UP Elections 2022: ਯੂਪੀ ਚੋਣ ਨਤੀਜਿਆਂ ਦੇ ਰੁਝਾਨਾਂ ਵਿੱਚ ਭਾਜਪਾ ਸਭ ਤੋਂ ਪਛਾੜ ਕੇ ਅੱਗੇ ਚੱਲ ਰਹੀ ਹੈ ਜਿਸ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨਰਾਜ਼ ਨਜ਼ਰ ਆ ਰਹੇ ਹਨ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਹ ਜਨਤਾ ਦਾ ਵੋਟ ਨਹੀਂ ਇਹ ਮਸ਼ੀਨਾਂ ਦਾ ਵੋਟ ਹੈ। ਉਹਨਾਂ ਕਿਹਾ ਕਿ ਦੇਸ਼ 'ਚ ਚੋਣਾਂ ਬੈਲੇਟ ਪੇਪਰ ਰਾਹੀਂ ਹੋਣੀਆਂ ਚਾਹੀਦੀਆਂ ਹਨ। 


ਯੂਪੀ ਦੀ ਸੀਟ ਕਿਸ ਨੂੰ ਮਿਲੇਗੀ, ਇਹ ਅੱਜ ਤੈਅ ਹੋਵੇਗਾ। ਜੇਕਰ ਯੋਗੀ ਆਦਿਤਿਆਨਾਥ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਭਾਜਪਾ ਦੀ ਸੱਤਾ 'ਚ ਵਾਪਸੀ ਕਰਦੇ ਹਨ ਤਾਂ ਉਹ ਅਜਿਹਾ ਕਰਨ ਵਾਲੇ ਪਹਿਲੇ ਮੁੱਖ ਮੰਤਰੀ ਹੋਣਗੇ। ਉਹ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਹੋਣਗੇ ਜੋ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣਨਗੇ। ਜੇਕਰ ਯੋਗੀ ਮੁੱਖ ਮੰਤਰੀ ਬਣਦੇ ਹਨ ਤਾਂ 2007 ਤੋਂ ਬਾਅਦ ਉਹ ਪਹਿਲੇ ਅਜਿਹੇ ਨੇਤਾ ਹੋਣਗੇ ਜਿਨ੍ਹਾਂ ਨੇ ਮੁੱਖ ਮੰਤਰੀ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜੀਆਂ ਹਨ।


2017 ਦੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਭਾਜਪਾ ਨੇ 325 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਸੱਤਾ ਦੀ ਚਾਬੀ ਯੋਗੀ ਆਦਿਤਿਆਨਾਥ ਨੂੰ ਸੌਂਪ ਦਿੱਤੀ। ਯੋਗੀ ਆਦਿਤਿਆਨਾਥ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਯੋਗੀ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚ ਸਕਦੇ ਹਨ ਜਾਂ ਨਹੀਂ।


ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਦੇ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ। ਉੱਤਰ ਪ੍ਰਦੇਸ਼ ਵਿੱਚ ਚੋਣਾਂ 10 ਫਰਵਰੀ ਨੂੰ ਪਹਿਲੇ ਪੜਾਅ ਦੀ ਵੋਟਿੰਗ ਨਾਲ ਸ਼ੁਰੂ ਹੋਈਆਂ ਅਤੇ 7 ਮਾਰਚ ਨੂੰ ਸੱਤਵੇਂ ਗੇੜ ਦੀ ਵੋਟਿੰਗ ਨਾਲ ਸਮਾਪਤ ਹੋਈਆਂ। ਉੱਤਰ ਪ੍ਰਦੇਸ਼ ਦੀਆਂ 403, ਪੰਜਾਬ ਦੀਆਂ 117, ਗੋਆ ਦੀਆਂ 40, ਉਤਰਾਖੰਡ ਦੀਆਂ 70 ਅਤੇ ਮਨੀਪੁਰ ਦੀਆਂ 60 ਸੀਟਾਂ ਲਈ ਹੋਈਆਂ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ।



ਬਹੁਮਤ ਦਾ ਅੰਕੜਾ ਉੱਤਰ ਪ੍ਰਦੇਸ਼ ਵਿੱਚ 202, ਗੋਆ ਵਿੱਚ 21, ਉੱਤਰਾਖੰਡ ਵਿੱਚ 36, ਮਨੀਪੁਰ ਵਿੱਚ 31 ਅਤੇ ਪੰਜਾਬ ਵਿੱਚ 59 ਹੈ। ਯਾਨੀ ਇਨ੍ਹਾਂ ਰਾਜਾਂ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ ਇੰਨੀਆਂ ਸੀਟਾਂ ਜਿੱਤਣੀਆਂ ਪੈਣਗੀਆਂ। ਜਿਨ੍ਹਾਂ 5 ਸੂਬਿਆਂ 'ਚ ਚੋਣਾਂ ਹੋ ਚੁੱਕੀਆਂ ਹਨ, ਉਨ੍ਹਾਂ 'ਚੋਂ 4 'ਚ ਭਾਜਪਾ ਦੀ ਸਰਕਾਰ ਹੈ। ਗੋਆ, ਯੂਪੀ, ਉਤਰਾਖੰਡ ਅਤੇ ਮਨੀਪੁਰ ਵਿੱਚ ‘ਕਮਲ’ ਖਿੜ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਕਾਂਗਰਸ ਸੱਤਾ ਵਿੱਚ ਹੈ।