ਰਵਨੀਤ ਬਿੱਟੂ ਦਾ ਵੱਡਾ ਬਿਆਨ, ਚੰਨੀ ਦੇ ਭਾਣਜੇ ਨੂੰ ਈਡੀ ਅਫਸਰਾਂ ਨੇ ਬੋਰੀ 'ਚ ਪਾ ਕੇ ਕੁੱਟਿਆ, ਲਾਏ ਕਰੰਟ ਦੇ ਝਟਕੇ
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਾਣਜੇ ਦੀ ਗ੍ਰਿਫਤਾਰੀ ਤੋਂ ਬਾਅਦ ਲਗਾਤਾਰ ਸਿਆਸਤ ਭਖੀ ਹੋਈ ਹੈ। ਇਸ ਨੂੰ ਲੈ ਕੇ ਕਈ ਕਾਂਗਰਸੀ ਮੁੱਖ ਮੰਤਰੀ ਦੇ ਸਮਰਥਨ 'ਚ ਆਏ ਹਨ।
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਾਣਜੇ ਦੀ ਗ੍ਰਿਫਤਾਰੀ ਤੋਂ ਬਾਅਦ ਲਗਾਤਾਰ ਸਿਆਸਤ ਭਖੀ ਹੋਈ ਹੈ। ਇਸ ਨੂੰ ਲੈ ਕੇ ਕਈ ਕਾਂਗਰਸੀ ਮੁੱਖ ਮੰਤਰੀ ਦੇ ਸਮਰਥਨ 'ਚ ਆਏ ਹਨ। ਅੱਜ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰੈੱਸ ਵਾਰਤਾ ਦੌਰਾਨ ਵੱਡਾ ਬਿਆਨ ਦਿੱਤਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਦਲਾ ਲਿਆ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਬਣਾ ਕੇ ਮੀਡੀਆ ਨੂੰ ਲੀਕ ਕੀਤੀਆਂ ਗਈਆਂ ਅਤੇ ਹਨੀ ਦਾ ਵਾਰ-ਵਾਰ ਰਿਮਾਂਡ ਮੰਗਿਆ ਗਿਆ ਹੈ ਅਤੇ ਉਸ ਨੂੰ ਅੱਗੇ ਨਹੀਂ ਆਉਣ ਦੇ ਦਿੱਤਾ ਜਾ ਰਿਹਾ।
ਦਸ ਦਈਏ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ ਹਨੀ ਨੂੰ 14 ਦਿਨਾਂ ਦੀ ਹਿਰਾਸਤ 'ਚ ਭੇਜਿਆ ਗਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਸਿਆਸੀ ਬਦਲਾਖੋਰੀ 'ਚ ਸੀਐੱਮ ਚੰਨੀ ਦੇ ਰਿਸ਼ਤੇਦਾਰ ਹਨੀ ਦੇ ਸਰੀਰ 'ਤੇ ਕਰੰਟ ਲਾਇਆ ਗਿਆ। ਵੱਡਾ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਈ. ਡੀ.ਦੇ ਅਫ਼ਸਰ ਬੋਰੀਆਂ 'ਚ ਪਾ-ਪਾ ਕੁੱਟਦੇ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਲੂਕ ਤਾਂ ਕੋਈ ਜਾਨਵਰਾਂ ਨਾਲ ਵੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਫੇਲ੍ਹ ਹੋਣ ਦਾ ਗੁੱਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੁਗਤਣਾ ਪੈ ਰਿਹਾ ਹੈ।
ਪੀਐੱਮ ਦੀ ਰੈਲੀ 'ਤੇ ਬੋਲੇ ਰਵਨੀਤ ਬਿੱਟੂ -
ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਅਤੇ ਜਨਵਰੀ ਵਿੱਚ ਉਨ੍ਹਾਂ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਬਾਰੇ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਆਉਣਾ ਚਾਹੀਦਾ ਹੈ। ਕਿਉਂਕਿ ਲੋਕ ਉਨ੍ਹਾਂ ਦੇ ਰੋਹ ਕਾਰਨ ਉਨ੍ਹਾਂ ਦੇ ਵਿਰੋਧ ਵਿੱਚ ਸੜਕਾਂ 'ਤੇ ਆ ਸਕਦੇ ਹਨ। ਬਿੱਟੂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਗੱਲ ਸੁਣਨ ਲਈ ਕਿਹਾ ਹੈ । ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਫਿਰ ਵੀ ਸੜਕ ਰਾਹੀਂ ਮੁਸ਼ਕਲਾਂ ਆਉਣਗੀਆਂ, ਕਿਉਂਕਿ ਉਨ੍ਹਾਂ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਹਰ ਪੰਜਾਬੀ ਨੂੰ ਸੜਕ 'ਤੇ ਰੱਖਿਆ ਹੈ, ਉਹ ਕਿਵੇਂ ਭੁੱਲ ਜਾਣਗੇ? ਪ੍ਰਦਰਸ਼ਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ। ਜੇਕਰ ਉਨ੍ਹਾਂ ਦੀ ਕਾਰ ਸੜਕ ਤੋਂ ਜਾਂਦੀ ਹੈ ਤਾਂ ਲੋਕਾਂ ਦੇ ਮਨਾਂ ਵਿੱਚ ਗੁੱਸਾ ਹੈ, ਇਸ ਲਈ ਉਹ ਪ੍ਰਧਾਨ ਮੰਤਰੀ ਦੇ ਵਿਰੋਧ ਵਿੱਚ ਆ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904