Randeep Hooda Marriage: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਅਜਿਹੀਆਂ ਖਬਰਾਂ ਹਨ ਕਿ ਐਕਟਰ ਦੇ ਸਿਰ 'ਤੇ ਸਿਹਰਾ ਸਜਣ ਵਾਲਾ ਹੈ। ਅਦਾਕਾਰ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਅਦਾਕਾਰ ਇਸ ਮਹੀਨੇ ਦੇ ਅੰਤ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਹਾਲਾਂਕਿ ਰਣਦੀਪ ਦੇ ਵਿਆਹ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ।
ਜਲਦ ਹੀ ਆਪਣੀ ਗਰਲਫ੍ਰੈਂਡ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ ਰਣਦੀਪ ਹੁੱਡਾ
ਰਿਪੋਰਟ ਮੁਤਾਬਕ ਰਣਦੀਪ ਹੁੱਡਾ ਅਤੇ ਲਿਨ ਦਾ ਵਿਆਹ ਬੇਹੱਦ ਨਿੱਜੀ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਵਿਆਹ 'ਚ ਸਿਰਫ ਉਨ੍ਹਾਂ ਦਾ ਪਰਿਵਾਰ ਅਤੇ ਕੁਝ ਕਰੀਬੀ ਦੋਸਤ ਸ਼ਾਮਲ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਣਦੀਪ ਨਹੀਂ ਚਾਹੁੰਦੇ ਕਿ ਉਨ੍ਹਾਂ ਦਾ ਵਿਆਹ ਮੀਡੀਆ ਦਾ ਧਿਆਨ ਖਿੱਚੇ। ਅਦਾਕਾਰ ਦਾ ਕਹਿਣਾ ਹੈ ਕਿ ਉਹ ਵਿਆਹ ਤੋਂ ਬਾਅਦ ਹੀ ਇਸ ਦਾ ਅਧਿਕਾਰਤ ਐਲਾਨ ਕਰਨਗੇ।
ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਰਿਸ਼ਤੇ ਦਾ ਕੀਤਾ ਸੀ ਖੁਲਾਸਾ
ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਰਣਦੀਪ ਨੇ ਇੰਸਟਾਗ੍ਰਾਮ 'ਤੇ ਆਪਣੀ ਗਰਲਫ੍ਰੈਂਡ ਨਾਲ ਇੱਕ ਫੋਟੋ ਸ਼ੇਅਰ ਕਰਕੇ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਲਿਨ ਦੇ ਜਨਮਦਿਨ 'ਤੇ ਇੱਕ ਲਵ ਪੋਸਟ ਸ਼ੇਅਰ ਕਰਕੇ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਰਣਦੀਪ ਦੀ ਗਰਲਫ੍ਰੈਂਡ ਦੀ ਗੱਲ ਕਰੀਏ ਤਾਂ ਉਹ ਮਨੀਪੁਰ ਦੀ ਰਹਿਣ ਵਾਲੀ ਹੈ ਅਤੇ ਇੱਕ ਮਾਡਲ ਹੈ। ਲਿਨ ਰਣਦੀਪ ਤੋਂ ਕਰੀਬ 10 ਸਾਲ ਛੋਟੀ ਹੈ।
ਇਸ ਫਿਲਮ 'ਚ ਅਭਿਨੇਤਾ ਆਏ ਨਜ਼ਰ
ਰਣਦੀਪ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਸਵਤੰਤਰ ਵੀਰ ਸਾਵਰਕਰ' 'ਚ ਨਜ਼ਰ ਆਏ ਸਨ। ਇਸ ਫਿਲਮ 'ਚ ਅਭਿਨੇਤਾ ਨੇ ਵੀਰ ਸਾਵਰਕਰ ਦੀ ਭੂਮਿਕਾ ਨਿਭਾਈ ਸੀ। ਇਸ ਕਿਰਦਾਰ ਲਈ ਅਦਾਕਾਰ ਨੇ ਬਹੁਤ ਮਿਹਨਤ ਕੀਤੀ ਹੈ। ਇਸ ਫਿਲਮ ਲਈ ਰਣਦੀਪ ਨੇ ਕਰੀਬ 26 ਕਿਲੋ ਭਾਰ ਘਟਾਇਆ ਸੀ। ਅਦਾਕਾਰ ਦੀ ਅਜਿਹੀ ਮਿਹਨਤ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ। ਹਾਲਾਂਕਿ ਇਹ ਫਿਲਮ ਬਾਕਸ ਆਫਿਸ 'ਤੇ ਜ਼ਿਆਦਾ ਕਮਾਲ ਨਹੀਂ ਕਰ ਸਕੀ। ਇਸ ਤੋਂ ਇਲਾਵਾ ਹਾਲ ਹੀ 'ਚ ਰਣਦੀਪ ਦਾ ਗੀਤ ਜੌਹਰਾਜਾਬੀ ਵੀ ਰਿਲੀਜ਼ ਹੋਇਆ ਹੈ। ਇਸ ਗੀਤ 'ਚ ਉਨ੍ਹਾਂ ਨਾਲ ਪ੍ਰਿਅੰਕਾ ਚਾਹਰ ਚੌਧਰੀ ਨਜ਼ਰ ਆ ਰਹੀ ਹੈ।