ਚੰਡੀਗੜ੍ਹ: ਪੰਜਾਬ 'ਚ ਚੋਣਾਂ ਦਾ ਮਾਹੌਲ ਸਿੱਖਰਾਂ 'ਤੇ ਹੈ।ਸਾਰੀਆਂ ਸਿਆਸੀ ਪਾਰਟੀਆਂ ਪੱਭਾਂ ਭਾਰ ਹਨ ਅਤੇ ਡਟਕੇ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ।ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਸਹਿ ਇਨਚਾਰਜ ਰਾਘਵ ਚੱਢਾ ਨੇ ਵੱਡਾ ਦਾਅਵਾ ਕੀਤਾ ਹੈ।
ਰਾਘਵ ਚੱਢਾ ਨੇ ਕਿਹਾ ਕਿ "ਆਪ ਸਰਕਾਰ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ।" ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਕੰਧਾਂ 'ਤੇ ਲਿਖਵਾ ਦਿੱਤਾ 36 ਹਜ਼ਾਰ ਮੁਲਾਜ਼ਮ ਪੱਕੇ ਕੀਤੇ ਪਰ ਉਹ ਸਿਰਫ ਇੱਕ ਬੰਦੇ ਦਾ ਨਾਂ ਦੱਸ ਦੇਣ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸਰਕਾਰ ਬਣਨ 'ਤੇ ਹਰ ਇਕ ਕੱਚਾ ਮੁਲਾਜ਼ਮ ਪੱਕਾ ਕੀਤਾ ਜਾਏਗਾ।ਰਾਘਵ ਚੱਢਾ ਨੇ ਕਿਹਾ ਕਿ "ਮੈਂਨੂੰ ਨਹੀਂ ਲਗਦਾ ਕਿ ਬੀਜੇਪੀ ਨੂੰ ਇੱਕ ਵੀ ਸੀਟ ਨਹੀਂ ਮਿਲੇਗੀ।"
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