Parineeti Chopra Raghav Chadha: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' ਨੇਤਾ ਰਾਘਵ ਚੱਢਾ ਦੇ ਡੇਟਿੰਗ ਦੀਆਂ ਅਫਵਾਹਾਂ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਹਨ। ਦੋਵਾਂ ਨੂੰ ਮੁੰਬਈ 'ਚ ਲਗਾਤਾਰ ਦੋ ਦਿਨ ਲੰਚ ਅਤੇ ਡਿਨਰ ਡੇਟ 'ਤੇ ਦੇਖਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਸੁਰਖੀਆਂ 'ਚ ਛਾਈਆਂ ਹੋਈਆਂ ਸਨ। ਇਸ ਦੇ ਨਾਲ ਹੀ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਟਵੀਟ ਕਰਕੇ ਦੋਵਾਂ ਨੂੰ ਵਧਾਈ ਦਿੱਤੀ ਹੈ।


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਖਰੀਦੀ 10 ਕਰੋੜ ਦੀ ਸ਼ਾਨਦਾਰ ਰੋਲਜ਼ ਰਾਇਸ ਕਾਰ, ਵੀਡੀਓ ਹੋਇਆ ਵਾਇਰਲ


ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਰਿਣੀਤੀ ਅਤੇ ਰਾਘਵ ਨੂੰ ਵਧਾਈ ਦਿੱਤੀ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਇੱਕ ਟਵੀਟ ਵਿੱਚ ਲਿਖਿਆ, “ਮੈਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਹਨਾਂ ਦੇ ਮਿਲਾਪ ਨੂੰ ਪਿਆਰ, ਖੁਸ਼ੀ ਅਤੇ ਸਾਥ ਦੀ ਬਖਸ਼ਿਸ਼ ਹੋਵੇ। ਮੇਰੀਆਂ ਸ਼ੁਭਕਾਮਨਾਵਾਂ।"









ਪਰਿਣੀਤੀ ਅਤੇ ਰਾਘਵ ਨੂੰ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਮੁੰਬਈ ਦੇ ਇੱਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਸੀ। ਉਦੋਂ ਤੋਂ ਹੀ ਦੋਹਾਂ ਦੇ ਡੇਟਿੰਗ ਦੀਆਂ ਅਫਵਾਹਾਂ ਹਨ। ਹਾਲਾਂਕਿ, ਵੀਡੀਓ ਵਾਇਰਲ ਹੋਣ 'ਤੇ 'ਆਪ' ਸੰਸਦ ਰਾਘਵ ਚੱਢਾ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ। ਉਸ ਨੇ ਕਿਹਾ ਸੀ, "ਮੈਨੂੰ ਰਾਜਨੀਤੀ ਦੇ ਸਵਾਲ ਪੁੱਛੋ, ਪਰਿਣੀਤੀ ਦੇ ਨਹੀਂ।"


ਪਰਿਣੀਤੀ-ਰਾਘਵ ਨੂੰ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਜ਼ ਮਿਲਿਆ
ਇਸ ਸਾਲ ਜਨਵਰੀ ਵਿੱਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਵੀ 'ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਜ਼' ਨਾਲ ਸਨਮਾਨਿਤ ਕੀਤਾ ਗਿਆ ਸੀ। ਦੇਸ਼ ਵਿੱਚ ਪਹਿਲੀ ਵਾਰ ਕਿਸੇ ਨੂੰ ਇਹ ਸਨਮਾਨ ਮਿਲਿਆ ਹੈ। ਇਹ ਸਮਾਗਮ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਰਵਾਇਆ ਗਿਆ ਸੀ। ਦਿਲਚਸਪ ਗੱਲ ਇਹ ਹੈ ਕਿ ਪਰਿਣੀਤੀ ਚੋਪੜਾ ਨੇ ਯੂਕੇ ਦੇ ਮੈਨਚੈਸਟਰ ਸਕੂਲ ਤੋਂ ਪੜ੍ਹਾਈ ਕੀਤੀ ਹੈ। ਜਦੋਂ ਕਿ ਰਾਘਵ ਚੱਢਾ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ।


ਇਹ ਵੀ ਪੜ੍ਹੋ: ਹਾਲੀਵੁੱਡ ਸ਼ੋਅ 'ਬਿੱਗ ਬੈਂਗ ਥਿਓਰੀ' 'ਚ ਮਾਧੁਰੀ ਦੀਕਸ਼ਿਤ ਖਿਲਾਫ ਇਤਰਾਜ਼ਯੋਗ ਟਿੱਪਣੀ, ਨੈੱਟਫਲਿਕਸ ਨੂੰ ਲੀਗਲ ਨੋਟਿਸ ਜਾਰੀ