UP Election 2022 Voting : ਪਹਿਲੇ ਪੜਾਅ ਵਿੱਚ ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ 'ਤੇ ਕੱਲ ਵੋਟਿੰਗ ਹੋਣੀ ਹੈ। ਵੋਟਿੰਗ ਵੀਰਵਾਰ ਨੂੰ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਪੜਾਅ ਦੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪੜਾਅ 'ਚ ਸ਼ਾਮਲੀ, ਹਾਪੁੜ, ਗੌਤਮ ਬੁੱਧ ਨਗਰ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਬਾਦ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਆਗਰਾ ਜ਼ਿਲਿਆਂ ਦੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।
ਇਨ੍ਹਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ
ਚੋਣਾਂ ਦੇ ਪਹਿਲੇ ਪੜਾਅ ਵਿੱਚ ਰਾਜ ਸਰਕਾਰ ਦੇ ਮੰਤਰੀਆਂ ਸ਼੍ਰੀਕਾਂਤ ਸ਼ਰਮਾ, ਸੁਰੇਸ਼ ਰਾਣਾ, ਸੰਦੀਪ ਸਿੰਘ, ਕਪਿਲ ਦੇਵ ਅਗਰਵਾਲ, ਅਤੁਲ ਗਰਗ ਅਤੇ ਚੌਧਰੀ ਲਕਸ਼ਮੀ ਨਰਾਇਣ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਰਾਜ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਬੁੱਧਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਨੇ ਚੋਣਾਂ ਨੂੰ ਨਿਰਪੱਖ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਅਤੇ ਸੁਰੱਖਿਆ ਪ੍ਰਬੰਧ ਕੀਤੇ ਹਨ।

ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਪੋਲਿੰਗ ਥਾਵਾਂ 'ਤੇ ਥਰਮਲ ਸਕੈਨਰ ,ਹੈਂਡ ਸੈਨੀਟਾਈਜ਼ਰ, ਦਸਤਾਨੇ, ਮਾਸਕ, ਫੇਸ ਸ਼ੀਲਡ, ਪੀਪੀਈ ਕਿੱਟ, ਸਾਬਣ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 2.28 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ, ਜਿਨ੍ਹਾਂ ਵਿੱਚ 1.24 ਕਰੋੜ ਪੁਰਸ਼, 1.04 ਕਰੋੜ ਔਰਤਾਂ ਅਤੇ 1448 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਚੋਣਾਂ ਦੇ ਪਹਿਲੇ ਪੜਾਅ ਵਿੱਚ 58 ਵਿਧਾਨ ਸਭਾ ਸੀਟਾਂ ਲਈ 623 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 73 ਮਹਿਲਾ ਉਮੀਦਵਾਰ ਹਨ।
ਸ਼ੁਕਲਾ ਨੇ ਕਿਹਾ, ''ਪਹਿਲੇ ਪੜਾਅ ਦੀਆਂ ਚੋਣਾਂ ਲਈ ਕੁੱਲ 10,853 ਪੋਲਿੰਗ ਸਟੇਸ਼ਨ ਅਤੇ 26,027 ਪੋਲਿੰਗ ਸਥਾਨ ਬਣਾਏ ਗਏ ਹਨ। ਪੋਲਿੰਗ ’ਤੇ ਨਜ਼ਰ ਰੱਖਣ ਲਈ 48 ਜਨਰਲ ਅਬਜ਼ਰਵਰ, ਅੱਠ ਪੁਲੀਸ ਅਬਜ਼ਰਵਰ ਅਤੇ 19 ਖਰਚਾ ਨਿਗਰਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 2175 ਸੈਕਟਰ ਮੈਜਿਸਟ੍ਰੇਟ, 284 ਜ਼ੋਨਲ ਮੈਜਿਸਟ੍ਰੇਟ, 368 ਸਟੇਟਿਕ ਮੈਜਿਸਟ੍ਰੇਟ ਅਤੇ 2718 ਮਾਈਕਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਪੈਨ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਸਮੇਤ 12 ਹੋਰ ਬਦਲਵੇਂ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰਕੇ ਵੋਟ ਪਾਈ ਜਾ ਸਕਦੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਪਹਿਲੇ ਪੜਾਅ ਵਿੱਚ 58 ਵਿੱਚੋਂ 53 ਸੀਟਾਂ ਜਿੱਤੀਆਂ ਸਨ, ਜਦੋਂ ਕਿ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ ਦੋ-ਦੋ ਸੀਟਾਂ ਮਿਲੀਆਂ ਸਨ। ਇਸ ਤੋਂ ਇਲਾਵਾ ਇੱਕ ਸੀਟ ਰਾਸ਼ਟਰੀ ਲੋਕ ਦਲ ਦੇ ਹਿੱਸੇ ਆਈ ਹੈ।
ਪਹਿਲੇ ਪੜਾਅ ਲਈ ਚੋਣ ਪ੍ਰਚਾਰ ਮੰਗਲਵਾਰ ਸ਼ਾਮ 5 ਵਜੇ ਸਮਾਪਤ ਹੋ ਗਿਆ। ਕੋਵਿਡ-19 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ ਦੇ ਕਾਰਨ ਇਸ ਪੜਾਅ 'ਚ ਜ਼ਿਆਦਾਤਰ ਪ੍ਰਚਾਰ ਵਰਚੁਅਲ ਮਾਧਿਅਮ ਰਾਹੀਂ ਕੀਤਾ ਗਿਆ ਹੈ।
ਪਹਿਲੇ ਪੜਾਅ ਲਈ ਚੋਣ ਪ੍ਰਚਾਰ ਮੰਗਲਵਾਰ ਸ਼ਾਮ 5 ਵਜੇ ਸਮਾਪਤ ਹੋ ਗਿਆ। ਕੋਵਿਡ-19 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ ਦੇ ਕਾਰਨ ਇਸ ਪੜਾਅ 'ਚ ਜ਼ਿਆਦਾਤਰ ਪ੍ਰਚਾਰ ਵਰਚੁਅਲ ਮਾਧਿਅਮ ਰਾਹੀਂ ਕੀਤਾ ਗਿਆ ਹੈ।