India's Got Latent row: ਕਾਮੇਡੀਅਨ ਜਸਪ੍ਰੀਤ ਸਿੰਘ ਖਿਲਾਫ਼ SGPC ਕੋਲ ਪਹੁੰਚੀ ਸ਼ਿਕਾਇਤ, ਕਿਹਾ-ਇਹ ਸਿੱਖ ਸੱਭਿਅਤਾ ਦੇ ਵਿਰੁੱਧ, ਜਾਣੋ ਕਿਉਂ ਵਧਿਆ ਪੂਰਾ ਵਿਵਾਦ ?
ਜਸਪ੍ਰੀਤ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ। ਉਸਨੇ ਆਪਣੀ ਚਿੱਠੀ ਵਿੱਚ ਤਿੰਨ ਮੁੱਖ ਨੁਕਤੇ ਉਠਾਏ ਹਨ।

ਯੂਟਿਊਬਰ ਰਣਬੀਰ ਇਲਾਹਾਬਾਦੀਆ ਤੋਂ ਬਾਅਦ ਹੁਣ ਕਾਮੇਡੀਅਨ ਜਸਪ੍ਰੀਤ ਸਿੰਘ (jaspreet singh comedian) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੰਡੀਗੜ੍ਹ ਤੋਂ ਪ੍ਰੋਫੈਸਰ ਪੰਡਿਤ ਧਰੇਨਵਰ ਰਾਓ ਨੇ ਉਨ੍ਹਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਉਸ 'ਤੇ ਸ਼ੋਅ ਵਿੱਚ ਅਸ਼ਲੀਲ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਹੈ।
ਇਸ ਦੇ ਨਾਲ ਹੀ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਸਪ੍ਰੀਤ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ। ਉਸਨੇ ਆਪਣੀ ਚਿੱਠੀ ਵਿੱਚ ਤਿੰਨ ਮੁੱਖ ਨੁਕਤੇ ਉਠਾਏ ਹਨ।
ਇਸ ਤੋਂ ਪਹਿਲਾਂ, ਪ੍ਰੋਫੈਸਰ ਰਾਓ ਪੰਜਾਬੀ ਗੀਤਾਂ ਵਿੱਚ ਸ਼ਰਾਬ ਤੇ ਬੰਦੂਕ ਸੱਭਿਆਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਇਸ ਦੇ ਨਾਲ ਹੀ ਉਸਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਵੀ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਸਨ।
ਪੱਤਰ ਵਿੱਚ ਕੀ ਲਿਖਿਆ ਗਿਆ ?
ਭਾਰਤ ਦੇ ਮਸ਼ਹੂਰ ਸ਼ੋਅ 'ਇੰਡੀਆਜ਼ ਗੌਟ ਟੈਲੇਂਟ' ਵਿੱਚ ਅਪਸ਼ਬਦ ਵਰਤਣ ਲਈ ਜਸਪ੍ਰੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਇੱਕ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ ਉਹ ਅਪਸ਼ਬਦ ਵਰਤਦਾ ਹੈ। ਉਸਦਾ ਡਿਜੀਟਲ ਪਲੇਟਫਾਰਮ 'ਤੇ ਅਜਿਹਾ ਕਰਨਾ ਸਾਰੇ ਦਸਤਾਰਧਾਰੀ ਸਿੱਖਾਂ ਦਾ ਅਪਮਾਨ ਹੈ। ਇਸ ਦੇ ਨਾਲ ਹੀ OTT ਤੇ ਡਿਜੀਟਲ ਪਲੇਟਫਾਰਮਾਂ 'ਤੇ ਅਸ਼ਲੀਲ ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਦਾ ਕਿਸ਼ੋਰਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਤੇ ਇਹ ਸਿੱਖ ਸੱਭਿਆਚਾਰ ਦੇ ਵੀ ਖਿਲਾਫ ਹੈ।
ਕੀ ਹੈ ਇਹ ਪੂਰਾ ਵਿਵਾਦ ?
ਸਭ ਤੋਂ ਵੱਡਾ ਹੰਗਾਮਾ ਰਣਵੀਰ ਦੀ ਟਿੱਪਣੀ ‘ਤੇ ਹੋ ਰਿਹਾ ਹੈ। ਉਨ੍ਹਾਂ ਨੇ ਆਪਣੇ ਮਾਪਿਆਂ ਅਤੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਉਸੇ ਸਮੇਂ, ਅਪੂਰਵ ਨੇ ਸ਼ੋਅ ‘ਤੇ ਮਾਂ ਨੂੰ ਲੈ ਕੇ ਇੱਕ ਅਸ਼ਲੀਲ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ, ਦੋਵਾਂ ਨੂੰ ਸਖ਼ਤ ਤਾੜਨਾ ਕੀਤੀ ਜਾ ਰਹੀ ਹੈ। ਅਪੂਰਵਾ ਆਪਣੇ ਆਪ ਨੂੰ ਕਲੇਸ਼ੀ ਔਰਤ ਕਹਿੰਦੀ ਹੈ। ਸਮੈ ਅਤੇ ਰਣਵੀਰ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਅਪੂਰਵਾ ਤੋਂ ਵੀ ਪੁੱਛਗਿੱਛ ਕੀਤੀ ਹੈ।






















