Aamir Khan: ਆਮਿਰ ਖਾਨ ਦੀ ਨਵੀਂ ਵੀਡੀਓ ਆਈ ਸਾਹਮਣੇ, ਐਕਟਰ ਨੂੰ ਪਛਾਨਣਾ ਹੋਇਆ ਮੁਸ਼ਕਲ, ਦੇਖੋ ਇਹ ਵੀਡੀਓ
Aamir Khan New Video: ਹਾਲ ਹੀ 'ਚ ਆਮਿਰ ਖਾਨ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਆਮਿਰ ਦੀ ਪਛਾਣ ਕਰਨਾ ਮੁਸ਼ਕਲ ਹੋ ਰਿਹਾ ਹੈ।
ਅਮੈਲੀਆ ਪੰਜਾਬੀ ਦੀ ਰਿਪੋਰਟ
Aamir Khan New Video: ਆਮਿਰ ਖਾਨ ਨੂੰ ਬਾਲੀਵੁੱਡ ਦਾ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਉਨ੍ਹਾਂ ਦੀ ਕੀਤੀ ਹੋਈ ਹਰ ਫਿਲਮ ਹਿੱਟ ਰਹੀ ਹੈ। ਪਰ ਪਿਛਲੇ ਸਾਲ ਯਾਨਿ 2022 'ਚ ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਬੁਰੀ ਤਰ੍ਹਾਂ ਪਿਟ ਗਈ ਸੀ। ਇਸ ਫਿਲਮ ਦਾ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਦਮ ਨਿਕਲਿਆ ਸੀ। ਇਹੀ ਨਹੀਂ ਫਿਲਮ ਨੂੰ ਓਟੀਟੀ ਪਲੇਟਫਾਰਮ 'ਤੇ ਵੇਚਣਾ ਲਈ ਵੀ ਆਮਿਰ ਖਾਨ ਨੂੰ ਕਾਫੀ ਸੰਘਰਸ਼ ਕਰਨਾ ਪਿਆ ਸੀ।
ਰਿਪੋਰਟਾਂ ਦੀ ਮੰਨੀ ਜਾਏ ਤਾਂ ਆਮਿਰ ਖਾਨ 'ਲਾਲ ਸਿੰਘ ਚੱਢਾ' ਦੀ ਨਾਕਾਮਯਾਬੀ ਨੂੰ ਝੱਲ ਨਹੀਂ ਪਾ ਰਹੇ ਹਨ। ਉਨ੍ਹਾਂ ਨੇ ਫਿਲਮ ਫਲਾਪ ਹੋਣ ਤੋਂ ਬਾਅਦ ਬਾਹਰ ਨਿਕਲਨਾ ਹੀ ਬੰਦ ਕਰ ਦਿੱਤਾ ਹੈ। ਉਹ ਕਦੇ ਕਦਾਈਂ ਕਿਸੇ ਫੰਕਸ਼ਨ ਜਾਂ ਈਵੈਂਟ 'ਤੇ ਨਜ਼ਰ ਆਉਂਦੇ ਰਹਿੰਦੇ ਹਨ। ਹਾਲ ਹੀ 'ਚ ਆਮਿਰ ਖਾਨ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਆਮਿਰ ਦੀ ਪਛਾਣ ਕਰਨਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਗਾਇਕਾ ਅਸੀਸ ਕੌਰ ਨੇ ਕੀਤੀ ਮੰਗਣੀ, ਆਪਣੇ ਹਮਸਫਰ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
ਦੱਸ ਦਈਏ ਕਿ ਇਸ ਵੀਡੀਓ ਨੂੰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਆਮਿਰ ਖਾਨ ਚਿੱਟੇ ਵਾਲਾਂ ਤੇ ਚਿੱਟੀ ਦਾੜੀ ਦੀ ਲੁੱਕ 'ਚ ਨਜ਼ਰ ਆ ਰਹੇ ਹਨ। ਆਮਿਰ ਨੇ ਕਾਲਾ ਸ਼ੇਰਵਾਨੀ ਸੂਟ ਪਹਿਿਨਆ ਹੋਇਆ ਹੈ ਅਤੇ ਉਹ ਵੀਡੀਓ 'ਚ ਗਾਣਾ ਸੁਣਦੇ ਤੇ ਇਸ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਆਮਿਰ ਖਾਨ ਬਾਲੀਵੁੱਡ ਇੰਡਸਟਰੀ 'ਚ ਲਗਭਗ ਤਿੰਨ ਦਹਾਕਿਆਂ ਤੋਂ ਸਰਗਰਮ ਹਨ। ਉਨ੍ਹਾਂ ਨੇ ਆਪਣੇ 30 ਸਾਲਾਂ ਦੇ ਫਿਲਮੀ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆਂ ਹਨ। ਆਮਿਰ ਖਾਨ ਨੇ ਫਿਲਮ 'ਕਯਾਮਤ ਤੇ ਕਯਾਮਤ ਤੱਕ' (1988) ਨਾਲ ਆਪਣੇ ਫਿਲਮੀ ਸਫਰ ਦੀ ਸ਼ੁਰੂਆਤ ਕੀਤੀ ਸੀ। ਇਹ ਫਿਲਮ ਉਸ ਸਮੇਂ ਦੀ ਬਲਾਕਬਸਟਰ ਸਾਬਤ ਹੋਈ ਸੀ। ਪਰ ਪਿਛਲੇ ਕੁੱਝ ਸਾਲਾਂ ਤੋਂ ਆਮਿਰ ਖਾਨ ਦਾ ਸਮਾਂ ਠੀਕ ਨਹੀਂ ਚੱਲ ਰਿਹਾ। ਉਨ੍ਹਾਂ ਦੀਆਂ ਇੱਕ ਤੋਂ ਬਾਅਦ ਇੱਕ ਤਿੰਨ ਫਿਲਮਾਂ ਫਲਾਪ ਰਹੀਆਂ ਸੀ। ਉਨ੍ਹਾਂ ਦੀਆਂ ਫਿਲਮਾਂ 'ਧੂਮ 3', 'ਠੱਗਸ ਆਫ ਹਿੰਦੁਸਤਾਨ' ਤੇ 'ਲਾਲ ਸਿੰਘ ਚੱਢਾ' ਬੁਰੀ ਤਰ੍ਹਾਂ ਫਲਾਪ ਹੋਈਆਂ ਸੀ।