Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections 2022) ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਾ ਹੈ ਤੇ ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਸੈਂਟਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ 'ਚ ਹਿੱਸਾ ਲਿਆ ਜਾ ਰਿਹਾ ਹੈ।
ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੱਲ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਜਿੱਥੇ ਪਹਿਲਾ ਪ੍ਰੋਗਰਾਮ ਕੋਟਕਪੂਰਾ ਦੀ ਦਾਣਾ ਮੰਡੀ 'ਚ ਰੱਖਿਆ ਗਿਆ ਹੈ ਅਤੇ ਪ੍ਰਿਯੰਕਾ ਗਾਂਧੀ ਦੇ ਦੌਰੇ ਨੂੰ ਲੈ ਕੇ ਰੱਖੀ ਰੈਲੀ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜ਼ਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਰੀਫਪੁਰਾ, ਹੁਸੈਨਪੁਰਾ, ਰਾਣੀ ਬਜ਼ਾਰ ਤੇ ਮੁਸਲਿਮ ਗੰਜ ਘਰਾਂ ਤੇ ਬਜ਼ਾਰ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਉਹਨਾਂ ਵੱਲੋਂ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦੇ ਨਾਲ ਹੀ ਦੁਕਾਨਦਾਰਾਂ ਨੇ ਆਪੋ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਦੁਕਾਨਾਂ ਵਿਚੋਂ ਨਿਕਲ ਕੇ ਮਜੀਠੀਆ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਬਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਗਾਏ।
ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਸ ਵੇਲੇ ਹੋਰ ਤਕੜਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਨੂੰ ਝਟਕਾ ਦਿੰਦੇ ਹੋਏ ਵੱਡੀ ਗਿਣਤੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ।
ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਅਗਾਮੀ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭੇਜੇ ਗਏ ਸਪੈਸ਼ਲ ਚੋਣ ਆਬਜ਼ਰਬਰਾਂ ਵੱਲੋਂ ਅੱਜ ਜਿਲਾ ਕੰਪਲੈਕਸ ਵਿਖੇ ਚਾਰ ਜ਼ਿਲ੍ਹਿਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ) ਦੇ ਚੋਣ ਆਬਜ਼ਰਬਰਾਂ, ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ ਗਈ।
ਹੋਬੀ ਧਾਲੀਵਾਲ ਤੇ ਮਾਹੀ ਗਿੱਲ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ।ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਗਾਇਕ ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਕੀਤਾ।
ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਮੁੜ ਨਿਸ਼ਾਨਾ ਸਾਧਿਆ।ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਸਿਆਸੀ ਬਦਲਾਖੋਰੀ 'ਚ ਸੀਐੱਮ ਚੰਨੀ ਦੇ ਰਿਸ਼ਤੇਦਾਰ ਹਨੀ ਦੇ ਸਰੀਰ 'ਤੇ ਕਰੰਟ ਲਾਇਆ ਗਿਆ। ਵੱਡਾ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਈ. ਡੀ.ਦੇ ਅਫ਼ਸਰ ਬੋਰੀਆਂ 'ਚ ਪਾ-ਪਾ ਕੁੱਟਦੇ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਲੂਕ ਤਾਂ ਕੋਈ ਜਾਨਵਰਾਂ ਨਾਲ ਵੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਫੇਲ੍ਹ ਹੋਣ ਦਾ ਗੁੱਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੁਗਤਣਾ ਪੈ ਰਿਹਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਸਿਖਰਾਂ 'ਤੇ ਹੈ। ਦਿੱਗਜ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਅਤੇ ਉਮੀਦਵਾਰਾਂ ਦੇ ਹੱਕ 'ਚ ਜੰਮ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਇੱਕ ਦੂਜੇ 'ਤੇ ਵਾਰ-ਪਲਟਵਾਰ ਦੀ ਸਿਲਸਿਲਾ ਵੀ ਜਾਰੀ ਹੈ।ਇਸੇ ਤਹਿਤ ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਗੁਰਦਾਸਪੁਰ ਪਹੁੰਚੇ ਹਲਕਾ ਕਾਦੀਆ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਪੀਐੱਮ ਮੋਦੀ ਦੇ ਬਿਆਨਾਂ 'ਤੇ ਤੰਜ ਕਸਿਆ। ਉਹਨਾਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਇੰਟਰਵਿਊ 'ਚ ਦਿੱਤੇ ਬਿਆਨਾਂ ਨੂੰ ਵਿਵਾਦਤ ਦੱਸਿਆ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਦੇ ਲੋਕ ਇਕ ਪਾਸੇ ਹੋ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨੂੰ ਹੀ ਜਿਤਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਬਰਨਾਲਾ ਤੋਂ ਮਨੀਸ਼ ਬਾਂਸਲ ਅਤੇ ਭਦੌੜ ਤੋਂ ਦੋਵੇਂ ਭਰਾਵਾਂ ਦੇ ਜਿੱਤ ਦਾ ਝੰਡਾ ਲਹਿਰਾ ਕੇ ਮਾਲਵੇ ਦਾ ਪਾਸਾ ਵੱਟਣਾ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਸ਼ਨੀਵਾਰ ਨੂੰ ਰਾਜਪੁਰਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਰਾਜਪੁਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਕੀਤੀ ਜਾਵੇਗੀ। ਪਟਿਆਲਾ ਦੇ ਇੰਚਾਰਜ ਅਤੇ ਸੰਸਦ ਮੈਂਬਰ ਡਾ: ਅਰਵਿੰਦ ਸ਼ਰਮਾ ਨੇ ਸ਼ਨੀਵਾਰ ਨੂੰ ਮੰਡੀ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਡਾ: ਸ਼ਰਮਾ ਨੇ ਰੈਲੀ ਨੂੰ ਇਤਿਹਾਸਕ ਹੋਣ ਦਾ ਦਾਅਵਾ ਕੀਤਾ।
ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁੰਦਰ ਸ਼ਾਮ ਅਰੋੜਾ ਦੇ ਹੱਕ ਵਿਚ ਉਨ੍ਹਾਂ ਦੀ ਧੀ ਸਿੰਮੀ ਅਰੋੜਾ ਡੋਰ ਟੂ ਡੋਰ ਪ੍ਰਚਾਰ ਕਰ ਰਹੀ ਹੈ। ਸਿੰਮੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵਿੱਚ ਚੰਨੀ ਸਰਕਾਰ ਦੇ 111 ਦਿਨ ਦੇ ਵਿੱਚ ਬਹੁਤ ਸਾਰੇ ਕੰਮ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਫਿਰ ਉਨ੍ਹਾਂ ਨੂੰ ਸੀਐੱਮ ਦਾ ਚਿਹਰਾ ਦੇਖਣਾ ਚਾਹੁੰਦੇ ਹਨ। ਸਿੰਮੀ ਅਰੋੜਾ ਨੇ ਆਪਣੇ ਪਿਤਾ ਦੇ ਹੱਕ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਹੁਤ ਸਾਰੇ ਕੰਮ ਕਰਵਾਏ ਗਏ ਹਨ ਜਿਨ੍ਹਾਂ ਦੇ ਅਧਾਰ 'ਤੇ ਉਹ ਵੋਟ ਮੰਗ ਰਹੀ ਹੈ। ਸਿੰਮੀ ਅਰੋੜਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਾਪਾ ਇਸ ਵਾਰ ਤੀਜੀ ਵਾਰ ਕਾਂਗਰਸ ਦੇ ਵਿਧਾਇਕ ਬਣਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਰੱਖਿਆ ਕਾਰਨਾਂ ਕਰਕੇ 5 ਜਨਵਰੀ ਨੂੰ ਆਪਣੀ ਫਿਰੋਜ਼ਪੁਰ ਰੈਲੀ ਰੱਦ ਕਰਨੀ ਪਈ ਸੀ। ਹੁਣ 14 ਫਰਵਰੀ ਨੂੰ ਪੀਐਮ ਮੋਦੀ ਜਲੰਧਰ ਵਿੱਚ ਆਪਣੀ ਚੋਣ ਰੈਲੀ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਰੋਧ ਦਾ ਐਲਾਨ ਕਰ ਚੁੱਕੀਆਂ ਹਨ।
ਹਲਕਾ ਅਮਰਗੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਗਜਣ ਮਾਜਰਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕਿਹਾ ਕਿ ਹਲਕੇ 'ਚ ਵਿਕਾਸ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਲੋਕ ਬਦਲਾਅ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸਿਮਰਜੀਤ ਮਾਨ ਨਾਲ ਕੋਈ ਮੁਕਬਾਲਾ ਨਹੀਂ ਹੈ ਉਹ ਸਾਡੇ ਸਤਿਕਾਰਯੋਗ ਹਨ। ਜਸਵੰਤ ਨੇ ਮੌਜੂਦਾ ਵਿਧਾਇਕ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਉਹ ਕਦੇ ਹਲਕੇ ਵਿਚ ਦਿਖਾਈ ਨਹੀਂ ਦਿੱਤੇ ਅਤੇ ਨਾ ਕੋਈ ਕੰਮ ਕਰਾਇਆ। ਉਨ੍ਹਾਂ ਕਿਹਾ ਕਿ ਇਸ ਲਈ ਮੌਜੂਦਾ ਵਿਧਾਇਕ ਨੂੰ ਆਪਣੀ ਪੈਨਸ਼ਨ ਸਰਕਾਰੀ ਖਜਾਨੇ 'ਚ ਜਮਾ ਕਰਵਾ ਦੇਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਤੋਂ ਪੰਜਾਬ ਦੌਰੇ 'ਤੇ ਹੋਣਗੇ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਉਹ 12 ਤੋਂ 18 ਫਰਵਰੀ ਤੱਕ ਪੰਜਾਬ ਦੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪਾਰਟੀ ਮੁਤਾਬਕ ਕੇਜਰੀਵਾਲ ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਹੁਣ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 'ਸੁਪਰ ਸੀਐੱਮ' ਦਾ ਅਹੁਦਾ ਮਿਲੇਗਾ। ਕਾਂਗਰਸੀ ਆਗੂ ਨੇ ਕਿਹਾ ਕਿ ਸਿੱਧੂ ਨੇ ਚੰਨੀ ਨੂੰ ਆਉਣ ਵਾਲੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਫੈਸਲੇ 'ਤੇ ਸਿੱਧੂ ਨੇ ਕੋਈ ਸਵਾਲ ਨਹੀਂ ਉਠਾਇਆ।
ਪਿਛੋਕੜ
Punjab Assembly Election 2022 Live Updates: ਦੇਸ਼ ਦੇ ਪੰਜ ਅਹਿਮ ਸੂਬਿਆਂ 'ਚ 10 ਫਰਵਰੀ ਤੋਂ ਚੋਣਾਂ ਸ਼ੁਰੂ ਹੋ ਗਿਆ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਇਨ੍ਹਾਂ ਸੂਬਿਆਂ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਤਾਂ ਜਨਤਾ ਹੀ ਤੈਅ ਕਰੇਗੀ। ਪੰਜ ਸੂਬਿਆਂ ਵਿੱਚ ਸਿਆਸਤ ਦੇ ਮੈਦਾਨ ਵਿੱਚ ਨਿੱਤਰੇ 'ਯੋਧੇ' ਆਪਣੀ ਕਿਸਮਤ ਅਜ਼ਮਾਉਣ ਵਾਲੇ ਹਨ। ਹੁਣ ਲੋਕਾਂ ਦੀ ਵਾਰੀ ਹੈ ਕਿ ਉਹ ਕਿਸ ਨੂੰ ਚੁਣਦੇ ਹਨ। ਯੂਪੀ ਵਿੱਚ ਵੱਧ ਤੋਂ ਵੱਧ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਜਿਸ ਵਿੱਚ ਪਹਿਲੇ ਪੜਾਅ ਦੀ ਪੋਲਿੰਗ 10 ਫਰਵਰੀ ਨੂੰ ਹੈ। ਦੂਜੇ ਪੜਾਅ ਦੀ ਵੋਟਿੰਗ 14 ਫਰਵਰੀ ਨੂੰ ਹੋਵੇਗੀ ਤੇ ਉਸੇ ਦਿਨ ਗੋਆ ਦੀਆਂ ਸਾਰੀਆਂ 40 ਤੇ ਉੱਤਰਾਖੰਡ ਦੀਆਂ 70 ਸੀਟਾਂ 'ਤੇ ਵੋਟਾਂ ਪੈਣਗੀਆਂ।
ਇਸ ਦੇ ਨਾਲ ਹੀ ਪੰਜਾਬ ਦੀਆਂ 117 ਸੀਟਾਂ 'ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਮਨੀਪੁਰ 'ਚ 27 ਫਰਵਰੀ ਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਪੰਜ ਸੂਬਿਆਂ ਦੇ ਲੋਕਾਂ ਨੇ ਕਿਸ ਨੂੰ ਮੁੱਖ ਮੰਤਰੀ ਚੁਣਿਆ ਹੈ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਜਿਸ ਦਿਨ ਚੋਣਾਂ ਦੇ ਨਤੀਜੇ ਆਉਣਗੇ। ਮੌਜੂਦਾ ਮੁੱਖ ਮੰਤਰੀ ਵਾਪਸ ਆਉਣਗੇ ਜਾਂ ਨਹੀਂ, ਇਹ ਭਵਿੱਖ ਦੀ ਗੱਲ ਹੈ ਪਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਨ੍ਹਾਂ ਇਸ ਸਮੇਂ ਕਿਸ ਸੀਐਮ ਕੋਲ ਕਿੰਨੀ ਦੌਲਤ ਹੈ।
ਜਾਣੋ ਪੰਜ ਸੂਬਿਆਂ ਦੇ ਮੌਜੂਦਾ ਮੁੱਖ ਮੰਤਰੀ ਦੀ ਜਾਇਦਾਦ
ਯੋਗੀ ਆਦਿਤਿਆਨਾਥ ਦੀ ਦੌਲਤ ਵਧੀ
ਸਭ ਤੋਂ ਪਹਿਲਾਂ ਗੱਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ, 5 ਸਾਲਾਂ ਵਿੱਚ ਉਨ੍ਹਾਂ ਦੀ ਜਾਇਦਾਦ ਵਿੱਚ 60% ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਜਾਇਦਾਦ 60 ਲੱਖ ਰੁਪਏ ਵਧੀ ਹੈ। ਉਨ੍ਹਾਂ ਕੋਲ ਕੁੱਲ 1.54 ਕਰੋੜ ਰੁਪਏ ਦੀ ਜਾਇਦਾਦ ਹੈ। ਸੀਐਮ ਯੋਗੀ ਨੇ 2020-21 ਵਿੱਚ ਆਪਣੀ ਆਮਦਨ 13.20 ਲੱਖ ਰੁਪਏ ਦੱਸੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸੀਐਮ ਚੰਨੀ ਦੀ ਜਾਇਦਾਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਾਇਦਾਦ 'ਚ 5 ਸਾਲਾਂ 'ਚ ਕਮੀ ਆਈ ਹੈ। ਉਨ੍ਹਾਂ ਨੇ 2017 ਵਿੱਚ ਦੱਸਿਆ ਸੀ ਕਿ ਉਸ ਕੋਲ 14.51 ਕਰੋੜ ਰੁਪਏ ਦੀ ਜਾਇਦਾਦ ਹੈ। 