ ਹੈ। ਦੂਜੇ ਨੰਬਰ 'ਤੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਹਨ। ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਤੀਜੇ ਨੰਬਰ 'ਤੇ ਹਨ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਬਹੁਤ ਜਲਦੀ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਹੁਣ ਤੱਕ ਦੇ ਰੁਝਾਨਾਂ 'ਚ ਆਮ ਆਦਮੀ ਪਾਰਟੀ ਨੂੰ 83 ਸੀਟਾਂ 'ਤੇ ਸਭ ਤੋਂ ਵੱਧ ਲੀਡ ਮਿਲੀ ਹੈ, ਜਦਕਿ ਕਾਂਗਰਸ 18 ਸੀਟਾਂ 'ਤੇ ਪਿਛੜ ਰਹੀ ਹੈ। ਅਕਾਲੀ ਦਲ 9 ਸੀਟਾਂ 'ਤੇ ਅਤੇ ਭਾਜਪਾ ਗਠਜੋੜ 5 ਸੀਟਾਂ 'ਤੇ ਅੱਗੇ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਨਤੀਜਿਆਂ 'ਤੇ ਕਿਹਾ ਕਿ ਅਸੀਂ ਆਮ ਆਦਮੀ ਹਾਂ, ਪਰ ਜਦੋਂ ਆਮ ਆਦਮੀ ਉੱਠਦਾ ਹੈ ਤਾਂ ਗੱਦੀ ਹਿੱਲ ਜਾਂਦੀ ਹੈ। ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਇਸ ਲਈ ਨਹੀਂ ਕਿ ਆਮ ਆਦਮੀ ਪਾਰਟੀ ਕਿਸੇ ਹੋਰ ਸੂਬੇ ਵਿੱਚ ਸਰਕਾਰ ਬਣਾ ਰਹੀ ਹੈ, ਸਗੋਂ ਇਸ ਲਈ ਕਿ 'ਆਪ' ਇੱਕ ਰਾਸ਼ਟਰੀ ਤਾਕਤ ਬਣ ਰਹੀ ਹੈ। ਆਮ ਆਦਮੀ ਪਾਰਟੀ ਕਾਂਗਰਸ ਦਾ ਬਦਲ ਹੋਵੇਗੀ।
ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਸ਼ੁਰੂਆਤੀ ਰੁਝਾਨਾਂ 'ਚ ਸਿੱਧੂ ਸਭ ਤੋਂ ਅੱਗੇ ਸਨ ਪਰ ਹੁਣ ਦੂਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ ਪਛੜ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਮਜੀਠੀਆ ਤੀਜੇ ਨੰਬਰ 'ਤੇ ਹਨ।
ਚਰਨਜੀਤ ਚੰਨੀ ਦੋਵਾਂ ਸੀਟਾਂ, ਚਮਕੌਰ ਸਾਹਿਬ ਤੇ ਭਦੌੜ ਤੋਂ ਪਿਛੜੇ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਆਮ ਆਦਮੀ ਪਾਰਟੀ ਇਸ ਸਮੇਂ 64 ਸੀਟਾਂ 'ਤੇ ਅੱਗੇ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਨੇ 51 ਸੀਟਾਂ 'ਤੇ ਬੜ੍ਹਤ ਬਣਾ ਲਈ ਹੈ। ਦੂਜੇ ਪਾਸੇ ਕਾਂਗਰਸ ਨੂੰ 38 ਸੀਟਾਂ 'ਤੇ ਬੜ੍ਹਤ ਹਾਸਲ ਹੈ। ਅਕਾਲੀ ਦਲ ਵੀ 21 ਸੀਟਾਂ 'ਤੇ ਅੱਗੇ ਹੈ।
ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਬਣਾ ਕੇ ਚੋਣ ਲੜ ਰਹੇ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 1364 ਵੋਟਾਂ ਮਿਲੀਆਂ ਹਨ, ਜਦਕਿ ਉਨ੍ਹਾਂ ਦੇ ਮੁਕਾਬਲੇ 'ਚ 'ਆਪ' ਉਮੀਦਵਾਰ ਅਜੀਤ ਪਾਲ ਕੋਹਲੀ 4939 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਫ਼ਿਰੋਜ਼ਪੁਰ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਇੱਥੇ 'ਆਪ' ਉਮੀਦਵਾਰ 3500 ਵੋਟਾਂ ਨਾਲ ਅੱਗੇ ਚੱਲ ਰਿਹਾ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ ਪਰ ਕਾਂਗਰਸ ਲਗਾਤਾਰ ਮੁਕਾਬਲੇ ਵਿੱਚ ਬਣੀ ਹੋਈ ਹੈ। ਕੁੱਲ 117 ਸੀਟਾਂ 'ਚੋਂ ਕਾਂਗਰਸ 37 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ 48 ਸੀਟਾਂ 'ਤੇ ਅੱਗੇ ਹੈ। ਸ਼੍ਰੋਮਣੀ ਅਕਾਲੀ ਦਲ 17 ਸੀਟਾਂ 'ਤੇ ਬੜ੍ਹਤ ਬਣਾ ਰਿਹਾ ਹੈ। ਜਦਕਿ ਭਾਜਪਾ ਗਠਜੋੜ 6 ਸੀਟਾਂ 'ਤੇ ਅੱਗੇ ਹੈ।
ਕਪੂਰਥਲਾ ਤੋਂ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ 1814 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਕਾਂਗਰਸ ਦੇ ਵੱਡੇ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਤੀਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ 798 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਬੱਸੀ ਗੋਗੀ 3642 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਚਮਕੌਰ ਸਾਹਿਬ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ "ਕੋਈ ਐਗਜ਼ਿਟ ਪੋਲ ਨਹੀਂ ਜੋ ਅਸਲੀ ਪੋਲ ਹੈ, ਉਹ ਆ ਜਾਵੇਗਾ। ਜੋ ਲੋਕ ਜਿੱਤ ਦੇ ਦਾਅਵੇ ਕਰ ਰਹੇ ਹਨ, ਉਹਨਾਂ ਨੂੰ ਕਰਨ ਦਿਓ।"
ਪੰਜਾਬ 'ਚ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਨੇ 39 ਸੀਟਾਂ 'ਤੇ ਬੜ੍ਹਤ ਬਣਾ ਲਈ ਹੈ। ਦੂਜੇ ਪਾਸੇ ਕਾਂਗਰਸ 21 ਸੀਟਾਂ 'ਤੇ ਅੱਗੇ ਹੈ। ਅਕਾਲੀ ਦਲ 8 ਸੀਟਾਂ 'ਤੇ ਅੱਗੇ ਹੈ। ਭਾਜਪਾ ਗਠਜੋੜ ਨੂੰ 2 ਸੀਟਾਂ 'ਤੇ ਲੀਡ ਮਿਲੀ ਹੈ।
Election Result 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਹੁਣ ਆਮ ਆਦਮੀ ਪਾਰਟੀ ਨੂੰ 39 ਸੀਟਾਂ 'ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 21 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਅਕਾਲੀ ਦਲ ਨੂੰ 8 ਸੀਟਾਂ 'ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ।
ਉਧਰ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਅੱਗੇ ਚੱਲ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਪਿੱਛੇ ਚੱਲ ਰਹੇ ਹਨ। ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।
ਅਜਨਾਲਾ ਤੋਂ ਬੋਨੀ ਅਜਨਾਲਾ ਅੱਗੇ ਚੱਲ ਰਹੇ ਹਨ। ਜੈਤੋਂ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਨੰਦਪੁਰ ਸਾਹਿਬ ਤੋਂ 'ਆਪ' ਅੱਗੇ ਹੈ। ਬਾਬਾ ਬਕਾਲਾ ਤੋਂ ਸੰਤੋਖ ਸਿੰਘ ਭਲਾਈਪੁਰ ਅੱਗੇ ਹੈ।
