Kangana Ranaut Movie Emergency: ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕਾਮੇਡੀਅਨ ਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ ਘੁੱਗੀ ਨੇ ਉਕਤ ਫਿਲਮ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਘੁੱਗੀ ਨੇ ਕਿਹਾ ਕਿ ਕਿਸੇ ਵੀ ਏਜੰਡੇ ਦੇ ਆਧਾਰ 'ਤੇ ਕੋਈ ਫਿਲਮ ਨਹੀਂ ਬਣਾਈ ਜਾਣੀ ਚਾਹੀਦੀ ਤੇ ਨਾ ਹੀ ਸਿਨੇਮਾ ਦੀ ਦੁਰਵਰਤੋਂ ਹੋਣੀ ਚਾਹੀਦੀ ਹੈ।


ਗੁਰਪ੍ਰੀਤ ਨੇ ਇਹ ਗੱਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਪ੍ਰਮੋਸ਼ਨ ਦੌਰਾਨ ਕਹੀ। ਉਨ੍ਹਾਂ ਇਹ ਬਿਆਨ ਦਿੱਲੀ ਵਿੱਚ ਦਿੱਤਾ। ਇਸ ਟੂਰ ਦੌਰਾਨ ਸਟਾਰ ਐਕਟਰ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਵੀ ਮੌਜੂਦ ਸਨ।



ਗੁਰਪ੍ਰੀਤ ਘੁੱਗੀ ਨੇ ਕਿਹਾ ਜੋ ਵੀ ਆਪਣੇ ਆਪ ਨੂੰ ਸਹੀ ਲੱਗਦਾ ਹੈ, ਉਹ ਸਿਨੇਮਾ ਹੈ। ਅਜਿਹਾ ਸੋਚਣਾ ਗਲਤ ਹੈ। ਖ਼ਾਸਕਰ ਜੇ ਉਹ ਉਦੋਂ ਹੋਏ ਜਦੋਂ ਤੁਹਾਡੇ ਕੋਲ ਸੱਚੇ ਇਤਿਹਾਸਕ ਤੱਥ ਪਏ ਹੋਣ ਤਾਂ ਇਹ ਗਲਤ ਹੈ। ਘੁੱਗੀ ਨੇ ਕਿਹਾ ਕਿ ਤੁਹਾਡੇ ਕੋਲ ਖੋਜ ਦੀ ਘਾਟ ਹੈ। ਇਸ ਸਥਿਤੀ ਵਿੱਚ ਦਰਸ਼ਕ ਜਾਂ ਕੋਈ ਧਾਰਮਿਕ ਸੰਸਥਾ ਜ਼ਿੰਮੇਵਾਰ ਨਹੀਂ ਹੁੰਦੀ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਮੈਂ ਫਿਲਮ ਨਹੀਂ ਦੇਖੀ ਪਰ ਟ੍ਰੇਲਰ ਵਿੱਚ ਦਿਖਾਏ ਗਏ ਸੀਨ 'ਤੇ ਇਤਰਾਜ਼ ਕਰਨਾ ਜ਼ਰੂਰੀ ਹੈ ਤੇ ਲੋਕ ਵੀ ਇਤਰਾਜ਼ ਕਰਨਗੇ।


ਇਸ ਤੋਂ ਪਹਿਲਾਂ ਕੰਗਨਾ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਐਮਰਜੈਂਸੀ' 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ। ਫਿਲਮ 'ਚ ਕੰਗਨਾ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ 'ਚ ਨਜ਼ਰ ਆਵੇਗੀ। ਕਈ ਸਿੱਖ ਧਾਰਮਿਕ ਜਥੇਬੰਦੀਆਂ ਨੇ ਇਸ ਫਿਲਮ ਦੀ ਆਲੋਚਨਾ ਕੀਤੀ ਤੇ ਇਸ ਖਿਲਾਫ ਪ੍ਰਦਰਸ਼ਨ ਕੀਤੇ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।