Punjab Result 2022: Raghav Chadha's big statement on Aam Aadmi Party's brilliant lead in Punjab


Punjab Result 2022: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਨਤੀਜਿਆਂ 'ਤੇ ਕਿਹਾ ਕਿ ਅਸੀਂ ਆਮ ਆਦਮੀ ਹਾਂ, ਪਰ ਜਦੋਂ ਆਮ ਆਦਮੀ ਉੱਠਦਾ ਹੈ ਤਾਂ ਸਿੰਘਾਸਨ ਹਿੱਲ ਜਾਂਦਾ ਹੈ। ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਇਸ ਲਈ ਨਹੀਂ ਕਿ ਆਮ ਆਦਮੀ ਪਾਰਟੀ ਕਿਸੇ ਹੋਰ ਸੂਬੇ ਵਿੱਚ ਸਰਕਾਰ ਬਣਾ ਰਹੀ ਹੈ, ਸਗੋਂ ਇਸ ਲਈ ਕਿ 'ਆਪ' ਇੱਕ ਰਾਸ਼ਟਰੀ ਤਾਕਤ ਬਣ ਰਹੀ ਹੈ। ਆਮ ਆਦਮੀ ਪਾਰਟੀ ਕਾਂਗਰਸ ਦਾ ਬਦਲ ਹੋਵੇਗੀ।


ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?


ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।


ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ, ਤੁਸੀਂ ABP sanjha ਦੀ ਵੈੱਬ ਸਾਈਟ (https://punjabi.abplive.com/) 'ਤੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਚੋਣ ਨਤੀਜਿਆਂ ਨਾਲ ਸਬੰਧਤ ਲਾਈਵ ਅੱਪਡੇਟ ਦੇਖ ਸਕਦੇ ਹੋ। ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਬਾਰੇ ਜਾਣਕਾਰੀ ਦਿੰਦੇ ਰਹਾਂਗੇ। ਨਤੀਜਿਆਂ ਅਤੇ ਰੁਝਾਨਾਂ ਨੂੰ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ: http://www.eci.gov 'ਤੇ ਵੀ ਦੇਖਿਆ ਜਾ ਸਕਦਾ ਹੈ।


ਅਸੀਂ ਇੱਥੇ ਸਾਡੇ ਸੋਸ਼ਲ ਮੀਡੀਆ ਹੈਂਡਲਜ਼ ਦਾ ਲਿੰਕ ਸਾਂਝਾ ਕੀਤਾ ਹੈ, ਜਿੱਥੇ ਤੁਸੀਂ ਸਾਰੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਲਾਈਵ ਅੱਪਡੇਟ ਹਾਸਲ ਕਰ ਸਕਦੇ ਹੋ।


https://twitter.com/abpsanjha


https://www.facebook.com/abpsanjha


ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।