ਮੁੰਬਈ: ਕੋਰੋਨਾ ਪੌਜ਼ੇਟਿਵ ਸਤੀਸ਼ ਕੌਸ਼ਿਕ ਦੀ ਹਾਲਤ ਖਰਾਬ ਹੋਣ ਕਰਕੇ ਘਰ ਵਿੱਚ ਅਲੱਗ ਹੋਣ ਮਗਰੋਂ ਹੁਣ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਾਲੀਵੁੱਡ ਅਭਿਨੇਤਾ ਸਤੀਸ਼ ਕੌਸ਼ਿਕ ਨੇ ਪਿਛਲੇ ਹਫਤੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਕੋਵਿਡ-19 ਰਿਪੋਰਟ ਪੌਜ਼ੇਟਿਵ ਆਈ ਸੀ।
ਸਤੀਸ਼ ਕੌਸ਼ਿਕ ਨੂੰ ਘਰ ਵਿੱਚ ਅਲੱਗ ਹੋਣ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਈਟੀਐਮ ਦੀ ਰਿਪੋਰਟ ਅਨੁਸਾਰ ਸਤੀਸ਼ ਕੌਸ਼ਿਕ ਨੂੰ ਕੋਰੋਨਾ ਦੀ ਲਾਗ ਕਾਰਨ ਕੁਝ ਸਮੱਸਿਆਵਾਂ ਹੋ ਰਹੀਆਂ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਹਸਪਤਾਲ ਦਾਖਲ ਹੋਣ ਦੀ ਸਲਾਹ ਦਿੱਤੀ। ਹੁਣ ਉਹ ਮੁੰਬਈ ਦੇ ਕੋਕਿਲਾਬੇਨ ਅੰਬਾਨੀ ਹਸਪਤਾਲ ਵਿੱਚ ਦਾਖਲ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇੱਕ ਬਿਆਨ ਵਿੱਚ ਇਹ ਵੀ ਦੱਸਿਆ ਗਿਆ ਕਿ “ਸਤੀਸ਼ ਜੀ ਕੋਵਿਡ-19 ਟੀਕਾ ਲੈਣ ਦੀ ਯੋਜਨਾ ਬਣਾ ਰਹੇ ਸਨ, ਹਾਲਾਂਕਿ ਜਦੋਂ ਉਨ੍ਹਾਂ ਨੂੰ ਕੁਝ ਕਮਜ਼ੋਰੀ ਦਾ ਸਾਹਮਣਾ ਕਰਨ ਤੋਂ ਬਾਅਦ ਟੈਸਟ ਕੀਤਾ ਗਿਆ ਤਾਂ ਉਨ੍ਹਾਂ ਦੀ ਪੌਜ਼ੇਟਿਵ ਰਿਪੋਰਟ ਆਈ। ਉਨ੍ਹਾਂ ਦੋ ਦਿਨਾਂ ਤੱਕ ਘਰ ਵਿੱਚ ਅਲੱਗ ਰਹਿਣ ਦਾ ਫੈਸਲਾ ਕੀਤਾ ਸੀ।"
ਬਿਆਨ 'ਚ ਅੱਗੇ ਕਿਹਾ, "ਪਰ ਉਨ੍ਹਾਂ ਨੇ ਡਾਕਟਰੀ ਦੇਖਭਾਲ ਲਈ ਹਸਪਤਾਲ ਦਾਖਲ ਹੋਣ ਦਾ ਫੈਸਲਾ ਲਿਆ ਹੈ। ਉਹ ਆਪਣੇ ਪਰਿਵਾਰ, ਦੋਸਤਾਂ ਤੇ ਸ਼ੁਭਚਿੰਤਕਾਂ ਦਾ ਸ਼ੁਕਰਗੁਜ਼ਾਰ ਹਨ ਜੋ ਉਸ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।"
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :