ਸ਼ਬਾਨਾ ਆਜ਼ਮੀ ਸੜਕ ਹਾਦਸੇ 'ਚ ਜ਼ਖਮੀ, ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਇਆ ਹਾਦਸਾ
ਏਬੀਪੀ ਸਾਂਝਾ | 18 Jan 2020 05:23 PM (IST)
ਐਕਟਰਸ ਸ਼ਬਾਨਾ ਆਜ਼ਮੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋ ਗਈ ਹੈ।
ਮੁੰਬਈ: ਐਕਟਰਸ ਸ਼ਬਾਨਾ ਆਜ਼ਮੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਏਜੰਸੀ ਨੂੰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਉਸਨੂੰ ਕਾਫੀ ਸੱਟ ਆਈ ਹੈ ਅਤੇ ਤੁਰੰਤ ਉਸਨੂੰ ਪੁਣੇ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਸਬੰਧ 'ਚ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।