Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Election 2022 Live Updates: ਦੇਸ਼ ਦੇ ਪੰਜ ਅਹਿਮ ਸੂਬਿਆਂ 'ਚ 10 ਫਰਵਰੀ ਤੋਂ ਚੋਣਾਂ ਸ਼ੁਰੂ ਹੋ ਗਿਆ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਇਨ੍ਹਾਂ ਸੂਬਿਆਂ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਤਾਂ ਜਨਤਾ ਹੀ ਤੈਅ ਕਰੇਗੀ। ਪੰਜ ਸੂਬਿਆਂ ਵਿੱਚ ਸਿਆਸਤ ਦੇ ਮੈਦਾਨ ਵਿੱਚ ਨਿੱਤਰੇ 'ਯੋਧੇ' ਆਪਣੀ ਕਿਸਮਤ ਅਜ਼ਮਾਉਣ ਵਾਲੇ ਹਨ। ਹੁਣ ਲੋਕਾਂ ਦੀ ਵਾਰੀ ਹੈ ਕਿ ਉਹ ਕਿਸ ਨੂੰ ਚੁਣਦੇ ਹਨ। ਯੂਪੀ ਵਿੱਚ ਵੱਧ ਤੋਂ ਵੱਧ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਜਿਸ ਵਿੱਚ ਪਹਿਲੇ ਪੜਾਅ ਦੀ ਪੋਲਿੰਗ 10 ਫਰਵਰੀ ਨੂੰ ਹੈ। ਦੂਜੇ ਪੜਾਅ ਦੀ ਵੋਟਿੰਗ 14 ਫਰਵਰੀ ਨੂੰ ਹੋਵੇਗੀ ਤੇ ਉਸੇ ਦਿਨ ਗੋਆ ਦੀਆਂ ਸਾਰੀਆਂ 40 ਤੇ ਉੱਤਰਾਖੰਡ ਦੀਆਂ 70 ਸੀਟਾਂ 'ਤੇ ਵੋਟਾਂ ਪੈਣਗੀਆਂ।
ਇਸ ਦੇ ਨਾਲ ਹੀ ਪੰਜਾਬ ਦੀਆਂ 117 ਸੀਟਾਂ 'ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਮਨੀਪੁਰ 'ਚ 27 ਫਰਵਰੀ ਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਪੰਜ ਸੂਬਿਆਂ ਦੇ ਲੋਕਾਂ ਨੇ ਕਿਸ ਨੂੰ ਮੁੱਖ ਮੰਤਰੀ ਚੁਣਿਆ ਹੈ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਜਿਸ ਦਿਨ ਚੋਣਾਂ ਦੇ ਨਤੀਜੇ ਆਉਣਗੇ। ਮੌਜੂਦਾ ਮੁੱਖ ਮੰਤਰੀ ਵਾਪਸ ਆਉਣਗੇ ਜਾਂ ਨਹੀਂ, ਇਹ ਭਵਿੱਖ ਦੀ ਗੱਲ ਹੈ ਪਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਨ੍ਹਾਂ ਇਸ ਸਮੇਂ ਕਿਸ ਸੀਐਮ ਕੋਲ ਕਿੰਨੀ ਦੌਲਤ ਹੈ।
ਜਾਣੋ ਪੰਜ ਸੂਬਿਆਂ ਦੇ ਮੌਜੂਦਾ ਮੁੱਖ ਮੰਤਰੀ ਦੀ ਜਾਇਦਾਦ
ਯੋਗੀ ਆਦਿਤਿਆਨਾਥ ਦੀ ਦੌਲਤ ਵਧੀ
ਸਭ ਤੋਂ ਪਹਿਲਾਂ ਗੱਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ, 5 ਸਾਲਾਂ ਵਿੱਚ ਉਨ੍ਹਾਂ ਦੀ ਜਾਇਦਾਦ ਵਿੱਚ 60% ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਜਾਇਦਾਦ 60 ਲੱਖ ਰੁਪਏ ਵਧੀ ਹੈ। ਉਨ੍ਹਾਂ ਕੋਲ ਕੁੱਲ 1.54 ਕਰੋੜ ਰੁਪਏ ਦੀ ਜਾਇਦਾਦ ਹੈ। ਸੀਐਮ ਯੋਗੀ ਨੇ 2020-21 ਵਿੱਚ ਆਪਣੀ ਆਮਦਨ 13.20 ਲੱਖ ਰੁਪਏ ਦੱਸੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸੀਐਮ ਚੰਨੀ ਦੀ ਜਾਇਦਾਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਾਇਦਾਦ 'ਚ 5 ਸਾਲਾਂ 'ਚ ਕਮੀ ਆਈ ਹੈ। ਉਨ੍ਹਾਂ ਨੇ 2017 ਵਿੱਚ ਦੱਸਿਆ ਸੀ ਕਿ ਉਸ ਕੋਲ 14.51 ਕਰੋੜ ਰੁਪਏ ਦੀ ਜਾਇਦਾਦ ਹੈ। 2022 ਵਿੱਚ ਉਨ੍ਹਾਂ ਨੇ 9.45 ਕਰੋੜ ਰੁਪਏ ਦੀ ਜਾਇਦਾਦ ਐਲਾਨ ਕੀਤੀ। ਚੰਨੀ ਨੇ 2019-20 'ਚ 27.64 ਲੱਖ ਦੀ ਆਮਦਨ 'ਤੇ ਟੈਕਸ ਜਮ੍ਹਾ ਕਰਵਾਇਆ ਸੀ। ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ ਨੇ 2020-21 ਵਿੱਚ 26.21 ਲੱਖ ਰੁਪਏ ਦੀ ਆਮਦਨ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਹਲਫ਼ਨਾਮੇ ਮੁਤਾਬਕ ਉਨ੍ਹਾਂ ਦੀ ਜਾਇਦਾਦ ਘਟੀ ਹੈ।
