Punjab Election: PM ਮੋਦੀ ਦੀ ਅੱਜ ਦੂਜੀ ਵਰਚੁਅਲ ਰੈਲੀ ਰੱਦ, ਜਾਣੋ ਹੁਣ ਕੀ ਪਲਾਨ?
Modi Rally Cancel: ਭਾਜਪਾ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਮੁਹਿੰਮ ਤੇਜ਼ ਕਰਨ ਜਾ ਰਹੀ ਹੈ। ਇਸ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਾਲ ਰਹੇ ਹਨ। 11 ਫਰਵਰੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਆਉਣਗੇ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿੱਚ ਹੋਣ ਵਾਲੀ ਦੂਜੀ ਵਰਚੁਅਲ ਰੈਲੀ ਵੀ ਰੱਦ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਬਗੈਰ ਕੋਈ ਕਾਰਨ ਦੱਸੇ ਅਚਾਨਕ ਆਪਣੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਹੈ। ਅੱਜ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਨੇ ਜਲੰਧਰ, ਕਪੂਰਥਲਾ ਤੇ ਬਠਿੰਡਾ ਦੇ ਵੋਟਰਾਂ ਨੂੰ ਸੰਬੋਧਨ ਕਰਨਾ ਸੀ। ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸੀ। ਇਸ ਤੋਂ ਬਾਅਦ ਰੈਲੀ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਹੁਣ ਪੀਐਮ ਪੰਜਾਬ ਦਾ ਦੌਰਾ ਕਰਨਗੇ ਤੇ ਉਦੋਂ ਤੱਕ ਰੈਲੀ ਕਰਨਗੇ ਜਦੋਂ ਤੱਕ ਕੋਰੋਨਾ ਦੇ ਨਿਯਮਾਂ ਵਿੱਚ ਕੁਝ ਢਿੱਲ ਦਿੱਤੀ ਜਾ ਸਕਦੀ ਹੈ। ਭਾਜਪਾ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੁਣ ਫਿਜ਼ੀਕਲ ਰੈਲੀ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੋਟਰ ਪ੍ਰਧਾਨ ਮੰਤਰੀ ਨੂੰ ਸੁਣਨਾ ਚਾਹੁੰਦੇ ਹਨ। ਇੱਥੋਂ ਦੇ ਲੋਕਾਂ ਵਿੱਚ ਉਸ ਪ੍ਰਤੀ ਕ੍ਰੇਜ਼ ਹੈ। ਇਸ ਲਈ ਪ੍ਰਧਾਨ ਮੰਤਰੀ ਖੁਦ ਇੱਥੇ ਰੈਲੀ ਕਰਨਗੇ। ਇਨ੍ਹਾਂ ਰੈਲੀਆਂ ਦਾ ਸ਼ਡਿਊਲ ਜਲਦੀ ਹੀ ਤਿਆਰ ਕਰ ਲਿਆ ਜਾਵੇਗਾ।
ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੇ ਪਹਿਲੀ ਵਰਚੁਅਲ ਰੈਲੀ ਵਿੱਚ ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਸੰਬੋਧਨ ਕੀਤਾ ਸੀ ਜਿਸ ਵਿੱਚ ਪੀਐਮ ਨੇ ਪੰਜਾਬ ਵਿੱਚ ਹੋਏ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।
ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲੀ ਵਾਰ ਭਾਜਪਾ ਆਪਣੇ ਦਮ ‘ਤੇ ਚੋਣ ਲੜ ਰਹੀ ਹੈ। ਇਸ ਲਈ ਪਾਰਟੀ ਦੀ ਕੋਸ਼ਿਸ਼ ਹੈ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਪਾਰਟੀ ਨਾਲ ਜੋੜ ਕੇ ਇੱਥੇ ਆਪਣਾ ਆਧਾਰ ਮਜ਼ਬੂਤ ਕੀਤਾ ਜਾਵੇ। ਇਸ ਕਾਰਨ ਵੀ ਪੰਜਾਬ ਵਿੱਚ ਭਾਜਪਾ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: 170 ਕਰੋੜ ਰੁਪਏ ਦੀ ਜਾਇਦਾਦ ਵਾਲੇ ਚੰਨੀ ਭਲਾ ਗਰੀਬ ਕਿਵੇਂ ਹੋਏ? ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin