ਸੁਖਬੀਰ ਦਾ ਕਾਂਗਰਸ 'ਤੇ ਤਨਜ਼, ਜੇ ਚੰਨੀ ਗ਼ਰੀਬ ਤਾਂ ਰਾਹੁਲ ਸਣੇ ਪੰਜਾਬ ਦਾ ਹਰ ਕਾਂਗਰਸੀ ਗਰੀਬ
ਰਾਹੁਲ ਗਾਂਧੀ ਨੇ ਬੀਤੇ ਦਿਨ ਇੱਕ ਵਰਚੂਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ।ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹੀ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ।
ਲੁਧਿਆਣਾ: ਰਾਹੁਲ ਗਾਂਧੀ ਨੇ ਬੀਤੇ ਦਿਨ ਇੱਕ ਵਰਚੂਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ।ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹੀ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ।ਜਿਸ ਮਗਰੋਂ ਵਿਰੋਧੀ ਪਾਰਟੀਆਂ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਣ ਵਿੱਚ ਕੋਈ ਦੇਰ ਨਹੀਂ ਲਾਈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਬੁਣ ਕਾਂਗਰਸ 'ਤੇ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਜੇਕਰ ਚੰਨੀ ਗਰੀਬ ਹੈ ਤਾਂ ਰਾਹੁਲ ਗਾਂਧੀ ਵੀ ਗਰੀਬ ਅਤੇ ਪੰਜਾਬ ਦਾ ਹਰ ਕਾਂਗਰਸੀ ਗ਼ਰੀਬ ਹੈ।
ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਜਿੱਥੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ। ਉਥੇ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਪੇਰੋਲ ਮਿਲਣ ਨੂੰ ਲੈ ਕੇ ਉਹਨਾਂ ਨੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ।ਜਦਕਿ ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਮਦਨ ਲਾਲ ਬੱਗਾ ਨੂੰ ਵੀ ਉਹਨਾਂ ਨਿਸ਼ਾਨੇ 'ਤੇ ਲਿਆ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :