ਸ੍ਰੀ ਮੁਕਤਸਰ ਸਾਹਿਬ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਜੇਪੀ ਉਮੀਦਵਾਰ ਰਜੇਸ਼ ਕੁਮਾਰ ਗੋਰਾ ਪਠੇਲਾ ਦੇ ਹੱਕ ਵਿੱਚ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਰਾਜਨਾਥ ਸਿੰਘ ਨੇ ਚੋਣਾਵੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਸ੍ਰੀ ਮੁਕਤਸਰ ਸਾਹਿਬ 'ਚ ਪਹਿਲੀ ਵਾਰ ਇਸ ਜਨ ਸਭਾ ਨੂੰ ਸੰਬੋਧਨ ਕਰਨ ਲਈ ਆਇਆ ਹਾਂ। ਪੰਜਾਬ 'ਚ ਪਹਿਲੇ ਵੀ ਕਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਹੈ ਪਰ ਇਸ ਵਾਰ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ, ਉਸ ਤੋਂ ਲੱਗ ਰਿਹਾ ਹੈ ਕਿ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਰਾਜਨਾਥ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਦੀ ਭਲਾਈ ਦਾ ਸੰਦੇਸ਼ ਦਿੱਤਾ ਸੀ। ਇਸੇ ਤੋਂ ਪ੍ਰੇਰਿਤ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਕਾ ਸਾਥ, ਸਭ ਕਾ ਵਿਕਾਸ ਦਾ ਨਾਅਰਾ ਦਿੱਤਾ ਹੈ। ਸਿੱਖ ਭਰਾਵਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਰੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਹ ਪੰਜਾਬ ਆਉਂਦੇ ਹਨ ਤਾਂ ਹਮੇਸ਼ਾ ਯਾਦ ਆਉਂਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਨਾ ਸਾਹਿਬ ਭਾਰਤ ਦਾ ਹਿੱਸਾ ਹੁੰਦੇ ਤਾਂ ਦੇਸ਼ ਨੂੰ ਬਹੁਤ ਚੰਗਾ ਲੱਗਦਾ। ਕੁਝ ਸਿਆਸਤਦਾਨ ਮਜਹਬ ਦੀ ਰਾਜਨੀਤੀ ਕਰਦੇ ਹਨ। ਭਾਜਪਾ ਇਨਸਾਨੀਅਤ ਦੀ ਰਾਜਨੀਤੀ ਕਰਦੀ ਹੈ। ਬਹੁਤ ਸਾਰੀਆਂ ਤਾਕਤਾਂ ਸਾਡੇ ਵਿਚਾਲੇ ਫੁਟ ਪਾਉਣ ਦਾ ਕੰਮ ਕਰਨਗੀਆਂ, ਉਨ੍ਹਾਂ ਤੋਂ ਸਾਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
ਦੱਸਣੋਯਗ ਹੈ ਕਿ ਰਾਜਨਾਥ ਸਿੰਘ ਭਾਜਪਾ ਉਮੀਦਵਾਰ ਰਜੇਸ਼ ਕੁਮਾਰ ਗੋਰਾ ਪਠੇਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਇਸ ਰੈਲੀ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਪਿੰਡ ਦੇ ਲੋਕ ਪਹੁੰਚੇ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵਲੋਂ ਹੈਲੀਪੈਡ ਤੋਂ ਲੈ ਕੇ ਰੈਲੀ ਸਥਾਨ ਤੱਕ ਪੂਰੀ ਤਿਆਰੀ ਕੀਤੀ ਗਈ ਹੈ। ਪਿਛਲੇ ਸਮੇਂ ਵਿੱਚ ਹੋਈ ਘਟਨਾ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾਂ ਪ੍ਰਬੰਧ ਕੀਤੇ ਗਾਏ ਸਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਹੋ ਸਕੇ।
ਇਹ ਵੀ ਪੜ੍ਹੋ : ਕੇਜਰੀਵਾਲ ਨੇ ਲੁਧਿਆਣਾ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕੀਤੀ AAP ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੀ ਅਪੀਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490