ਉਧਰ, ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਅੱਗੇ ਚੱਲ ਰਹੇ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅੱਗੇ ਚੱਲ ਰਹੇ ਹਨ। ਸੁਨਾਮ ਤੋਂ 'ਆਪ' ਦੇ ਅਮਨ ਅਰੋੜਾ ਅੱਗੇ ਹਨ। ਸੁਜਾਨਪੁਰ ਤੋਂ ਭਾਜਪਾ ਦੇ ਦਿਨੇਸ਼ ਪੁਰੀ ਅੱਗੇ ਚੱਲ ਰਹੇ ਹਨ। ਫਾਜ਼ਿਲਕਾ ਤੋਂ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਜਿਆਣੀ ਅੱਗੇ ਚੱਲ ਰਹੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਹੁਣ ਆਮ ਆਦਮੀ ਪਾਰਟੀ ਨੂੰ 34 ਸੀਟਾਂ 'ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 20 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਅਕਾਲੀ ਦਲ ਨੂੰ 7 ਸੀਟਾਂ 'ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ।
ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਅੱਗੇ ਚੱਲ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਪਿੱਛੇ ਚੱਲ ਰਹੇ ਹਨ।
ਭਦੌੜ ਤੋਂ ਚਰਨਜੀਤ ਚੰਨੀ ਪਿੱਛੇ ਚੱਲ ਰਹੇ ਹਨ।
ਪੰਜਾਬ ਚੋਣਾਂ ਦੇ ਰੁਝਾਨ
ਕਾਂਗਰਸ: 15
AAP: 25
ਅਕਾਲੀ ਦਲ+: 07
BJP+: 3
Others: 0
ਪੰਜਾਬ ਦਾ ਕਿੰਗ ਕੌਣ ਹੋਏਗਾ ਇਸ ਦੀ ਤਸਵੀਰ ਅੱਜ ਸਾਫ ਹੋ ਜਾਏਗੀ। ਕੁੱਝ ਹੀ ਸਮੇਂ ਅੰਦਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਪੰਜਾਬ ਸਣੇ ਪੰਜ ਸੂਬਿਆਂ ਦੇ ਨਤੀਜੇ ਅੱਜ ਐਲਾਨੇ ਜਾਣਗੇ।
ਪੰਜਾਬ ਰਾਜ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਜ਼ ਵੱਲੋਂ ਧਾਰਾ 144 ਲਾਗੂ। ਜਿਸ ਦੇ ਚੱਲਦਿਆਂ ਗਿਣਤੀ ਕੇਂਦਰ ਦੇ ਬਾਹਰ ਲੋਕਾਂ ਦੇ ਇਕੱਤਰ ਹੋਣ `ਤੇ ਪਾਬੰਦੀ ਹੈ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰ ਜਾਂ ਉਸਦਾ ਅਧਿਕਾਰਤ ਪ੍ਰਤੀਨਿਧ ਸਿਰਫ਼ ਦੋ ਵਿਅਕਤੀਆਂ ਨੂੰ ਨਾਲ ਲਿਜਾ ਕੇ ਚੋਣ ਸਬੰਧੀ ਸਰਟੀਫਿਕੇਟ ਹਾਸਲ ਕਰ ਸਕਦਾ ਹੈ।
ਕਿ ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।ਸੀ.ਈ.ਓ. ਨੇ ਦੱਸਿਆ ਕਿ ਕਾਊਂਟਿੰਗ ਸਥਾਨ ਦੇ 100 ਮੀਟਰ ਦੇ ਦਾਇਰੇ ਨੂੰ `ਪੈਡਸਟੇਰੀਅਨ ਜ਼ੋਨ` ਐਲਾਨਿਆ ਗਿਆ ਹੈ ਜਿਸ ਦੇ ਚੱਲਦੇ ਇਸ ਖੇਤਰ ਤੋਂ ਅੱਗੇ ਕਿਸੇ ਵੀ ਵਿਅਕਤੀ ਨੂੰ ਗੱਡੀ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ।ਇਸ ਦੇ ਨਾਲ ਹੀ ਗਿਣਤੀ ਕੇਂਦਰਾਂ ਦੇ ਬਾਹਰ ਤਿੰਨ ਪਰਤੀ ਕੌਡਨਿੰਗ ਸਿਸਟਮ ਲਗਾਇਆ ਗਿਆ ਹੈ ਤਾਂ ਜੋ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰ ਵਿੱਚ ਜਾਣ ਤੋਂ ਰੋਕਿਆ ਜਾ ਸਕੇ।
ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh) ਨੇ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਵਿਧਾਨ ਸਭਾ ਚੋਣਾਂ (Punjab Elections 2022) ਦੇ ਨਤੀਜੇ ਅੱਜ ਐਲਾਨੇ ਜਾਣਗੇ। ਗੌਰਤਲਬ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਐਗਜ਼ਿਟ ਪੋਲ 'ਚ ਸਰਕਾਰ ਬਣਾਉਣ ਦੇ ਕਰੀਬ ਦਿਖਾਇਆ ਗਿਆ ਹੈ।
ਗੁਰੂ ਘਰ ਨਤਮਸਤਕ ਹੋਏ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ। ਸਰਕਾਰ ਬਣਾਉਣ ਦਾ ਵੀ ਕੀਤਾ ਦਾਅਵਾ।
ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh) ਨੇ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਵਿਧਾਨ ਸਭਾ ਚੋਣਾਂ (Punjab Elections 2022) ਦੇ ਨਤੀਜੇ ਅੱਜ ਐਲਾਨੇ ਜਾਣਗੇ। ਗੌਰਤਲਬ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਐਗਜ਼ਿਟ ਪੋਲ 'ਚ ਸਰਕਾਰ ਬਣਾਉਣ ਦੇ ਕਰੀਬ ਦਿਖਾਇਆ ਗਿਆ ਹੈ। ਜਦਕਿ ਕਾਂਗਰਸ ਲਗਾਤਾਰ ਸੱਤਾ 'ਚ ਵਾਪਸੀ ਦਾ ਦਾਅਵਾ ਕਰ ਰਹੀ ਹੈ।
117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।
ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ।
ਪਿਛੋਕੜ
Punjab Elections Result 2022 Live Updates: ਪੰਜਾਬ (Punjab) ਸਣੇ ਪੰਜ ਰਾਜਾਂ ਵਿੱਚ ਛੇ ਪੜਾਵਾਂ ਲਈ ਵੋਟਿੰਗ (Voting) ਹੋਈ ਹੈ, ਜਿਸ ਦੇ ਨਤੀਜੇ ਅੱਜ ਆ ਰਹੇ ਹਨ। ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ। ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸਨ।
ਇਸ ਵਾਰ ਪੰਜਾਬ ਵਿੱਚ ਤ੍ਰਿਕੋਣਾ ਮੁਕਾਬਲਾ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਇੱਕ-ਦੂਜੇ ਨੂੰ ਟੱਕਰ ਦੇ ਰਹੇ ਹਨ। ਬੀਜੇਪੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣ ਲੜ ਰਹੀ ਹੈ ਪਰ ਹੁਣ ਤੱਕ ਦੇ ਸਰਵੇਖਣਾਂ ਮੁਤਾਬਕ ਦੌੜ ਤੋਂ ਬਾਹਰ ਹੈ।
ਕਿਸਾਨ ਅੰਦੋਲਨ ਕਰਕੇ ਭਾਜਪਾ-ਕੈਪਟਨ-ਢੀਂਡਸਾ ਗਠਜੋੜ ਨੂੰ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਨੇ ਇਸ ਚੋਣ ਲਈ ਕਿਸੇ ਨਾਲ ਗੱਠਜੋੜ ਨਹੀਂ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਹੱਥ ਮਿਲਾ ਲਿਆ ਹੈ।
ਦੂਜੇ ਪਾਸੇ ਪਿਛਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਭਾਈਵਾਲ ਰਹੀ ਭਾਜਪਾ ਨੇ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕਰ ਲਿਆ ਹੈ।
ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।
- - - - - - - - - Advertisement - - - - - - - - -