Jalandhar Bypoll: ਰਾਜਾ ਵੜਿੰਗ ਨੇ ਕਬੂਲੀ ਹਾਰ ! ਆਪ ਤੇ ਰਿੰਕੂ ਨੂੰ ਜਿੱਤ ਲਈ ਦਿੱਤੀ ਵਧਾਈ
ਜਲੰਧਰ ਦੀਆਂ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸਸ਼ੀਲ ਕੁਮਾਰ ਰਿੰਕੂ ਨੇ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕਰ ਲਈ ਹੈ। ਇਸ ਤੋਂ ਬਾਅਦ ਆਪ ਦੇ ਖੇਮੇ ਵਿੱਚ ਖ਼ੁਸ਼ੀ ਹੈ।
Jalandhar Bypoll: ਜਲੰਧਰ ਦੀਆਂ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸਸ਼ੀਲ ਕੁਮਾਰ ਰਿੰਕੂ ਨੇ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕਰ ਲਈ ਹੈ। ਇਸ ਤੋਂ ਬਾਅਦ ਆਪ ਦੇ ਖੇਮੇ ਵਿੱਚ ਖ਼ੁਸ਼ੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਰ ਕਬੂਲ ਲਈ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ! ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀ ਪੰਜਾਬ ਕਾਂਗਰਸ ਦਾ ਧੰਨਵਾਦ ਕਰਦਾ ਹਾਂ ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।
We humbly accept people's mandate! I thank party workers, volunteers, supporters and the entire @INCPunjab leadership, for the hard work & efforts put in by them for the #JalandharByElection. I congratulate Sushil Rinku & AAP party for the victory.
— Amarinder Singh Raja Warring (@RajaBrar_INC) May 13, 2023
ਜ਼ਿਕਰ ਕਰ ਦਈਏ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 285773 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 229523, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 131983 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 146070 ਵੋਟਾਂ ਮਿਲੀਆਂ ਹਨ।
ਦੱਸ ਦੇਈਏ ਕਿ ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।