Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 18 Feb 2022 06:14 AM
ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਬੰਦ , 20 ਫਰਵਰੀ ਨੂੰ ਮਸ਼ੀਨਾਂ 'ਚ ਬੰਦ ਹੋਵੇਗੀ ਉਮੀਦਵਾਰਾਂ ਦੀ ਕਿਸਮਤ

ਕੋਰੋਨਾ ਦੀ ਮਾਰ ਤੋਂ ਬੱਚਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਪਿਛਲੇ ਡੇਢ -ਦੋ ਮਹੀਨਿਆਂ ਤੋਂ ਜਾਰੀ ਚੋਣ ਪ੍ਰਚਾਰ ਅੱਜ ਵੱਖ -ਵੱਖ ਉਮੀਦਵਾਰਾਂ ਨੇ ਬੁਲੰਦ ਹੌਂਸਲਿਆਂ ਤੇ ਜਿੱਤਣ ਦੀ ਆਸ ਨਾਲ ਬੰਦ ਕਰ ਦਿੱਤਾ। ਹਾਲਾਂਕਿ ਅਖੀਰਲੇ ਦਿਨ ਵੀ ਅੰਮ੍ਰਿਤਸਰ ਜ਼ਿਲੇ ਸਮੇਤ ਮਾਝੇ 'ਚ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅੱਡੀ ਚੋਟੀ ਦਾ ਜੋਰ ਲਗਾਇਆ ਤੇ ਵੋਟਰਾਂ ਤੱਕ ਸੰਪਰਕ ਸਾਧਣ ਦੀ ਕੋਈ ਕਸਰ ਨਹੀਂ ਛੱਡੀ। ਭਾਵੇਂ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਕਾਰਨ ਵੱਡੀਆਂ ਸਿਆਸੀ ਰੈਲੀਆਂ ਇਸ ਵਾਰ ਨਹੀਂ ਹੋਈਆਂ ਪਰ ਡੋਰ ਟੂ ਡੋਰ ਤੇ ਨੁਕੜ ਮੀਟਿੰਗਾਂ ਨੇ ਉਮੀਦਵਾਰਾਂ ਦੇ ਸਾਹ ਫੁਲਾ ਦਿੱਤੇ। ਹੁਣ 20 ਫਰਵਰੀ ਨੂੰ ਵੋਟਿੰਗ ਹੋਵੇਗੀ ਤੇ 10 ਮਾਰਚ ਨੂੰ ਨਤੀਜੇ ਆਉਣਗੇ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਬੰਦ ਹੋਇਆ ਚੋਣ ਪ੍ਰਚਾਰ , ਲਾਊਡ ਸਪੀਕਰਾਂ ਤੋਂ ਲੋਕਾਂ ਨੂੰ ਮਿਲੇਗੀ ਰਾਹਤ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ (Punjab Election 2022 ) ਲਈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ। ਹੁਣ ਪਿੰਡਾਂ ਅਤੇ ਸ਼ਹਿਰਾਂ ਦੀਆਂ  ਗਲੀ ਮੁਹੱਲਿਆਂ ਵਿੱਚ ਲਾਊਡ ਸਪੀਕਰਾਂ ਦੇ ਸ਼ੋਰ ਪ੍ਰਦੂਸ਼ਨ ਤੋਂ ਲੋਕਾਂ ਨੂੰ ਨਿਜਾਤ ਮਿਲੀ ਹੈ। ਸ਼ਨੀਵਾਰ 19 ਫਰਵਰੀ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਵੋਟ ਪ੍ਰਕਿਰਿਆਂ ਦਾ ਲੋੜੀਂਦਾ ਸਮਾਨ ਲੈ ਕੇ ਰਵਾਨਾ ਹੋਣਗੀਆਂ ਅਤੇ 20 ਫਰਵਰੀ ਐਤਵਾਰ ਪੋਲਿੰਗ ਬੂ੍ਥਾਂ ਉੱਪਰ ਵੋਟਾਂ ਪੈਣਗੀਆਂ। 10 ਮਾਰਚ ਨੂੰ ਵੋਟਾਂ ਦਾ ਨਤੀਜਾ ਐਲਾਨ ਕੀਤਾ ਜਾਵੇਗਾ।

ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਜੀਵਨਜੋਤ ਕੌਰ ਲਈ ਕੀਤਾ ਪ੍ਰਚਾਰ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਜਲਾਲਾਬਾਦ ਅਤੇ ਅਬੋਹਰ ਵਿਧਾਨ ਸਭਾ ਹਲਕਿਆਂ 'ਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਖਬਰ ਮਿਲੀ ਹੈ ਕਿ ਇੱਥੋਂ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕਈ ਪਿੰਡਾਂ ਵਿੱਚ ਪਾਣੀ ਦੀ ਭਾਰੀ ਕਿੱਲਤ ਹੈ, ਪਰ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਿੰਡ ਅਤੇ ਹਰ ਘਰ ਤੱਕ ਪਾਣੀ ਮੁਹੱਈਆ ਕਰਵਾਏਗੀ। ਹੁਣ ਪੰਜਾਬ ਦੇ ਸੰਸਾਧਨਾਂ ਦੀ ਲੁੱਟ ਖਤਮ ਹੋਣ ਵਾਲੀ ਹੈ। ਪੰਜਾਬ ਦਾ ਪੈਸਾ ਹੁਣ ਪੰਜਾਬ ਦੇ ਲੋਕਾਂ 'ਤੇ ਖਰਚ ਹੋਵੇਗਾ।

ਕਾਂਗਰਸ ਨੇ ਪੰਜਾਬ ਲਈ 13 ਨੁਕਾਤੀ ਚੋਣ ਮਨੋਰਥ ਪੱਤਰ ਕੀਤਾ ਜਾਰੀ

ਕਾਂਗਰਸ ਨੇ ਸ਼ੁੱਕਰਵਾਰ ਨੂੰ ਪੰਜਾਬ ਲਈ ਆਪਣਾ 13 ਨੁਕਾਤੀ ਮੈਨੀਫੈਸਟੋ ਜਾਰੀ ਕੀਤਾ । ਇਸ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਹਨ। ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਸਰਕਾਰ ਬਣਦੇ ਹੀ ਇੱਕ ਲੱਖ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਕੇਬਲ ਦੀ ਏਕਾਧਿਕਾਰ ਨੂੰ ਤੋੜਨ, ਮੁਫਤ ਸਿਲੰਡਰ, ਮੁਫਤ ਸਿੱਖਿਆ ਅਤੇ ਮੁਫਤ ਸਿਹਤ ਸੇਵਾਵਾਂ ਦੇਣ ਦਾ ਵੀ ਵਾਅਦਾ ਕੀਤਾ ਹੈ। ਚੰਡੀਗੜ੍ਹ ਵਿੱਚ ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਸੀ.ਐਮ. ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਹਲਕਾ ਇੰਚਾਰਜ ਹਰੀਸ਼ ਚੌਧਰੀ ਅਤੇ ਪਵਨ ਖੇੜਾ ਸਟੇਜ 'ਤੇ ਮੌਜੂਦ ਸਨ।

ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ, ਉਨਾਂ ਤੋਂ ਸਾਵਧਾਨ ਰਹਿਣਾ: ਭਗਵੰਤ ਮਾਨ

ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ। ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ ਅਤੇ ਉਹ ਸਰਕਾਰ ਬਣਾ ਕੇ ਪੰਜ ਸਾਲ ਆਪ ਮੌਜ ਕਰੇਗਾ, ਪਰ ਤੁਹਾਨੂੰ ਭੁੱਲ ਜਾਵੇਗਾ।

ਪ੍ਰਚਾਰ ਥੰਮਣ ਤੋਂ ਕੁਝ ਘੰਟੇ ਪਹਿਲਾਂ ਸੀਐਮ ਚੰਨੀ ਨੇ ਕੀਤਾ ਵੱਡਾ ਬਿਆਨ

ਸੀਐਮ ਚੰਨੀ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸੀਐਮ ਉਮੀਦਵਾਰ ਵਜੋਂ ਚੁਣਿਆ ਹੈ, ਪਰ ਜੇਕਰ ਸਰਕਾਰ ਬਣੀ ਤਾਂ ਟੀਮ ਨਾਲ ਕੰਮ ਕੀਤਾ ਜਾਵੇਗਾ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਅਹਿਮ ਹੋਵੇਗੀ। 

ਗੁਰਮੀਤ ਰਾਮ ਰਹੀਮ ਦੇ ਕੁੜਮ ਨੂੰ ਕਾਂਗਰਸ ਨੇ ਪਾਰਟੀ 'ਚੋਂ ਕੱਢਿਆ

ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ (Harminder Singh Jassi) ਨੂੰ ਪਾਰਟੀ 'ਚ ਬਾਹਰ ਕੱਢ ਦਿੱਤਾ ਹੈ।

ਮੈਂ ਅੱਤਵਾਦੀ ਹਾਂ ਤਾਂ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ: ਕੇਜਰੀਵਾਲ ਦਾ ਪੀਐਮ ਮੋਦੀ ਤੇ ਰਾਹੁਲ ਗਾਂਧੀ 'ਤੇ ਪਲਟਵਾਰ

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਜੇਕਰ ਮੈਂ ਅੱਤਵਾਦੀ ਹਾਂ ਤਾਂ ਉਨ੍ਹਾਂ ਨੇ ਮੈਨੂੰ 10 ਸਾਲਾਂ 'ਚ ਗ੍ਰਿਫਤਾਰ ਕਿਉਂ ਨਹੀਂ ਕੀਤਾ।

ਖੰਨਾ 'ਚ ਭਗਵੰਤ ਮਾਨ ਨੇ ਉਮੀਦਵਾਰ ਤਰਨਪ੍ਰੀਤ ਸਿੰਘ ਸੌਂਦ ਦੇ ਹੱਕ ਚ ਰੋਡ ਸੋਅ

ਖੰਨਾ 'ਚ ਭਗਵੰਤ ਮਾਨ ਨੇ ਉਮੀਦਵਾਰ ਤਰਨਪ੍ਰੀਤ ਸਿੰਘ ਸੌਂਦ ਦੇ ਹੱਕ ਚ ਰੋਡ ਸੋਅ ਕੀਤਾ। ਮਾਨ ਨੇ ਕਿਹਾ ਕਿ ਝਾੜੂ ਦੇ ਬਟਨ ਦੀ ਇੱਕ ਇੱਕ ਵੋਟ ਉਨ੍ਹਾਂ ਨੂੰ ਪਵੇਗੀ। ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਅੱਜ ਉਨ੍ਹਾਂ ਖਾਤਰ ਤੇਲ ਫੂਕ ਕੇ ਪਾਰਟੀ ਲਈ ਕੰਮ ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਦੇਣ ਲਈ ਪੈਸੇ ਤਾਂ ਆਪ ਕੋਲ ਨਹੀਂ ਪਰ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਨੌਕਰੀ ਦੇ ਕੇ ਇਸਦਾ ਮੁੱਲ ਮੋੜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੈਟਰੋਲ ਪੰਪ ਉਪਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਕੇਜਰੀਵਾਲ ਦਾ ਪੀਐਮ ਮੋਦੀ ਤੇ ਰਾਹੁਲ ਗਾਂਧੀ 'ਤੇ ਪਲਟਵਾਰ

ਕੇਜਰੀਵਾਲ ਨੇ ਕਿਹਾ, ''ਪਹਿਲਾਂ ਰਾਹੁਲ ਗਾਂਧੀ ਨੇ ਅੱਤਵਾਦੀ ਕਿਹਾ, ਪਰ ਲੋਕਾਂ ਨੇ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਕਿਉਂਕਿ ਲੋਕ ਉਨ੍ਹਾਂ ਨੂੰ ਗੰਭੀਰ ਨਹੀਂ ਸਮਝਦੇ। ਇਸ ਤੋਂ ਬਾਅਦ ਮੋਦੀ ਪ੍ਰਿਅੰਕਾ ਗਾਂਧੀ ਜੀ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਇਹੀ ਭਾਸ਼ਾ ਵਰਤੀ। ਸਾਰੇ ਲੋਕ ਇੱਕੋ ਭਾਸ਼ਾ ਬੋਲ ਰਹੇ ਹਨ। ਮੋਦੀ ਜੀ ਹੁਣ ਰਾਹੁਲ ਗਾਂਧੀ ਬਣ ਗਏ ਹਨ। ਰਾਹੁਲ ਗਾਂਧੀ ਜੀ ਦੀ ਸੂਬੇ ਵਿੱਚ ਪੰਜ ਸਾਲ ਸਰਕਾਰ ਰਹੀ, ਪਰ ਉਨ੍ਹਾਂ ਕੋਲ ਗਿਣਨ ਲਈ ਕੋਈ ਕੰਮ ਨਹੀਂ ਹੈ। ਉਹ ਜਨਤਾ ਤੋਂ ਇਸ ਗੱਲ 'ਤੇ ਵੋਟਾਂ ਮੰਗ ਰਹੇ ਹਨ ਕਿ ਕੇਜਰੀਵਾਲ ਅੱਤਵਾਦੀ ਹੈ। ਉਸਦੀ ਸਰਕਾਰ ਬੇਕਾਰ ਅਤੇ ਭ੍ਰਿਸ਼ਟ ਸੀ।

