Indian Air Force- ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖਬਰ ਹੈ। ਸਰਕਾਰ ਨੇ ਭਾਰਤੀ ਹਵਾਈ ਸੈਨਾ (IAF) ਵਿਚ ਭਰਤੀ ਕੱਢੀ ਹੈ। ਭਾਰਤੀ ਹਵਾਈ ਸੈਨਾ (IAF) ਦੀ ਇਹ ਭਰਤੀ ਗਰੁੱਪ C ਦੇ ਅਹੁਦਿਆਂ ਲਈ ਹੈ। ਆਓ ਜਾਣਦੇ ਹਾਂ ਕਿ ਇਸਦੀ ਭਰਤੀ ਪ੍ਰਕਿਰਿਆ ਬਾਰੇ ਡਿਟੇਲ ਜਾਣਕਾਰੀ...


ਦੱਸ ਦਈਏ ਕਿ ਭਾਰਤੀ ਹਵਾਈ ਸੈਨਾ (IAF) ਦੇ ਗਰੁੱਪ C ਦੇ ਅਹੁਦਿਆਂ ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰਨ ਦੇ ਚਾਹਵਾਨ ਹਨ, ਉਹ ਭਾਰਤੀ ਹਵਾਈ ਸੈਨਾ ਦੀ ਅਧਿਕਾਰਤ ਵੈੱਬਸਾਈਟ indianairforce.nic.in ਉਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਚਾਹਵਾਨ ਉਮੀਦਵਾਰ ਰੋਜ਼ਗਾਰ ਸਮਾਚਾਰ ਵਿਚ ਪ੍ਰਕਾਸ਼ਿਤ ਇਸ਼ਤਿਹਾਰ ਦੇ 30 ਦਿਨਾਂ ਬਾਅਦ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ।


ਕੁੱਲ ਅਸਾਮੀਆਂ
ਭਾਰਤੀ ਹਵਾਈ ਸੈਨਾ (IAF) ਗਰੁੱਪ ਸੀ ਭਰਤੀ 2024 ਦੇ ਵਿਚ ਕੁੱਲ 182 ਅਸਾਮੀਆਂ ਭਰੀਆਂ ਜਾਣੀਆਂ ਹਨ। ਇਨ੍ਹਾਂ ਅਸਾਮੀਆਂ ਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਵਾਸਤੇ ਉਮਰ ਸੀਮਾ, ਵਿਦਿਅਕ ਯੋਗਤਾ ਆਦਿ ਨਿਰਧਾਰਿਤ ਕੀਤੀ ਗਈ ਹੈ। ਇਸ ਭਰਤੀ ਲਈ ਅਪਲਾਈ ਕਰਨ ਤੋਂ ਪਹਿਲਾਂ ਤੁਹਾਨੂੰ ਭਾਰਤੀ ਹਵਾਈ ਸੈਨਾ ਦੀ ਅਧਿਕਾਰਤ ਵੈੱਬਸਾਈਟ indianairforce.nic.in 'ਤੇ ਜਾ ਕੇ ਭਰਤੀ ਸਬੰਧੀ ਸਾਰੀ ਜਾਣਕਾਰੀ ਨੂੰ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ ਹੈ।



ਲੋੜੀਂਦੀ ਵਿਦਿਅਕ ਯੋਗਤਾ
ਭਾਰਤੀ ਹਵਾਈ ਸੈਨਾ (IAF) ਗਰੁੱਪ ਸੀ ਭਰਤੀ 2024 ਅਧੀਨ ਲੋਅਰ ਡਿਵੀਜ਼ਨ ਕਲਰਕ (LDS) ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਸਿਵਲੀਅਨ ਮਕੈਨੀਕਲ ਟਰਾਂਸਪੋਰਟ ਡਰਾਈਵਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ ਮੈਟ੍ਰਿਕ ਜਾਂ ਇਸ ਦੇ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਕੋਲ ਹਲਕੇ ਅਤੇ ਭਾਰੀ ਮੋਟਰ ਵਾਹਨਾਂ ਲਈ ਇੱਕ ਵੈਧ ਸਿਵਲ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ ਹੈ।


ਉਮਰ ਸੀਮਾ
ਭਾਰਤੀ ਹਵਾਈ ਸੈਨਾ (IAF) ਗਰੁੱਪ ਸੀ ਭਰਤੀ 2024 ਲਈ ਨਿਰਧਾਰਿਤ ਉਮਰ ਸੀਮਾ ਦੇ ਅਨੁਸਾਰ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ। ਯਾਨੀ ਕਿ 18 ਤੋਂ 25 ਸਾਲ ਦੀ ਉਮਰ ਦੇ ਵਿਚਕਾਰ ਵਾਲ ਉਮੀਦਵਾਰ ਹੀ ਇਸ ਭਰਤੀ ਲਈ ਅਪਲਾਈ ਕਰਨ ਦੇ ਯੋਗ ਹਨ।


ਕੀ ਹੋਵੇਗੀ ਭਰਤੀ ਪ੍ਰਕਿਰਿਆ
ਭਾਰਤੀ ਹਵਾਈ ਸੈਨਾ (IAF) ਭਰਤੀ 2024 ਦੇ ਲਈ ਉਮੀਦਵਾਰਾਂ ਦੀ ਚੋਣ ਤਿੰਨ ਪੱਧਰਾਂ ਉੱਤੇ ਕੀਤੀ ਜਾਵੇਗੀ। ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਤੋਂ ਬਾਅਦ ਪ੍ਰੈਕਟੀਕਲ ਟੈਸਟ ਅਤੇ ਸਰੀਰਕ ਟੈਸਟ ਹੋਵੇਗਾ।