ਪੜਚੋਲ ਕਰੋ
Advertisement
ਦਿਲਜੀਤ ਦੋਸਾਂਝ ਤੋਂ ਬਾਅਦ ਬਾਕਸਰ ਵਿਜੇਂਦਰ ਸਿੰਘ ਨੇ ਕੰਗਣਾ ਨੂੰ ਲਿਆ ਨਿਸ਼ਾਨੇ 'ਤੇ, ਕਿਹਾ- 'ਗਲਤ ਪੰਗਾ ਲੈ ਲਿਆ'
ਜਦੋਂ ਤੋਂ ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਦੀ ਆਲੋਚਨਾ ਕੀਤੀ ਹੈ, ਉਦੋਂ ਤੋਂ ਉਹ ਟਵਿੱਟਰ 'ਤੇ ਅਕਸਰ ਕਿਸੇ ਨਾ ਕਿਸੇ ਸੈਲੇਬ ਨਾਲ ਭਿੜ ਰਹੀ ਹੈ। ਕੰਗਨਾ ਨੇ ਇੱਕ ਫੇਕ ਟਵੀਟ ਨੂੰ ਰੀਟਵੀਟ ਕੀਤਾ ਅਤੇ ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਬਜ਼ੁਰਗ ਦਾਦੀ ਲਈ ਅਣਉਚਿਤ ਸ਼ਬਦ ਕਹੇ। ਉਦੋਂ ਤੋਂ, ਉਸ ਨੇ ਕਈ ਸੈਲੇਬ੍ਰਿਟੀਜ਼ ਦੀ ਆਲੋਚਨਾ ਦਾ ਸਾਹਮਣਾ ਕੀਤਾ।

ਕੰਗਣਾ ਤੇ ਦਿਲਜੀਤ ਦੋਸਾਂਝ ਦੀ ਟਵਿੱਟਰ ਵਾਰ ਜਾਰੀ ਹੈ। ਹੁਣ, ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਟਵਿੱਟਰ 'ਤੇ ਕੰਗਣਾ ਨੂੰ ਘੇਰਿਆ ਹੈ, "ਗਲਤ ਪੰਗਾ ਲੈ ਲਿਆ" ਅਸਲ ਵਿੱਚ ਵਿਜੇਂਦਰ ਨੇ ਕੰਗਨਾ ਦੇ ਟਵੀਟ ਦਾ ਜਵਾਬ ਦਿੱਤਾ ਹੈ ਜਿਸ ਵਿੱਚ ਉਸ ਨੇ ਦਿਲਜੀਤ ਦੋਸਾਂਝ ਨੂੰ ਕਰਨ ਜੌਹਰ ਦਾ ਪਾਲਤੂ ਕਿਹਾ ਹੈ।
ਕੰਗਣਾ ਨੇ ਟਵੀਟ 'ਚ ਕਰਦਿਆਂ ਲਿਖਿਆ, ''ਓ ਕਰਨ ਜੌਹਰ ਦੇ ਪਾਲਤੂ, ਜੋ ਦਾਦੀ ਸ਼ਾਹੀਨ ਬਾਗ 'ਚ ਆਪਣੀ ਨਾਗਰਿਕਤਾ ਲਈ ਪ੍ਰਦਰਸ਼ਨ ਕਰ ਰਹੀ ਸੀ, ਉਹੀ ਬਿਲਕਿਸ ਬਾਨੋ ਦਾਦੀ ਜੀ ਕਿਸਾਨਾਂ ਲਈ ਐਮਐਸਪੀ ਲਈ ਵੀ ਪ੍ਰਦਰਸ਼ਨ ਕਰਦਿਆਂ ਦੇਖੀ ਗਈ। ਮਹਿੰਦਰ ਕੌਰ ਜੀ ਨੂੰ ਤਾਂ ਮੈਂ ਜਾਣਦੀ ਵੀ ਨਹੀਂ। ਕੀ ਡਰਾਮਾ ਲਾ ਰੱਖਿਆ ਹੈ ਤੁਸੀਂ ਲੋਕਾਂ ਨੇ? ਹੁਣੇ ਇਸ ਨੂੰ ਬੰਦ ਕਰੋ।''
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਬਜ਼ੁਰਗ ਔਰਤ ਦੇ ਬਿਆਨ ਨੂੰ ਟਵੀਟ ਕੀਤਾ ਜਿਸ ਬਾਰੇ ਕੰਗਨਾ ਨੇ ਇਕ ਬਿਆਨ ਦਿੱਤਾ ਸੀ। ਦਿਲਜੀਤ ਦੁਸਾਂਝ ਨੇ ਉਸ ਨੂੰ ਇੰਨਾ ਵੀ ਅੰਨ੍ਹੇ ਨਾ ਹੋਣ ਦੀ ਸਲਾਹ ਦਿੱਤੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਤਕਨਾਲੌਜੀ
Advertisement