ਸੀਐਮ ਧਾਮੀ ਦੀ ਜਾਇਦਾਦ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ ਜੁਲਾਈ 2021 ਵਿੱਚ ਹੀ ਸੂਬੇ ਦੇ ਮੁੱਖ ਮੰਤਰੀ ਬਣੇ ਸੀ। ਪਰ ਪੰਜ ਸਾਲਾਂ ਦੀ ਭਾਜਪਾ ਸਰਕਾਰ ਦੌਰਾਨ ਧਾਮੀ ਦੀ ਜਾਇਦਾਦ ਵਿੱਚ 580 ਫੀਸਦੀ ਵਾਧਾ ਹੋਇਆ ਹੈ। ਜਿਵੇਂ ਕਿ ਉਨ੍ਹਾਂ ਨੇ ਦੱਸਿਆ ਹੈ ਕਿ 2017 ਵਿੱਚ ਉਨ੍ਹਾਂ ਦੀ 49.15 ਲੱਖ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਨੇ 2022 ਵਿੱਚ 3.34 ਕਰੋੜ ਰੁਪਏ ਦੀ ਜਾਇਦਾਦ ਐਲਾਨੀ। 2020-21 ਲਈ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਸਾਲਾਨਾ ਆਮਦਨ 1.90 ਲੱਖ ਰੁਪਏ ਤੇ ਉਨ੍ਹਾਂ ਦੀ ਪਤਨੀ ਗੀਤਾ ਧਾਮੀ ਦੀ 5.19 ਲੱਖ ਰੁਪਏ ਦੱਸੀ ਸੀ।
ਸੀਐਮ ਸਾਮੰਤ ਦੀ ਜਾਇਦਾਦ ਵੀ ਵਧੀ
ਦੂਜੇ ਪਾਸੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਮੰਤ ਜੋ ਮਾਰਚ 2019 ਵਿੱਚ ਮੁੱਖ ਮੰਤਰੀ ਬਣੇ ਸੀ। ਪ੍ਰਮੋਦ ਸਾਵੰਤ ਦੀ ਜਾਇਦਾਦ 5 ਸਾਲਾਂ 'ਚ 215 ਫੀਸਦੀ ਵਧੀ ਹੈ। 2017 ਵਿੱਚ ਉਸ ਕੋਲ 2.78 ਕਰੋੜ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਕੋਲ 2022 ਵਿੱਚ 8.76 ਕਰੋੜ ਰੁਪਏ ਦੀ ਜਾਇਦਾਦ ਹੈ। 2020-21 ਦੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 6.35 ਲੱਖ ਰੁਪਏ ਅਤੇ ਪਤਨੀ ਸੁਲਕਸ਼ਨਾ ਸਾਵੰਤ ਨੇ 12.80 ਲੱਖ ਰੁਪਏ ਦੱਸੀ।
ਮਨੀਪੁਰ ਦੇ ਮੁੱਖ ਮੰਤਰੀ ਦੀ ਜਾਇਦਾਦ ਵਿੱਚ ਕਮੀ
ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੀ ਜਾਇਦਾਦ ਵਿੱਚ ਪਿਛਲੇ 5 ਸਾਲਾਂ ਵਿੱਚ ਥੋੜ੍ਹੀ ਕਮੀ ਆਈ ਹੈ। ਸਾਲ 2017 'ਚ ਉਨ੍ਹਾਂ ਨੇ ਆਪਣੀ ਜਾਇਦਾਦ 1.56 ਕਰੋੜ ਰੁਪਏ ਦੱਸੀ ਸੀ। ਇਸ ਦੇ ਨਾਲ ਹੀ ਸਾਲ 2022 'ਚ ਉਨ੍ਹਾਂ ਕੋਲ 1.36 ਕਰੋੜ ਰੁਪਏ ਦੀ ਜਾਇਦਾਦ ਹੈ। ਹਾਲਾਂਕਿ, 2020-21 ਵਿੱਚ ਉਨ੍ਹਾਂ ਵਲੋਂ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 24.23 ਲੱਖ ਰੁਪਏ ਦੱਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਦੀ 5.18 ਲੱਖ ਰੁਪਏ ਦੀ ਆਮਦਨ 'ਤੇ ਟੈਕਸ ਅਦਾ ਕੀਤਾ।
Punjab Election 2022 : ਪ੍ਰਿਯੰਕਾ ਗਾਂਧੀ ਕੱਲ ਪੰਜਾਬ ਦੌਰੇ 'ਤੇ ,ਕੋਟਕਪੂਰਾ - ਧੂਰੀ 'ਚ ਕਰਨਗੇ ਚੋਣ ਪ੍ਰਚਾਰ
ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections 2022) ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਾ ਹੈ ਤੇ ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਸੈਂਟਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ 'ਚ ਹਿੱਸਾ ਲਿਆ ਜਾ ਰਿਹਾ ਹੈ।
ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੱਲ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਜਿੱਥੇ ਪਹਿਲਾ ਪ੍ਰੋਗਰਾਮ ਕੋਟਕਪੂਰਾ ਦੀ ਦਾਣਾ ਮੰਡੀ 'ਚ ਰੱਖਿਆ ਗਿਆ ਹੈ ਅਤੇ ਪ੍ਰਿਯੰਕਾ ਗਾਂਧੀ ਦੇ ਦੌਰੇ ਨੂੰ ਲੈ ਕੇ ਰੱਖੀ ਰੈਲੀ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜ਼ਾ ਰਿਹਾ ਹੈ।
ਅੰਮ੍ਰਿਤਸਰ ਦੇ ਪੂਰਬੀ ਹਲਕੇ 'ਚ ਮਜੀਠੀਆ ਵੱਲੋਂ ਤਿੰਨ ਵੱਡੇ ਮੁਹੱਲਿਆਂ 'ਚ ਡੋਰ ਟੂ ਡੋਰ ਪ੍ਰਚਾਰ
ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਰੀਫਪੁਰਾ, ਹੁਸੈਨਪੁਰਾ, ਰਾਣੀ ਬਜ਼ਾਰ ਤੇ ਮੁਸਲਿਮ ਗੰਜ ਘਰਾਂ ਤੇ ਬਜ਼ਾਰ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਉਹਨਾਂ ਵੱਲੋਂ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦੇ ਨਾਲ ਹੀ ਦੁਕਾਨਦਾਰਾਂ ਨੇ ਆਪੋ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਦੁਕਾਨਾਂ ਵਿਚੋਂ ਨਿਕਲ ਕੇ ਮਜੀਠੀਆ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਬਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਗਾਏ।
‘ਆਪ’ ਨੂੰ ਝਟਕਾ, ਦੱਖਣੀ ਦੇ ਚੌਂਕ ਮੋਨੀ ਵਿਖੇ ਆਪ ਵਰਕਰ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਿਲ
ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਸ ਵੇਲੇ ਹੋਰ ਤਕੜਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਨੂੰ ਝਟਕਾ ਦਿੰਦੇ ਹੋਏ ਵੱਡੀ ਗਿਣਤੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ।
Punjab Election 2022 : ਸਪੈਸ਼ਲ ਚੋਣ ਆਬਜ਼ਰਬਰਾਂ ਵੱਲੋਂ ਚਾਰ ਜ਼ਿਲ੍ਹਿਆਂ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ
ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਅਗਾਮੀ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭੇਜੇ ਗਏ ਸਪੈਸ਼ਲ ਚੋਣ ਆਬਜ਼ਰਬਰਾਂ ਵੱਲੋਂ ਅੱਜ ਜਿਲਾ ਕੰਪਲੈਕਸ ਵਿਖੇ ਚਾਰ ਜ਼ਿਲ੍ਹਿਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ) ਦੇ ਚੋਣ ਆਬਜ਼ਰਬਰਾਂ, ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ ਗਈ।
ਪੰਜਾਬੀ ਗਾਇਕ ਜੱਸੀ ਜਸਰਾਜ ਵੀ ਭਾਜਪਾ 'ਚ ਸ਼ਾਮਲ
ਹੋਬੀ ਧਾਲੀਵਾਲ ਤੇ ਮਾਹੀ ਗਿੱਲ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ।ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਗਾਇਕ ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਕੀਤਾ।
ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਮੁੜ ਨਿਸ਼ਾਨਾ ਸਾਧਿਆ।ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ।