ਅਦਾਕਾਰ ਸੋਨੂੰ ਸੂਦ ਦੀ ਭੈਣ ਨੇ ਮੋਗਾ 'ਚ ਸ਼ੁਰੂ ਕੀਤੀ ਰਾਸ਼ਨ ਕਿੱਟ ਦੀ ਵੰਡ
ਜਿੱਥੇ ਫਿਲਮ ਐਕਟਰ ਸੋਨੂੰ ਸੂਦ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਦੇਸ਼ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸੱਚਰ ਵੀ ਪਿੱਛੇ ਨਹੀਂ। ਮਾਲਵਿਕਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੋਗੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਅਭਿਆਨ ਦੀ ਸ਼ੁਰੁਆਤ ਕੀਤੀ ਹੈ।
ਮੋਗਾ: ਜਿੱਥੇ ਫਿਲਮ ਐਕਟਰ ਸੋਨੂੰ ਸੂਦ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਦੇਸ਼ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸੱਚਰ ਵੀ ਪਿੱਛੇ ਨਹੀਂ। ਮਾਲਵਿਕਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੋਗੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਅਭਿਆਨ ਦੀ ਸ਼ੁਰੁਆਤ ਕੀਤੀ ਹੈ।
ਇਸ ਤਹਿਤ ਉਨ੍ਹਾਂ ਦੀ ਸੰਸਥਾ ਸੂਦ ਚੈਰਿਟੀ ਫਾਉਂਡੇਸ਼ਨ ਨੇ 500 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਟੀਚਾ ਰੱਖਿਆ ਹੈ। ਇਹ ਰਾਸ਼ਨ ਕਿੱਟ ਨਾਲ ਪੂਰੇ ਪੰਜਾਬ ਵਿੱਚ ਜ਼ਰੂਰਤਮੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ।
ਮੀਡੀਆ ਨਾਲ ਗੱਲ ਕਰਦਿਆਂ ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਟੀਮ ਜ਼ਰੂਰਤਮੰਦ ਪਰਿਵਾਰਾਂ ਦੀ ਪਛਾਣ ਕਰੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾਵੇਗਾ। ਰਾਜਨੀਤੀ ਵਿੱਚ ਆਉਣ ਬਾਰੇ ਪੁੱਛੇ ਜਾਣ ਉੱਤੇ ਮਾਲਵਿਕਾ ਨੇ ਕਿਹਾ ਕਿ ਐਵੇਂ ਕਰਨ ਦਾ ਇਹ ਠੀਕ ਸਮਾਂ ਨਹੀਂ।
ਉਨ੍ਹਾਂ ਨੇ ਕਿਹਾ, ਮੇਰੇ ਭਰਾ ਦੀ ਤਰ੍ਹਾਂ, ਮੈਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨਾ ਜਾਰੀ ਰੱਖਾਂਗੀ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਵਿੱਚ ਪਰਵੇਸ਼ ਕਰਨਾ ਹੈ ਜਾਂ ਨਹੀਂ, ਇਹ ਲੋਕਾਂ ਨੇ ਤੈਅ ਕਰਨਾ ਹੈ।