Punjab Result 2022: SAD Leader Bikram Majithia's wife Ganieve Kaur is leading from Majithia constituency
Punjab Result 2022: ਅੰਮ੍ਰਿਤਸਰ ਜ਼ਿਲ੍ਹੇ ਦੇ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਬਿਕਰਮ ਸਿੰਘ ਮਜੀਠੀਆ ਪਿੱਛੇ ਹਨ ਪਰ , ਮਜੀਠਾ ਹਲਕੇ ਵਿੱਚ ਉਨ੍ਹਾਂ ਦੀ ਪਤਨੀ ਦੀ ਗਨੀਵ ਕੌਰ ਅੱਗੇ ਚੱਲ ਰਹੀ ਹੈ। ਬਿਕਰਮ ਮਜੀਠੀਆ ਇਸ ਵਾਰ ਮਜੀਠਾ ਹਲਕਾ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ।
ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਉਮੀਦਵਾਰ ਜੀਵਨਜੋਤ ਕੌਰ ਅੱਗੇ ਚੱਲ ਰਹੇ ਹਨ ਜਦੋਂਕਿ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਪਿੱਛੇ ਹਨ। ਜੀਵਨਜੋਤ ਕੌਰ ਨੂੰ ਹੁਣ ਤਕ 5999 ਵੋਟਾਂ ਮਿਲੀਆਂ ਹਨ।
ਇਸੇ ਤਰ੍ਹਾਂ ਜੰਡਿਆਲਾ ਹਲਕੇ ਵਿੱਚ 'ਆਪ' ਦੇ ਹਰਭਜਨ ਸਿੰਘ ਈਟੀਓ ਅੱਗੇ ਚੱਲ ਰਹੇ ਹਨ, ਮਜੀਠਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਗਨੀਵ ਕੌਰ ਅੱਗੇ ਚੱਲ ਰਹੀ ਹੈ, ਰਾਜਾਸਾਂਸੀ ਹਲਕੇ ਵਿੱਚ ਕਾਂਗਰਸ ਤੇ ਸੁਖਬਿੰਦਰ ਸਿੰਘ ਸਰਕਾਰੀਆ ਅੱਗੇ ਚੱਲ ਰਹੇ ਹਨ, ਅਜਨਾਲਾ ਹਲਕੇ ਵਿੱਚ ਆਪ ਦੇ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ ,ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਆਪ ਦੇ ਡਾ. ਜਸਬੀਰ ਸਿੰਘ ਅੱਗੇ ਚੱਲ ਰਹੇ ਹਨ ਤੇ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ ਆਪ ਦੇ ਡਾ. ਇੰਦਰਬੀਰ ਸਿੰਘ ਨਿੱਜਰ ਅੱਗੇ ਚੱਲ ਰਹੇ ਹਨ।
ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।
ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਤੁਸੀਂ ABP sanjha ਦੀ ਵੈੱਬ ਸਾਈਟ (https://punjabi.abplive.com/) 'ਤੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਚੋਣ ਨਤੀਜਿਆਂ ਨਾਲ ਸਬੰਧਤ ਲਾਈਵ ਅੱਪਡੇਟ ਦੇਖ ਸਕਦੇ ਹੋ। ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਬਾਰੇ ਜਾਣਕਾਰੀ ਦਿੰਦੇ ਰਹਾਂਗੇ। ਨਤੀਜਿਆਂ ਅਤੇ ਰੁਝਾਨਾਂ ਨੂੰ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ: http://www.eci.gov 'ਤੇ ਵੀ ਦੇਖਿਆ ਜਾ ਸਕਦਾ ਹੈ।
ਅਸੀਂ ਇੱਥੇ ਸਾਡੇ ਸੋਸ਼ਲ ਮੀਡੀਆ ਹੈਂਡਲਜ਼ ਦਾ ਲਿੰਕ ਸਾਂਝਾ ਕੀਤਾ ਹੈ, ਜਿੱਥੇ ਤੁਸੀਂ ਸਾਰੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਲਾਈਵ ਅੱਪਡੇਟ ਹਾਸਲ ਕਰ ਸਕਦੇ ਹੋ।
https://twitter.com/abpsanjha
https://www.facebook.com/abpsanjha