ਪੜਚੋਲ ਕਰੋ

ਰੱਖੜੀ ਦੇ ਮੌਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਈ ਅਫ਼ਸਾਨਾ ਖਾਨ, ਕਿਹਾ- ਰੱਬਾ ਕਿਸੇ ਭੈਣ ਤੋਂ ਭਰਾ ਨਾ ਖੋਵੇ

Afsana Khan Remembers Sidhu Moosewala: ਪੰਜਾਬੀ ਗਾਇਕਾ ਅਫ਼ਸਾਨਾ ਖਾਨ ਵੀ ਅੱਜ ਦੇ ਦਿਨ ਭਾਵੁਕ ਹੋ ਰਹੀ ਹੈ। ਅਫ਼ਸਾਨਾ ਤੇ ਮੂਸੇਵਾਲਾ ਦਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਸਭ ਜਾਣਦੇ ਹਨ ਕਿ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਭੈਣ ਸੀ।

Afsana Khan Sidhu Moosewala: ਰੱਖੜੀ ਦਾ ਤਿਓਹਾਰ ਹੈ ਤੇ ਇਸ ਮੌਕੇ ਹਰ ਭੈਣ ਆਪਣੇ ਭਰਾ ਦੇ ਗੁੱਟ ਤੇ ਰੱਖੜੀ ਬੰਨ੍ਹਦੀ ਹੈ। ਪਰ ਕਈ ਭੈਣਾਂ ਅਜਿਹੀਆਂ ਹਨ, ਜਿਨ੍ਹਾਂ ਦੇ ਭਰਾ ਉਨ੍ਹਾਂ ਨੂੰ ਛੱਡ ਕੇ ਦੁਨੀਆ ਤੋਂ ਚਲੇ ਗਏ। ਅੱਜ ਦੇ ਦਿਨ ਉਹ ਬਦਨਸੀਬ ਭੈਣਾਂ ਆਪਣੇ ਭਰਾਵਾਂ ਨੂੰ ਨਮ ਅੱਖਾਂ ਨਾਲ ਯਾਦ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕਰ ਸਕਦੀਆਂ। 

ਪੰਜਾਬੀ ਗਾਇਕਾ ਅਫ਼ਸਾਨਾ ਖਾਨ ਵੀ ਅੱਜ ਦੇ ਦਿਨ ਭਾਵੁਕ ਹੋ ਰਹੀ ਹੈ। ਅਫ਼ਸਾਨਾ ਤੇ ਮੂਸੇਵਾਲਾ ਦਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਸਭ ਜਾਣਦੇ ਹਨ ਕਿ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਭੈਣ ਸੀ। ਅੱਜ ਦੇ ਇਸ ਖਾਸ ਦਿਨ, ਜਿਸ ਨੂੰ ਭੈਣ ਭਰਾਵਾਂ ਦਾ ਦਿਨ ਵੀ ਕਿਹਾ ਜਾਂਦਾ ਹੈ। ਅੱਜ ਦੇ ਦਿਨ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੀ ਹੈ। ਇਸ ਦੌਰਾਨ ਉਹ ਕਾਫ਼ੀ ਭਾਵੁਕ ਨਜ਼ਰ ਆਈ। ਅਫ਼ਸਾਨਾ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਕੁੱਝ ਸਟੋਰੀਆਂ ਸ਼ੇਅਰ ਕੀਤੀਆਂ ਹਨ। 

ਇਹ ਸਟੋਰੀਆਂ ਪਿਛਲੇ ਸਾਲ ਦੀ ਰੱਖੜੀ ਦੀਆਂ ਤਸਵੀਰਾਂ ਤੇ ਵੀਡੀਓਜ਼ ਹਨ। ਇਸ ਦੌਰਾਨ ਅਫ਼ਸਾਨਾ ਖਾਨ ਭਾਵੁਕ ਨਜ਼ਰ ਆਈ। ਪੰਜਾਬੀ ਸਿੰਗਰ ਨੇ ਇੱਥੋਂ ਤੱਕ ਕਹਿ ਦਿਤਾ ਕਿ ਰੱਬਾ ਕਿਸੇ ਭੈਣ ਤੋਂ ਉਸ ਭਰਾ ਨਾ ਖੋਵੇ। ਪਿਛਲੇ ਸਾਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ `ਤੇ ਕਾਫ਼ੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। 