2022 ਵਿੱਚ ਉਨ੍ਹਾਂ ਨੇ 9.45 ਕਰੋੜ ਰੁਪਏ ਦੀ ਜਾਇਦਾਦ ਐਲਾਨ ਕੀਤੀ। ਚੰਨੀ ਨੇ 2019-20 'ਚ 27.64 ਲੱਖ ਦੀ ਆਮਦਨ 'ਤੇ ਟੈਕਸ ਜਮ੍ਹਾ ਕਰਵਾਇਆ ਸੀ। ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ ਨੇ 2020-21 ਵਿੱਚ 26.21 ਲੱਖ ਰੁਪਏ ਦੀ ਆਮਦਨ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਹਲਫ਼ਨਾਮੇ ਮੁਤਾਬਕ ਉਨ੍ਹਾਂ ਦੀ ਜਾਇਦਾਦ ਘਟੀ ਹੈ।
ਸੀਐਮ ਧਾਮੀ ਦੀ ਜਾਇਦਾਦ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ ਜੁਲਾਈ 2021 ਵਿੱਚ ਹੀ ਸੂਬੇ ਦੇ ਮੁੱਖ ਮੰਤਰੀ ਬਣੇ ਸੀ। ਪਰ ਪੰਜ ਸਾਲਾਂ ਦੀ ਭਾਜਪਾ ਸਰਕਾਰ ਦੌਰਾਨ ਧਾਮੀ ਦੀ ਜਾਇਦਾਦ ਵਿੱਚ 580 ਫੀਸਦੀ ਵਾਧਾ ਹੋਇਆ ਹੈ। ਜਿਵੇਂ ਕਿ ਉਨ੍ਹਾਂ ਨੇ ਦੱਸਿਆ ਹੈ ਕਿ 2017 ਵਿੱਚ ਉਨ੍ਹਾਂ ਦੀ 49.15 ਲੱਖ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਨੇ 2022 ਵਿੱਚ 3.34 ਕਰੋੜ ਰੁਪਏ ਦੀ ਜਾਇਦਾਦ ਐਲਾਨੀ। 2020-21 ਲਈ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਸਾਲਾਨਾ ਆਮਦਨ 1.90 ਲੱਖ ਰੁਪਏ ਤੇ ਉਨ੍ਹਾਂ ਦੀ ਪਤਨੀ ਗੀਤਾ ਧਾਮੀ ਦੀ 5.19 ਲੱਖ ਰੁਪਏ ਦੱਸੀ ਸੀ।
ਸੀਐਮ ਸਾਮੰਤ ਦੀ ਜਾਇਦਾਦ ਵੀ ਵਧੀ
ਦੂਜੇ ਪਾਸੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਮੰਤ ਜੋ ਮਾਰਚ 2019 ਵਿੱਚ ਮੁੱਖ ਮੰਤਰੀ ਬਣੇ ਸੀ। ਪ੍ਰਮੋਦ ਸਾਵੰਤ ਦੀ ਜਾਇਦਾਦ 5 ਸਾਲਾਂ 'ਚ 215 ਫੀਸਦੀ ਵਧੀ ਹੈ। 2017 ਵਿੱਚ ਉਸ ਕੋਲ 2.78 ਕਰੋੜ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਕੋਲ 2022 ਵਿੱਚ 8.76 ਕਰੋੜ ਰੁਪਏ ਦੀ ਜਾਇਦਾਦ ਹੈ। 2020-21 ਦੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 6.35 ਲੱਖ ਰੁਪਏ ਅਤੇ ਪਤਨੀ ਸੁਲਕਸ਼ਨਾ ਸਾਵੰਤ ਨੇ 12.80 ਲੱਖ ਰੁਪਏ ਦੱਸੀ।
ਮਨੀਪੁਰ ਦੇ ਮੁੱਖ ਮੰਤਰੀ ਦੀ ਜਾਇਦਾਦ ਵਿੱਚ ਕਮੀ
ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੀ ਜਾਇਦਾਦ ਵਿੱਚ ਪਿਛਲੇ 5 ਸਾਲਾਂ ਵਿੱਚ ਥੋੜ੍ਹੀ ਕਮੀ ਆਈ ਹੈ। ਸਾਲ 2017 'ਚ ਉਨ੍ਹਾਂ ਨੇ ਆਪਣੀ ਜਾਇਦਾਦ 1.56 ਕਰੋੜ ਰੁਪਏ ਦੱਸੀ ਸੀ। ਇਸ ਦੇ ਨਾਲ ਹੀ ਸਾਲ 2022 'ਚ ਉਨ੍ਹਾਂ ਕੋਲ 1.36 ਕਰੋੜ ਰੁਪਏ ਦੀ ਜਾਇਦਾਦ ਹੈ। ਹਾਲਾਂਕਿ, 2020-21 ਵਿੱਚ ਉਨ੍ਹਾਂ ਵਲੋਂ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 24.23 ਲੱਖ ਰੁਪਏ ਦੱਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਦੀ 5.18 ਲੱਖ ਰੁਪਏ ਦੀ ਆਮਦਨ 'ਤੇ ਟੈਕਸ ਅਦਾ ਕੀਤਾ।
- - - - - - - - - Advertisement - - - - - - - - -