Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 11 Feb 2022 06:00 AM
ਅਕਾਲੀ - ਬਸਪਾ ਸਰਕਾਰ ਲੋਕਾਂ ਨੂੰ ਹਰ ਮਹੀਨੇ 400 ਯੂਨਿਟ ਮੁਫ਼ਤ ਬਿਜਲੀ ਦੇਣ ਸਮੇਤ ਹੋਰ ਸਹੂਲਤਾਂ ਪ੍ਰਦਾਨ ਕਰੇਗੀ : ਗਨੀਵ ਕੌਰ ਮਜੀਠੀਆ

ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੌਜੂਦਾ ਚੋਣਾਂ ਵਿਚ ਲਾਮਿਸਾਲ ਜਿੱਤ ਹਾਸਲ ਕਰ ਕੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਪੰਜਾਬ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੁੰ 400 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਪ੍ਰਦਾਨ ਕਰੇਗੀ ,ਜਿਸ ਨਾਲ ਲੋਕਾਂ ਨੁੰ ਵੱਡੀ ਰਾਹਤ ਮਿਲੇਗੀ।

ਚੋਣ ਕਮਿਸ਼ਨ ਭਾਰਤ ਵੱਲੋਂ SHO ਫਿਰੋਜ਼ਪੁਰ ਸਿਟੀ ਮਨੋਜ ਕੁਮਾਰ ਦਾ ਤਬਾਦਲਾ ,ਸਵਰਨਪਾਲ ਸਿੰਘ ਨੂੰ ਲਾਇਆ ਨਵਾਂ SHO 

ਚੋਣ ਕਮਿਸ਼ਨ ਭਾਰਤ (Election Commission of India ) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਐਸ.ਐਚ.ਓ , ਫਿਰੋਜ਼ਪੁਰ ਸਿਟੀ (Ferozepur City )  ਮਨੋਜ ਕੁਮਾਰ (Manoj Kumar ) ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ  ਸਵਰਨਪਾਲ ਸਿੰਘ ਨੂੰ ਨਵਾਂ  ਐਸ.ਐਚ.ਓ, ਫਿਰੋਜ਼ਪੁਰ ਸਿਟੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਨੋਜ ਕੁਮਾਰ ਨੂੰ ਚੋਣਾਂ ਮੁਕੰਮਲ ਹੋਣ ਤੱਕ ਕਮਿਸ਼ਨਰ ਆਫ ਪੁਲਿਸ, ਜਲੰਧਰ ਨਾਲ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ (ਏ.ਡੀ.ਸੀ) ਜਸਵਿੰਦਰ ਸਿੰਘ, ਬਲਦੇਵ ਸਿੰਘ , ਕੁਲਦੀਪ ਸਿੰਘ ਧਾਲੀਵਾਲ , ਸੁਖਜਿੰਦਰ ਰਾਜ ਸਿੰਘ (ਲਾਲੀ ਮਜੀਠੀਆ) ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕੀਤੀ, ''70 ਸਾਲਾਂ ਤੋਂ ਲੁੱਟ ਲੁੱਟ ਕੇ ਪੰਜਾਬ ਨੂੰ ਬਰਬਾਦ ਕਰ ਰਹੀਆਂ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਦਾ ਇਹ ਸੁਨਿਹਰੀ ਮੌਕਾ ਹੈ।''

Punjab Elections 2022 : 20 ਨੂੰ ਵੋਟਰ ਅਕਾਲੀ -ਬਸਪਾ ਗਠਜੋੜ ਦੇ ਹੱਕ ਲਗਾਉਣਗੇ ਪੱਕਾ ਮੋਰਚਾ : ਤਲਬੀਰ ਗਿੱਲ