ਰੱਖੜੀ ਦੇ ਮੌਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਈ ਅਫ਼ਸਾਨਾ ਖਾਨ, ਕਿਹਾ- ਰੱਬਾ ਕਿਸੇ ਭੈਣ ਤੋਂ ਭਰਾ ਨਾ ਖੋਵੇ

ਪਿਛਲੇ ਸਾਲ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਰੱਖੜੀ ਬੰਨ੍ਹੀ। ਇਸ ਦੌਰਾਨ ਪਰਿਵਾਰ ਦੇ ਚਿਹਰੇ ਤੇ ਖੁਸ਼ੀ ਦੇਖਦੇ ਹੀ ਬਣਦੀ ਸੀ। ਸਿੱਧੂ ਤੇ ਅਫ਼ਸਾਨਾ ਦੋਵੇਂ ਤਸਵੀਰਾਂ `ਚ ਕਾਫ਼ੀ ਖੁਸ਼ ਆ ਰਹੇ ਹਨ। ਪਿਛਲੇ ਸਾਲ ਰੱਖੜੀ ਮਨਾਉਂਦਿਆਂ ਅਫ਼ਸਾਨਾ ਖਾਨ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ 2022 ਦੀ ਰੱਖੜੀ `ਚ ਮੂਸੇਵਾਲਾ ਉਸ ਦੇ ਨਾਲ ਨਹੀਂ ਹੋਵੇਗਾ।

ਰੱਖੜੀ ਦੇ ਮੌਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਈ ਅਫ਼ਸਾਨਾ ਖਾਨ, ਕਿਹਾ- ਰੱਬਾ ਕਿਸੇ ਭੈਣ ਤੋਂ ਭਰਾ ਨਾ ਖੋਵੇ

ਇਸ ਤੋਂ ਇੱਕ ਦਿਨ ਪਹਿਲਾਂ ਯਾਨਿ 10 ਅਗਸਤ ਨੂੰ ਅਫ਼ਸਾਨਾ ਨੇ ਇੰਸਟਾਗ੍ਰਾਮ `ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਾਫ਼ੀ ਇਮੋਸ਼ਨਲ ਕੈਪਸ਼ਨ ਪਾਈ। ਅਫ਼ਸਾਨਾ ਨੇ ਲਿਖਿਆ, "ਵੱਡਾ ਬਾਈ ਸਿੱਧੂ ਮੂਸੇਵਾਲਾ ਹਮੇਸ਼ਾ ਮੇਰੇ ਦਿਲ ਵਿੱਚ ਰਹੇਗਾ, ਏਨਾ ਖਿਆਲ ਰੱਬਾ ਰੱਖੀ ਮੇਰੇ ਵੀਰ ਦਾ, ਹੱਸਦਾ ਰਹੇ, ਵੱਸਦਾ ਰਹੇ, ਅੱਕੋਂ ਚੋਵੇ ਕਦੇ ਨੀਰ ਨਾ।"

View this post on Instagram
 
A post shared by Afsana Khan 🌟🎤 Afsaajz (@itsafsanakhan)

ਕਾਬਿਲੇਗ਼ੌਰ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਸਿੱਧੂ ਦੀ ਮੌਤ ਹੋਏ ਢਾਈ ਮਹੀਨੇ ਦੇ ਕਰੀਬ ਹੋ ਚੁੱਕੇ ਹਨ, ਪਰ ਉਨ੍ਹਾਂ ਦਾ ਨਾਂ ਹਾਲੇ ਵੀ ਜ਼ਿੰਦਾ ਹੈ। ਉਹ ਆਪਣੇ ਗੀਤਾਂ ਦੁਆਰਾ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ `ਤੇ ਰਾਜ ਕਰ ਰਹੇ ਹਨ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Advertisement
ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?

Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ

ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

Embed widget