ਮਾਨਸਾ : ਵਿਧਾਨ ਸਭਾ ਹਲਕਾ ਮਾਨਸਾ ਤੋਂ ਸੰਯੁਕਤ ਸਮਾਜ ਮੋਰਚੇ ਦੀ ਟਿਕਟ 'ਤੇ ਚੋਣ ਲੜ ਰਹੇ ਉਮੀਦਵਾਰ ਗੁਰਨਾਮ ਭੀਖੀ ਨੇ ਚੋਣ ਮੈਦਾਨ ਛੱਡ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਲਖੀਮਪੁਰ ਖੀਰੀ ਮਾਮਲੇ ਵਿਚ ਅਜੇ ਮਿਸ਼ਰਾ ਨੂੰ ਪੈਰੋਲ ਦੇਣ ਦਾ ਤਰਕ ਦਿੱਤਾ ਹੈ ਅਤੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਕੀਤਾ ਜਾਵੇਗਾ।
ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੇ ਕਤਲ ਕੇਸ ਵਿਚ ਅਜੇ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਮਾਮਲੇ ਵਿਚ ਅੱਜ ਸੰਯੁਕਤ ਸਮਾਜ ਮੋਰਚਾ ਦੀ ਟਿਕਟ 'ਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਗੁਰਨਾਮ ਭੀਖੀ ਨੇ ਚੋਣ ਮੈਦਾਨ ਛੱਡ ਦਿੱਤਾ ਹੈ ਅਤੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ, ਉੱਥੇ ਹੀ ਡੇਰਾ ਸਿਰਸਾ ਮੁਖੀ ਅਤੇ ਅਜੈ ਮਿਸ਼ਰਾ ਜਿਹੇ ਲੋਕਾਂ ਨੂੰ ਕਤਲ ਕੇਸ ਵਿਚ ਪੈਰੋਲ ਦੇ ਕੇ ਅਦਾਲਤਾਂ ਅਤੇ ਸਰਕਾਰਾਂ ਆਪਣਾ ਅਸਲੀ ਰੂਪ ਦਿਖਾ ਰਹੀਆਂ ਹਨ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਆਉਣ ਵਾਲੇ ਸਮੇਂ ਵਿਚ ਫਿਰ ਤੋਂ ਸੰਘਰਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਨੇ ਗੁਰਨਾਮ ਭੀਖੀ ਨੂੰ ਮਾਨਸਾ ਹਲਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਉਨ੍ਹਾਂ ਨੇ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਚੋਣ ਮੈਦਾਨ ਛੱਡ ਦਿੱਤਾ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਡੇ ਉਮੀਦਵਾਰ ਦੇ ਹੁਣ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਪੋਲਿੰਗ ਬੂਥ ਨਹੀਂ ਲਗਾਏ ਜਾਣਗੇ।
ਇਸ ਤੋਂ ਪਹਿਲਾਂ ਇਨ੍ਹਾਂ ਦੀ ਹੀ ਮਜ਼ਦੂਰ ਪਾਰਟੀ ਦੇ ਆਗੂ ਭਗਵੰਤ ਸਿੰਘ ਸਮਾਉਂ ਨੇ ਹਲਕਾ ਭਦੌੜ ਤੋਂ ਸੰਯੁਕਤ ਸਮਾਜ ਮੋਰਚੇ ਦੀ ਤਰਫ਼ੋਂ ਚੋਣ ਨਾ ਲੜਨ ਦਾ ਐਲਾਨ ਕੀਤਾ ਸੀ। ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ
ਇਹ ਵੀ ਪੜ੍ਹੋ :AAP ਨੇ ਮਨਜਿੰਦਰ ਸਿਰਸਾ ਖਿਲਾਫ਼ ਝੂਠੀ ਖ਼ਬਰ ਫੈਲਾਉਣ ਦੇ ਦੋਸ਼ 'ਚ ਦਰਜ ਕਰਵਾਈ ਸ਼ਿਕਾਇਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490