ਚੰਨੀ ਦਾ PM ਮੋਦੀ ਨੂੰ ਪੱਤਰ

Punjab Election: ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਸੂਬੇ ਦੀ ਸਿਆਸਤ ਗਰਮਾ ਗਈ ਹੈ। ਹਾਲ ਹੀ 'ਚ ਕਵੀ ਕੁਮਾਰ ਵਿਸ਼ਵਾਸ ਨੇ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਬਾਰੇ ਟਿੱਪਣੀ ਕੀਤੀ ਹੈ। ਹੁਣ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੁਮਾਰ ਵਿਸ਼ਵਾਸ ਦੇ ਦਾਅਵੇ ਦੀ ਜਾਂਚ ਦੀ ਮੰਗ ਕੀਤੀ ਹੈ।

ਇਸ਼ਤਿਹਾਰਾਂ ਦੇ ਪ੍ਰਸਾਰਣ 'ਤੇ ਪਾਬੰਦੀ

Punjab Election: ਸੂਬੇ ਦੀਆਂ 19 ਅਤੇ 20 ਫਰਵਰੀ ਨੂੰ ਛਪਦੀਆਂ ਅਖ਼ਬਾਰਾਂ ਵਿੱਚ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਅਤੇ ਉਮੀਦਵਾਰ ਚੋਣ ਦਫ਼ਤਰ ਦੀ ਪ੍ਰਵਾਨਗੀ ਤੋਂ ਬਾਅਦ ਹੀ ਆਪਣੇ ਇਸ਼ਤਿਹਾਰ ਛਾਪ ਸਕਦੇ ਹਨ। ਇਸ ਦੌਰਾਨ ਬਲਕ ਐਸਐਮਐਸ, ਸੋਸ਼ਲ ਮੀਡੀਆ ਤੇ ਆਈਵੀਆਰਐਸ ਸੰਦੇਸ਼ਾਂ ਰਾਹੀਂ ਪਾਰਟੀਆਂ ਤੇ ਉਮੀਦਵਾਰਾਂ ਦੇ ਪ੍ਰਚਾਰ 'ਤੇ ਪਾਬੰਦੀ ਰਹੇਗੀ। ਇਹ ਪਾਬੰਦੀ 20 ਫਰਵਰੀ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।

Punjab Election: ਪੰਜਾਬ ਵਿੱਚ ਸਭ ਤੋਂ ਵੱਧ ਉਮੀਦਵਾਰ ਕਿਸ ਜ਼ਿਲ੍ਹੇ ਵਿੱਚ ਲੜ ਰਹੇ ਚੋਣ?

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਵਾਰ ਕੁੱਲ 1 ਹਜ਼ਾਰ 304 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਦੀਆਂ 14 ਸੀਟਾਂ 'ਤੇ ਸਭ ਤੋਂ ਵੱਧ 175 ਉਮੀਦਵਾਰ ਚੋਣ ਲੜ ਰਹੇ ਹਨ। ਅੰਮ੍ਰਿਤਸਰ ਦੀਆਂ 11 ਸੀਟਾਂ ਲਈ 117 ਅਤੇ ਪਟਿਆਲਾ ਦੀਆਂ ਅੱਠ ਸੀਟਾਂ ਲਈ 103 ਉਮੀਦਵਾਰ ਮੈਦਾਨ ਵਿੱਚ ਹਨ।


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਮੁਤਾਬਕ ਚੋਣ ਪ੍ਰਚਾਰ ਦੀ ਸੀਮਾ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਮੁਤਾਬਕ ਤੈਅ ਕੀਤੀ ਗਈ ਹੈ। ਚੋਣ ਕਮਿਸ਼ਨ ਵੱਲੋਂ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਲਾਗੂ ਕਰਨ ਦੀਆਂ ਹਦਾਇਤਾਂ ਵੀਰਵਾਰ ਸ਼ਾਮ ਨੂੰ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ।

