ਪੜਚੋਲ ਕਰੋ

ਆਮਿਰ ਖਾਨ ਦੇ ਭਰਾ ਫ਼ੈਸਲ ਨੂੰ ਪਸੰਦ ਨਹੀਂ ਆਈ `ਲਾਲ ਸਿੰਘ ਚੱਢਾ`, ਗੱਲਾਂ-ਗੱਲਾਂ `ਚ ਭਰਾ ਤੇ ਕੱਸਿਆ ਤੰਜ

Faisal Khan On Laal Singh Chaddha" ਆਮਿਰ ਖਾਨ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ ਅਤੇ ਹੁਣ ਉਨ੍ਹਾਂ ਦੇ ਆਪਣੇ ਭਰਾ ਨੇ ਫਿਲਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ

Laal Singh Chaddha: ਬਾਲੀਵੁੱਡ ਦੇ 'ਮਿਸਟਰ ਪਰਫੈਕਸ਼ਨਿਸਟ' ਆਮਿਰ ਖਾਨ ਦੀਆਂ ਫਿਲਮਾਂ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਲੋਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ, ਹਾਲਾਂਕਿ ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਇਸ ਦੇ ਨਾਲ ਹੀ ਇਹ ਦਰਸ਼ਕਾਂ ਅਤੇ ਆਲੋਚਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਵੀ ਨਾਕਾਮ ਸਾਬਤ ਹੋਈ। ਇਸ ਸਭ ਦੇ ਵਿਚਕਾਰ ਹੁਣ ਆਮਿਰ ਖਾਨ ਦੇ ਭਰਾ ਫੈਜ਼ਲ ਖਾਨ ਨੇ 'ਲਾਲ ਸਿੰਘ ਚੱਢਾ' ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਭਰਾ ਦੀ ਫਿਲਮ ਕੁਝ ਖਾਸ ਪਸੰਦ ਨਹੀਂ ਆਈ।

ਹਾਲ ਹੀ 'ਚ ਦਿੱਤੇ ਇੰਟਰਵਿਊ 'ਚ ਫੈਜ਼ਲ ਖਾਨ ਨੇ ਕਿਹਾ ਕਿ ਉਨ੍ਹਾਂ ਨੇ 'ਲਾਲ ਸਿੰਘ ਚੱਢਾ' ਫਿਲਮ ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਨਹੀਂ ਦੇਖੀ ਅਤੇ ਇਹ ਵੀ ਮੰਨਿਆ ਕਿ ਉਨ੍ਹਾਂ ਨੂੰ ਇਹ ਫਿਲਮ ਜ਼ਿਆਦਾ ਪਸੰਦ ਨਹੀਂ ਆਈ।'' ਉਨ੍ਹਾਂ ਕਿਹਾ ਕਿ ਫਿਲਮ ਦੇ ਕੁਝ ਹਿੱਸੇ ਕਾਫੀ ਵਧੀਆ ਹਨ। .ਪਰ ਉਹ ਇਹ ਨਹੀਂ ਕਹਿ ਪਾਉਣਗੇ ਕਿ ਇਹ ਬੇਹਤਰੀਨ ਫ਼ਿਲਮ ਸੀ।

ਆਮਿਰ ਨੂੰ ਬਿਹਤਰ ਸਕ੍ਰਿਪਟ ਚੁਣਨੀ ਚਾਹੀਦੀ ਸੀ: ਫੈਜ਼ਲ
ਗੱਲਬਾਤ 'ਚ ਫੈਜ਼ਲ ਨੇ ਆਮਿਰ ਖਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਵਾਪਸੀ ਲਈ ਵਧੀਆ ਸਕ੍ਰਿਪਟ ਚੁਣਨ। ਰਿਪੋਰਟ ਮੁਤਾਬਕ ਫੈਜ਼ਲ ਨੇ ਕਿਹਾ, 'ਜੇਕਰ ਉਹ ਚਾਰ ਸਾਲ ਬਾਅਦ ਕਿਸੇ ਫਿਲਮ ਨਾਲ ਵਾਪਸੀ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਬਿਹਤਰ ਸਕ੍ਰਿਪਟ ਦੀ ਚੋਣ ਕਰਨੀ ਚਾਹੀਦੀ ਸੀ। 'ਲਾਲ ਸਿੰਘ ਚੱਢਾ' 'ਚ ਆਮਿਰ ਖਾਨ, ਕਰੀਨਾ ਕਪੂਰ ਅਤੇ ਮੋਨਾ ਸਿੰਘ ਵਰਗੇ ਕਲਾਕਾਰਾਂ ਦੇ ਆਉਣ ਨਾਲ ਫਿਲਮ ਤੋਂ ਲੋਕਾਂ ਦੀਆਂ ਉਮੀਦਾਂ ਵੀ ਕਾਫੀ ਵਧ ਗਈਆਂ ਸੀ। ਪਰ ਅਫਸੋਸ ਇਸ ਗੱਲ ਦਾ ਹੈ ਕਿ ਇਹ ਫਿਲਮ ਦਰਸ਼ਕਾਂ ਤੱਕ ਨਹੀਂ ਪਹੁੰਚ ਸਕੀ।

ਬਿੱਗ ਬੌਸ ਦਾ ਹਿੱਸਾ ਬਣਨ ਦੀ ਗੱਲ ਤੇ ਦਿੱਤਾ ਇਹ ਜਵਾਬ
ਕਈ ਮੀਡੀਆ ਰਿਪੋਰਟਾਂ ਮੁਤਾਬਕ ਫੈਜ਼ਲ ਖਾਨ ਨੂੰ ਇਸ ਸਾਲ ਬਿੱਗ ਬੌਸ ਦਾ ਆਫਰ ਮਿਲਿਆ ਹੈ। ਉਨ੍ਹਾਂ ਨੇ ਸ਼ੋਅ ਦੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੱਤਾ ਕਿ "ਸ਼ੋਅ ਵਿੱਚ ਹਿੱਸਾ ਲੈਣਾ ਆਪਣੇ ਆਪ ਨੂੰ ਕੈਦ ਕਰਨ ਦੇ ਬਰਾਬਰ ਹੋਵੇਗਾ। ਉਨ੍ਹਾਂ ਨੂੰ ਉਨ੍ਹਾਂ ਦੇ ਭਰਾ ਆਮਿਰ ਖਾਨ ਨੇ ਪਹਿਲਾਂ ਹੀ ਇਕ ਵਾਰ ਕੈਦ ਕੀਤਾ ਹੈ ਅਤੇ ਉਹ ਕਿਸੇ ਵੀ ਕੀਮਤ 'ਤੇ ਦੁਬਾਰਾ ਆਪਣੀ ਆਜ਼ਾਦੀ ਦੀ ਕੁਰਬਾਨੀ ਨਹੀਂ ਦੇਣਾ ਚਾਹੇਣਗੇ।''

ਦੱਸ ਦਈਏ ਕਿ 2008 'ਚ ਫੈਜ਼ਲ ਖਾਨ ਨੇ ਆਪਣੇ ਭਰਾ ਆਮਿਰ ਖਾਨ 'ਤੇ ਉਨ੍ਹਾਂ ਨੂੰ ਘਰ 'ਚ ਨਜ਼ਰਬੰਦ ਕਰਕੇ ਗਲਤ ਦਵਾਈਆਂ ਦੇਣ ਦਾ ਦੋਸ਼ ਲਗਾਇਆ ਸੀ। ਉਦੋਂ ਤੋਂ ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਆ ਗਈ ਸੀ। ਹਾਲਾਂਕਿ ਹਾਲ ਹੀ 'ਚ ਦਿੱਤੇ ਇਕ ਇੰਟਰਵਿਊ 'ਚ ਫੈਜ਼ਲ ਨੇ ਕਿਹਾ ਕਿ ਉਹ ਆਪਣੇ ਭਰਾ ਆਮਿਰ ਖਾਨ ਨਾਲ ਕਦੇ-ਕਦਾਈਂ ਗੱਲ ਕਰਦੇ ਹਨ ਅਤੇ ਦੋਵਾਂ ਦੇ ਰਿਸ਼ਤੇ ਪਹਿਲਾਂ ਨਾਲੋਂ ਬਿਹਤਰ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਖਬਰਾਂ ਮੁਤਾਬਕ ਆਮਿਰ ਖਾਨ ਜਲਦ ਹੀ ਸਪੈਨਿਸ਼ ਫਿਲਮ 'ਕੈਂਪਿਓਨ' 'ਤੇ ਆਧਾਰਿਤ ਫਿਲਮ 'ਚ ਨਜ਼ਰ ਆ ਸਕਦੇ ਹਨ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget