ਅਭਿਸ਼ੇਕ ਬਚਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਬਚਨ ਪਰਿਵਾਰ ਹੋਇਆ ਕੋਰੋਨਾ ਮੁਕਤ
ਅਭਿਸ਼ੇਕ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਪੂਰਾ ਬਚਨ ਪਰਿਵਾਰ ਕੋਰੋਨਾ ਮੁਕਤ ਹੋ ਗਿਆ ਹੈ।
ਮੁੰਬਈ: ਬਾਲੀਵੁੱਡ ਅਦਾਕਾਰ ਤੇ ਅਮਿਤਾਬ ਬਚਨ ਦੇ ਬੇਟੇ ਅਭਿਸ਼ੇਕ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਅਭਿਸ਼ੇਕ ਬਚਨ ਨੇ ਖੁਦ ਟੀਵਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
A promise is a promise! This afternoon I tested Covid-19 NEGATIVE!!! I told you guys I’d beat this. 💪🏽 thank you all for your prayers for me and my family. My eternal gratitude to the doctors and nursing staff at Nanavati hospital for all that they have done. 🙏🏽 THANK YOU!
— Abhishek Bachchan (@juniorbachchan) August 8, 2020
ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਭਿਸ਼ੇਕ ਬਚਨ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਸਭ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਮਿਤਾਬ ਬਚਨ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਅਭਿਸ਼ੇਕ ਤੇ ਫਿਰ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬਚਨ ਤੇ ਬੇਟੀ ਆਰਾਧਿਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ।
ਅਭਿਸ਼ੇਕ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਪੂਰਾ ਬਚਨ ਪਰਿਵਾਰ ਕੋਰੋਨਾ ਮੁਕਤ ਹੋ ਗਿਆ ਹੈ।
ਕੇਰਲ 'ਚ ਵਾਪਰੇ ਜਹਾਜ਼ ਹਾਦਸੇ ਦਾ ਦੁਖਦਾਈ ਬਿਰਤਾਂਤ, ਇਸ ਤਰ੍ਹਾਂ ਦਾ ਸੀ ਮਾਹੌਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