ਪੰਜਾਬ ਵਿੱਚ ਆਪ ਬਨਾਮ ਕਾਂਗਰਸ

ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 20 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ। ਪੰਜਾਬ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਵੀ ਹੈ। ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਦੀ ਤਰਫੋਂ ਮੋਰਚਾ ਸੰਭਾਲਣ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿੱਚ ਬਾਈਕ ਰੈਲੀ ਕੱਢਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਵੀਰਵਾਰ ਨੂੰ ਸੀਐਮ ਚੰਨੀ ਨਾਲ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਉਹ ਅੱਜ ਦੁਪਹਿਰ 1 ਵਜੇ ਪਟਿਆਲਾ ਪਹੁੰਚਣਗੇ ਅਤੇ ਫਿਰ ਇੱਕ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ।

ਪਿਛੋਕੜ

Punjab Assembly Election 2022 Live Updates: ਮੁੱਖ ਮੰਤਰੀ ਚੰਨੀ ਦਾ 'ਭਈਏ' ਵਾਲਾ ਬਿਆਨ ਹੁਣ ਪੰਜਾਬ ਦੇ ਬਾਹਰ ਵੀ ਜ਼ੋਰ ਫੜ੍ਹ ਚੁੱਕਾ ਹੈ। ਚੰਨੀ ਦੇ ਇਸ ਬਿਆਨ ਦਾ ਬਹੁਤ ਜ਼ਿਆਦਾ ਵਿਰੋਧ ਹੋ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ ਅਦਾਲਤ 'ਚ ਮਾਮਲਾ ਦਰਜ ਹੋਇਆ ਹੈ।ਇਹ ਮਾਮਲਾ ਯੂਪੀ ਅਤੇ ਬਿਹਾਰ ਦੇ ਲੋਕਾਂ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਦਰਜ ਹੋਇਆ ਹੈ।ਇਸ ਮਾਮਲੇ 'ਚ 24 ਫਰਵਰੀ ਨੂੰ ਅਗਲੀ ਸੁਣਵਾਈ ਹੋਏਗੀ।ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਦਾ ਦੌਰ ਗਰਮ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਬਿਹਾਰ-ਯੂਪੀ ਵਿੱਚ ਹੰਗਾਮਾ ਹੋ ਗਿਆ ਹੈ ਅਤੇ ਅੱਜ ਮੁਜ਼ੱਫਰਪੁਰ ਕੋਰਟ ਵਿੱਚ ਪੰਜਾਬ ਦੇ ਸੀਐਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।ਇਹ ਸ਼ਿਕਾਇਤ ਸਮਾਜਿਕ ਕਾਰਕੁਨ ਤਮੰਨਾ ਹਾਸ਼ਮੀ ਨੇ ਦਰਜ ਕਰਵਾਈ ਹੈ।ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਤੈਅ ਕੀਤੀ ਗਈ ਹੈ।


ਮਾਮਲੇ 'ਚ ਸ਼ਿਕਾਇਤਕਰਤਾ ਤਮੰਨਾ ਨੇ ਦੱਸਿਆ ਕਿ ਪੰਜਾਬ ਦੇ ਸੀ.ਐੱਮ ਨੇ ਯੂ.ਪੀ.-ਬਿਹਾਰ ਦੇ ਲੋਕਾਂ ਲਈ ਬਿਆਨ ਦਿੱਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ ਯੂ.ਪੀ.-ਬਿਹਾਰ ਦੇ ਲੋਕਾਂ ਨੂੰ ਪੰਜਾਬ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਦਾ ਇਹ ਬਿਆਨ ਦੇਸ਼ ਦੀ ਏਕਤਾ ਨੂੰ ਤੋੜਨ ਵਾਲਾ ਹੈ।ਇਸ ਬਿਆਨ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਉਨ੍ਹਾਂ ਨੂੰ ਚਿੰਤਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਬਿਹਾਰੀ ਕੰਮ ਕਰਦੇ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਦਾ ਇਹ ਬਿਆਨ ਯੂ.ਪੀ.-ਬਿਹਾਰ ਅਤੇ ਪੰਜਾਬ ਦੇ ਲੋਕਾਂ ਨੂੰ ਜ਼ਲੀਲ ਕਰਨ ਅਤੇ ਧਮਕੀ ਦੇਣ ਵਾਲਾ ਹੈ ਅਤੇ ਪੰਜਾਬ ਉਨ੍ਹਾਂ ਦੀ ਜਾਗੀਰ ਨਹੀਂ ਹੈ ਅਤੇ ਇਸ ਤੋਂ ਦੁਖੀ ਹੋ ਕੇ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।