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਚੋਣਾਂ ’ਚ ਲੋਕਾਂ ਦੇ ਸਹਿਯੋਗ ਨਾਲ ‘ਹਰ ਮੈਦਾਨ ਫਤਿਹ’ ਕਰਨਗੇ, ਕਿਉਂਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਅਕਾਲੀ-ਬਸਪਾ ਗਠਜੋੜ ਨਾਲ ਜੁੜ ਰਹੇ ਹਨ, ਜਿਸ ਨਾਲ ਗਠਜੋੜ ਦਾ ਘੇਰਾ ਵਿਸ਼ਾਲ ਹੁੰਦਾ ਜਾ ਰਿਹਾ ਹੈ ਅਤੇ ਜਿਸ ਨੇ ਇਹ ਪ੍ਰਤੱਖ ਕਰ ਦਿੱਤਾ ਹੈ ਕਿ 20 ਫਰਵਰੀ ਨੂੰ ਵੱਡੀ ਤਦਾਦ ’ਚ ਵੋਟਰ ਗਠਜੋੜ ਦੇ ਉਮੀਦਵਾਰਾਂ ਦੇ ਹੱਕ ’ਚ ਪੱਕਾ ਮੋਰਚਾ ਲਗਾਉਂਦਿਆਂ ਚੋਣ ਨਿਸ਼ਾਨ ‘ਤੱਕੜੀ’ ’ਤੇ ਮੋਹਰ ਲਗਾ ਕੇ ਜੇਤੂ ਬਣਾਉਣਗੇ।

ਪੰਜਾਬ ਸਰਕਾਰ ਵਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ - ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ  :  ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਉਨਾਂ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਹੋ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ।

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਭਗਵੰਤ ਮਾਨ ਲਈ ਵੋਟਾਂ ਮੰਗਣ ਪਹੁੰਚੀ ਸੁਨੀਤਾ ਕੇਜਰੀਵਾਲ
ਧੂਰੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਪਹੁੰਚੇ ਹਨ। ਸੁਨੀਤਾ ਕੇਜਰੀਵਾਲ ਨੇ ਸੰਗਰੂਰ ਦੇ ਧੂਰੀ ਇਲਾਕੇ 'ਚ ਧੀਆਂ ਦਾ ਲੇਖਾ ਜੋਖਾ ਪ੍ਰੋਗਰਾਮ 'ਚ ਸ਼ਿਰਕਤ ਕੀਤੀ।
PM Modi ਦੀ ਪੰਜਾਬ ਫੇਰੀ, Harsimrat Badal ਨੇ ਕੀਤੇ ਵੱਡੇ ਸਵਾਲ

ਪੀਐਮ ਮੋਦੀ ਦੀ ਪੰਜਾਬ ਰੈਲੀ 'ਤੇ ਸਿਆਸਤ ਭਖੀ ਹੋਈ ਹੈ। ਹਰ ਸਿਆਸੀ ਪਾਰਟੀ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੀ ਹੈ।  ਪੀਐਮ ਮੋਦੀ ਨੇ  ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਕਮਪਰੋਮਾਈਜ ਸੀ ਇਸ 'ਤੇ ਹਰਸਿਮਰਤ ਨੇ ਕਿਹਾ ਕਿ ਵਾਜਪਾਈ ਸਾਹਿਬ ਨੇ ਗਠਜੋੜ ਕੀਤਾ ਸੀ ਪਰ ਪੀਐਮ ਮੋਦੀ ਦਾ ਇਹ ਬਿਆਨ ਬੜੀ ਦੁਖਦਾਈ ਗੱਲ ਹੈ। 

ਪੀਐਮ ਮੋਦੀ ਦੀ ਪੰਜਾਬ ਫੇਰੀ ਬਾਰੇ Harsimrat Badal ਦਾ ਬਿਆਨ

ਪੀਐਮ ਮੋਦੀ ਨੇ ਅਕਾਲੀ ਦਲ ਨਾਲ ਗਠਜੋੜ ਕੋਂਪ੍ਰੋਮਾਈਜ ਸੀ ਇਸ 'ਤੇ ਹਰਸਿਮਰਤ ਨੇ ਕਿਹਾ ਕਿ ਵਾਜਪਾਈ ਸਾਹਿਬ ਨੇ ਗਠਜੋੜ ਕੀਤਾ ਸੀ ਪਰ ਮੋਦੀ ਦਾ ਇਹ ਬਿਆਨ ਬੜੀ ਦੁਖਦਾਈ ਗਲ ਹੈ।  ਇਸ ਦੇ ਨਾਲ ਹੀ ਪੀਐਮ ਮੋਦੀ ਦੀ ਪੰਜਾਬ ਫੇਰੀ ਬਾਰੇ ਹਰਸਿਮਰਤ ਕੌਰ ਬਾਦਲ ਕਿਹਾ ਕਿ ਸਭ ਨੂੰ ਆਉਣ ਦਾ ਹੱਕ ਹੈ। ਨਾਲ ਹੀ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦਾ ਕਾਰਨ ਵੋਟਾਂ ਕਿਹਾ। ਉਨ੍ਹਾਂ ਨੇ ਲਖੀਮਪੁਰ ਖੀਰੀ 'ਤੇ ਸਵਾਲ ਕਰਦਿਆਂ ਕਿਹਾ ਕਿ ਮੈਂ ਪੁੱਛਣਾ ਚਾਹੁੰਦੀ ਹਾਂ ਕਿ ਕਾਰਨ ਹੈ ਲਖੀਮਪੁਰ ਹਿੰਸਾ ਦੇ ਆਰੋਪੀ ਦੇ ਪਿਤਾ ਨੂੰ ਅਜੇ ਤਕ ਮੰਤਰੀ ਮੰਡਲ 'ਚ ਰਖਿਆ ਹੋਇਆ ਹੈ। ਕੀ ਮੋਦੀ ਸਰਕਾਰ ਦੋਬਾਰਾ ਖੇਤੀ ਕਾਨੂੰਨ ਨਹੀਂ ਲੈ ਕੇ ਆਏਗੀ ਇਸ ਗਲ ਦਾ ਜਵਾਬ ਮੋਦੀ ਸਰਕਾਰ ਦੇਵੇ।

