UP Election: ਉੱਤਰ ਪ੍ਰਦੇਸ਼ ਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਜਾਰੀ ਹੈ। ਦੁਪਹਿਰ 3 ਵਜੇ ਤੱਕ ਵਿਧਾਨ ਸਭਾ ਚੋਣਾਂ ਵਿੱਚ ਮਤਦਾਨ ਪ੍ਰਤੀਸ਼ਤਤਾ ਇਸ ਪ੍ਰਕਾਰ ਹੈ। ਉੱਤਰ ਪ੍ਰਦੇਸ਼ ਦੁਪਹਿਰ 3 ਵਜੇ ਤੱਕ 48.81 ਫੀਸਦੀ ਵੋਟਿੰਗ ਹੋਈ ਹੈ ਤੇ ਪੰਜਾਬ ਵਿੱਚ ਦੁਪਹਿਰ 3 ਵਜੇ ਤੱਕ 49.81 ਫੀਸਦੀ ਵੋਟਿੰਗ ਹੋਈ ਹੈ।


 

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ 2/3 ਬਹੁਮਤ ਨਾਲ ਸਰਕਾਰ ਬਣਾਏਗੀ। ਸੁਖਬੀਰ ਸਿੰਘ ਬਾਦਲ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਵੱਡਾ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ-ਬਸਪਾ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ (ਨਵਜੋਤ ਸਿੰਘ ਸਿੱਧੂ) ਇੰਨੇ ਸਾਲਾਂ ਤੋਂ ਬਦਲਾਅ ਕਰ ਰਹੇ ਹਨ। ਪੰਜਾਬ ਵਿੱਚੋਂ ਕਾਂਗਰਸ ਦਾ ਸਫਾਇਆ ਹੋਣ ਜਾ ਰਿਹਾ ਹੈ।

ਯੂਪੀ ਵਿਧਾਨ ਸਭਾ ਚੋਣਾਂ 'ਚ ਅੱਜ ਤੀਜੇ ਪੜਾਅ ਲਈ ਸੂਬੇ ਦੇ 16 ਜ਼ਿਲ੍ਹਿਆਂ ਦੀਆਂ 59 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਤੀਜੇ ਪੜਾਅ ਵਿੱਚ ਦੋ ਕਰੋੜ 15 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ ਇੱਕ ਕਰੋੜ 16 ਲੱਖ ਤੋਂ ਵੱਧ ਪੁਰਸ਼ ਵੋਟਰ ਅਤੇ 99 ਲੱਖ ਤੋਂ ਵੱਧ ਮਹਿਲਾ ਵੋਟਰ ਸ਼ਾਮਲ ਹਨ, ਜਦਕਿ ਇੱਕ ਹਜ਼ਾਰ ਤੋਂ ਵੱਧ ਟਰਾਂਸਜੈਂਡਰ (ਤੀਜੇ ਲਿੰਗ) ਵੋਟਰ ਸ਼ਾਮਲ ਹਨ।

627 ਉਮੀਦਵਾਰ ਅਜ਼ਮਾ ਰਹੇ ਆਪਣੀ ਕਿਸਮਤ
ਤੀਜੇ ਪੜਾਅ ਵਿੱਚ ਰਾਜ ਦੇ 16 ਜ਼ਿਲ੍ਹਿਆਂ ਦੇ 59 ਵਿਧਾਨ ਸਭਾ ਹਲਕਿਆਂ ਵਿੱਚ ਮੈਨਪੁਰੀ ਜ਼ਿਲ੍ਹੇ ਦੀ ਕਰਹਾਲ ਵਿਧਾਨ ਸਭਾ ਸੀਟ ਵੀ ਸ਼ਾਮਲ ਹੈ, ਜਿੱਥੇ ਸੱਤਾਧਾਰੀ ਭਾਜਪਾ ਤੋਂ ਕੇਂਦਰੀ ਮੰਤਰੀ ਪ੍ਰੋਫੈਸਰ ਐਸਪੀ ਸਿੰਘ ਬਘੇਲ ਅਤੇ ਮੁੱਖ ਵਿਰੋਧੀ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਹਮੋ-ਸਾਹਮਣੇ ਹਨ।

ਮੈਨਪੁਰੀ ਜ਼ਿਲ੍ਹੇ ਦੇ ਨਾਲ-ਨਾਲ ਹਾਥਰਸ, ਫ਼ਿਰੋਜ਼ਾਬਾਦ, ਏਟਾ, ਕਾਸਗੰਜ, ਫਾਰੂਖਾਬਾਦ, ਕਨੌਜ, ਇਟਾਵਾ, ਔਰਈਆ, ਕਾਨਪੁਰ ਦੇਹਾਤ, ਕਾਨਪੁਰ ਨਗਰ, ਜਾਲੌਨ, ਝਾਂਸੀ, ਲਲਿਤਪੁਰ ,ਹਮੀਰਪੁਰ ਤੇ ਮਹੋਬਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਤੀਜੇ ਪੜਾਅ ਵਿੱਚ ਕੁੱਲ 627 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾ ਰਹੇ ਹਨ।

 
ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰ 117 ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸੰਯੁਕਤ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।

ਇਸ ਚੋਣ ਵਿੱਚ ਜਿਨ੍ਹਾਂ ਦਿੱਗਜ ਚਿਹਰਿਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚੇਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਹਨ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।