UP Election 2022: UP CM Yogi Adityanath submits resignation to Governor Anandiben Patel


ਲਖਨਉ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜਪਾਲ ਆਨੰਦੀਬੇਨ ਪਟੇਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਰਾਜ ਭਵਨ 'ਚ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫਾ ਸੌਂਪ ਦਿੱਤਾ। ਸੀਐਮ ਯੋਗੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ, ਜਦੋਂ ਤੱਕ ਨਵੀਂ ਵਿਧਾਨ ਸਭਾ ਨਹੀਂ ਬਣ ਜਾਂਦੀ, ਉਹ ਕਾਰਜਕਾਰੀ ਮੁੱਖ ਮੰਤਰੀ ਵਜੋਂ ਬਣੇ ਰਹਿਣਗੇ।


2022 ਦੀਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਬੰਪਰ ਜਿੱਤ ਤੋਂ ਬਾਅਦ ਯੋਗੀ ਆਦਿਤਿਆਨਾਥ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਭਾਜਪਾ ਨੇ 403 ਵਿੱਚੋਂ 255 ਸੀਟਾਂ ਜਿੱਤੀਆਂ ਹਨ। ਭਾਜਪਾ ਦਾ ਵੋਟ ਸ਼ੇਅਰ 41.29 ਫੀਸਦੀ ਰਿਹਾ। ਉਹ ਸੂਬੇ 'ਚ ਆਪਣੇ ਦਮ 'ਤੇ ਸਰਕਾਰ ਬਣਾ ਰਹੀ ਹੈ। ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ। ਰਾਜਪਾਲ ਆਨੰਦੀਬੇਨ ਪਟੇਲ ਨੇ ਯੋਗੀ ਆਦਿਤਿਆਨਾਥ ਨੂੰ ਚੋਣ ਜਿੱਤਣ 'ਤੇ ਵਧਾਈ ਦਿੱਤੀ ਹੈ।


ਯੋਗੀ ਆਦਿਤਿਆਨਾਥ ਨੇ ਗੋਰਖਪੁਰ ਸ਼ਹਿਰੀ ਸੀਟ ਤੋਂ ਚੋਣ ਲੜੀ ਅਤੇ ਜਿੱਤੇ। ਆਪਣਾ ਅਸਤੀਫਾ ਦੇਣ ਤੋਂ ਪਹਿਲਾਂ, ਆਦਿਤਿਆਨਾਥ ਨੇ ਲਖਨਊ ਵਿੱਚ ਪਹਿਲੇ ਕਾਰਜਕਾਲ ਦੀ ਆਖਰੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। 37 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਪਾਰਟੀ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਸੱਤਾ ਸੰਭਾਲਣ ਵਿੱਚ ਕਾਮਯਾਬ ਹੋਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 1985 ਵਿੱਚ ਨਰਾਇਣ ਦੱਤ ਤਿਵਾਰੀ ਨੇ ਲਗਾਤਾਰ ਦੋ ਵਾਰ ਜਿੱਤ ਹਾਸਲ ਕੀਤੀ ਸੀ।


ਇਹ ਵੀ ਪੜ੍ਹੋ: ਕਾਂਗਰਸ ਨੇ ਕੈਪਟਨ ਸਿਰ ਭੰਨ੍ਹਿਆ ਹਾਰ ਦੀ ਠੀਕਰਾ ਤਾਂ ਕੈਪਟਨ ਨੇ ਵੀ ਦਿੱਤਾ ਕਰਾਰਾ ਜਵਾਬ, ਜਾਣੋ ਕੀ ਕਿਹਾ