Punjab Election: ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਅੱਜ ਧੂਰੀ 'ਚ

'ਆਪ' ਨੇਤਾ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਅੱਜ ਪੰਜਾਬ ਚੋਣਾਂ 'ਚ ਪ੍ਰਚਾਰ ਕਰਨਗੇ। ਦੋਵੇਂ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਵੋਟਾਂ ਮੰਗਣ ਲਈ ਧੂਰੀ ਸੀਟ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕਰ ਲਿਖਿਆ, "ਕੱਲ੍ਹ ਮੈਂ ਆਪਣੇ ਸਾਲੇ ਭਗਵੰਤ ਮਾਨ ਲਈ ਵੋਟਾਂ ਮੰਗਣ ਲਈ ਬੇਟੀ ਨਾਲ ਧੂਰੀ ਜਾ ਰਿਹਾ ਹਾਂ।" ਉਨ੍ਹਾਂ ਦੇ ਟਵੀਟ ਦਾ ਜਵਾਬ ਦਿੰਦਿਆਂ ਮਾਨ ਨੇ ਕਿਹਾ, "ਭਾਬੀ ਜੀ, ਪੰਜਾਬ ਵਿੱਚ ਤੁਹਾਡਾ ਸਵਾਗਤ ਹੈ। ਧੂਰੀ ਦੇ ਲੋਕ ਤੁਹਾਡਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।" 

ਵਿਧਾਨ ਸਭਾ ਸੀਟ ਅੰਮ੍ਰਿਤਸਰ ਪੂਰਬੀ 'ਤੇ ਚੋਣ ਪ੍ਰਚਾਰ ਕਰਨ ਗਏ ਸਿੱਧੂ ਨੇ ਕਿਹਾ ਕਿ ਮੈਂ ਚਰਚ, ਮੰਦਰ-ਮਸਜਿਦ ਅਤੇ ਗੁਰਦੁਆਰੇ ਵੀ ਜਾਂਦਾ ਹਾਂ। ਜਦੋਂ ਤੱਕ ਮੈਂ ਜਿਉਂਦਾ ਹਾਂ, ਕੋਈ ਵੀ ਇਸਾਈ ਧਰਮ ਵੱਲ ਅੱਖ ਚੁੱਕ ਨਹੀਂ ਦੇਖ ਸਕਦਾ।
ਪੀਐਮ ਮੋਦੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਪੰਜਾਬ ਐਂਟਰੀ

ਪ੍ਰਿਅੰਕਾ ਗਾਂਧੀ 13 ਫਰਵਰੀ ਨੂੰ ਪੰਜਾਬ ਦੇ ਡੇਰਾਬੱਸੀ, ਧੂਰੀ ਅਤੇ ਕੋਟਕਪੂਰਾ ਵਿੱਚ ਰੈਲੀਆਂ ਨੂੰ ਸੰਬੋਧਨ ਕਰੇਗੀ। ਰਾਹੁਲ ਗਾਂਧੀ ਵੀ 15 ਫਰਵਰੀ ਦੇ ਆਸ-ਪਾਸ ਮੁੜ ਪੰਜਾਬ ਦਾ ਦੌਰਾ ਕਰਨਗੇ।

ਪਿਛੋਕੜ

Punjab Assembly Election 2022 Live Updates: ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ।


ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ।


ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ  ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ।


ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ।


ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.