ਉਧਰ ਭਾਜਪਾ ਦੇ ਯੁਵਾ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਖਿਲਾਫ ਕਦਮਕੂਆਂ ਥਾਣੇ ਵਿੱਚ ਲਿਖਤੀ ਦਰਖਾਸਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮਨੀਸ਼ ਕੁਮਾਰ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਚੰਨੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਉਸਦੀ ਦਰਖਾਸਤ ਨੂੰ ਸਵੀਕਾਰ ਕਰ ਲਿਆ ਹੈ। ਮਨੀਸ਼ ਕੁਮਾਰ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਖੇਤਰਵਾਦ ਫੈਲਾ ਕੇ ਦੇਸ਼ ਨੂੰ ਤੋੜਨ ਦਾ ਕੰਮ ਕਰਦੀ ਹੈ, ਸਾਡੇ ਦੇਸ਼ 'ਚ ਕਾਨੂੰਨ ਹੈ ਕਿ ਦੇਸ਼ ਦਾ ਕੋਈ ਵੀ ਨਾਗਰਿਕ ਕਿਤੇ ਵੀ ਕੰਮ ਕਰ ਸਕਦਾ ਹੈ, ਵਪਾਰ ਕਰ ਸਕਦਾ ਹੈ। ਦਰਖਾਸਤ ਵਿੱਚ ਸੀਐਮ ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ 'ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਦੱਸਿਆ ਗਿਆ ਹੈ।


ਦਰਅਸਲ, ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਚੋਣਾਣੀ ਸਭਾ ਦੌਰਾਨ ਬਿਹਾਰ ਤੇ ਯੂਪੀ ਦੇ ਵਾਸੀਆਂ 'ਤੇ ਟਿੱਪਣੀ ਕੀਤੀ ਸੀ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਸਟੇਜ 'ਤੇ ਮੌਜੂਦ ਸੀ। ਪੰਜਾਬ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ...ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਜੋ ਬਾਹਰੋਂ ਆਏ ਹਨ... ਇਨ੍ਹਾਂ ਨੂੰ ਪੰਜਾਬੀਅਤ ਸਿਖਾਓ। ਇਸ 'ਤੇ ਚੰਨੀ ਮਾਈਕ ਲੈ ਕੇ ਕਹਿੰਦੇ ਹਨ ਕਿ ਯੂਪੀ-ਬਿਹਾਰ ਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਇਸ 'ਤੇ ਕੋਲ ਖੜ੍ਹੀ ਪ੍ਰਿਯੰਕਾ ਤਾੜੀਆਂ ਵਜਾਉਂਦੀ ਮੁਸਕਰਾਉਂਦੀ ਹੈ ਤੇ ਖੁਦ ਵੀ ਨਾਅਰੇ ਲਗਾਉਣ ਲੱਗਦੀ ਹੈ।


ਪੰਜਾਬ ਦੇ ਮੁੱਖ ਮੰਤਰੀ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ। ਇਸ ਦੇ ਨਾਲ ਹੀ ਚੰਨੀ ਦੇ ਇਸ ਬਿਆਨ 'ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਨੇ ਵੀ ਪਲਟਵਾਰ ਕੀਤਾ ਹੈ। ਸ਼ਿਕਾਇਤ 'ਚ ਮਨੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ ਤੇ ਬਿਹਾਰ 'ਤੇ ਵਿਵਾਦਿਤ ਟਿੱਪਣੀਆਂ ਕੀਤੀਆਂ ਹਨ। ਉਹ ਵੀ ਪ੍ਰਿਅੰਕਾ ਗਾਂਧੀ ਦੀ ਮੌਜੂਦਗੀ 'ਚ, ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਦਾ ਅਜਿਹਾ ਬਿਆਨ ਬਿਹਾਰ-ਯੂਪੀ ਦੇ ਲੋਕਾਂ ਨੂੰ ਪੰਜਾਬ ਵਿੱਚ ਵੜਨ ਨਹੀਂ ਦੇਵੇਗਾ। ਇਹ ਪੂਰੇ ਦੇਸ਼ ਦਾ ਅਪਮਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਬਿਆਨ ਲਈ ਮੁਆਫੀ ਮੰਗਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.