ਪੜਚੋਲ ਕਰੋ
Advertisement
'Tandav' ਮਗਰੋਂ ਹੁਣ 'Mirzapur' ਖਿਲਾਫ ਮਾਮਲਾ ਦਰਜ, ਲੱਗੇ ਗੰਭੀਰ ਇਲਜ਼ਾਮ
ਨਿਰਦੇਸ਼ਕ ਅਲੀ ਅੱਬਾਸ ਜ਼ਫਰ ਦੀ ਨਵੀਂ ਵੈੱਬ ਸੀਰੀਜ਼ 'ਤਾਂਡਵ' (Tandav) ਲਗਾਤਾਰ ਵਿਵਾਦਾਂ 'ਚ ਘਿਰ ਰਹੀ ਹੈ। ਇਸ ਵੈੱਬ ਸੀਰੀਜ਼ ਦੇ ਨਿਰਮਾਤਾਵਾਂ 'ਤੇ ਭਗਵਾਨ ਰਾਮ, ਨਾਰਦ ਤੇ ਸ਼ਿਵ ਦਾ ਅਪਮਾਣ ਕਰਨ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ।
ਨਵੀਂ ਦਿੱਲੀ: ਨਿਰਦੇਸ਼ਕ ਅਲੀ ਅੱਬਾਸ ਜ਼ਫਰ ਦੀ ਨਵੀਂ ਵੈੱਬ ਸੀਰੀਜ਼ 'ਤਾਂਡਵ' (Tandav) ਲਗਾਤਾਰ ਵਿਵਾਦਾਂ 'ਚ ਘਿਰ ਰਹੀ ਹੈ। ਇਸ ਵੈੱਬ ਸੀਰੀਜ਼ ਦੇ ਨਿਰਮਾਤਾਵਾਂ 'ਤੇ ਭਗਵਾਨ ਰਾਮ, ਨਾਰਦ ਤੇ ਸ਼ਿਵ ਦਾ ਅਪਮਾਣ ਕਰਨ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਤਾਂਡਵਾ 'ਤੇ ਭਗਵਾਨ ਸ਼ਿਵ ਤੇ ਭਗਵਾਨ ਰਾਮ ਦਾ ਮਜ਼ਾਕ ਉਡਾਉਣ ਦਾ ਦੋਸ਼ ਹੈ, ਜਿਸ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਤੋਂ ਬਾਅਦ ਇਸ ਦੇ ਨਿਰਮਾਤਾ-ਨਿਰਦੇਸ਼ਕ, ਲੇਖਕ ਤੇ ਹੋਰਨਾਂ ਖਿਲਾਫ ਲਖਨਾਉ ਦੇ ਹਜ਼ਰਤਗੰਜ ਕੋਤਵਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਉਧਰ ਤਾਂਡਵ ਤੋਂ ਬਾਅਦ ਹੁਣ ਵੈਬ ਸੀਰੀਜ਼ 'ਮਿਰਜ਼ਾਪੁਰ' ਦੇ ਕਾਰਜਕਾਰੀ ਨਿਰਮਾਤਾ ਰਿਤੇਸ਼ ਸਿਧਵਾਨੀ, ਫਰਹਾਨ ਅਖਤਰ, ਭੌਮਿਕ ਗੌਂਡਲਿਆ ਅਤੇ ਐਮਾਜ਼ਾਨ ਪ੍ਰਾਈਮ ਵੀਡੀਓ ਖਿਲਾਫ ਮਿਰਜ਼ਾਪੁਰ ਦੀ ਪੁਲਿਸ ਨੇ ਸ਼ਿਕਾਇਤ ਦਰਜ ਕੀਤੀ ਹੈ।ਮਿਰਜ਼ਾਪੁਰ 'ਤੇ ਧਾਰਾ 295-ਏ, 504, 505, 34 ਤੇ 67 ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਵਿੱਚ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਵੈੱਬ ਸੀਰੀਜ਼ ਨੇ ਲੋਕਾਂ ਦੀਆਂ ਧਾਰਮਿਕ, ਸਮਾਜਿਕ ਤੇ ਖੇਤਰੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਇਸ ਤੋਂ ਇਲਾਵਾ ਮਿਰਜ਼ਾਪੁਰ ਵਿੱਚ ਅਪਮਾਨਜਨਕ ਤੇ ਗੈਰਕਾਨੂੰਨੀ ਸੰਬੰਧ ਦਰਸਾਏ ਗਏ ਹਨ ਜੋ ਸਮਾਜ ਨੂੰ ਸਹੀ ਸੰਦੇਸ਼ ਨਹੀਂ ਦਿੰਦੇ। ਇਸ ਤੋਂ ਇਲਾਵਾ ਵੈੱਬ ਸੀਰੀਜ਼ 'ਤੇ ਮਿਰਜ਼ਾਪੁਰ ਦੇ ਅਕਸ ਨੂੰ ਵਿਗਾੜਨ ਦਾ ਵੀ ਦੋਸ਼ ਲਾਇਆ ਗਿਆ ਹੈ।
ਹਾਲਾਂਕਿ, ਇਸ ਤੋਂ ਪਹਿਲਾਂ ਵੀ, ਮਿਰਜ਼ਾਪੁਰ ਆਪਣੀ ਕੰਨਟੈਂਟ ਨੂੰ ਲੈ ਕੇ ਵਿਵਾਦਾਂ ਵਿੱਚ ਰਿਹਾ ਹੈ। ਕੁਝ ਸਮਾਂ ਪਹਿਲਾਂ, ਮਿਰਜ਼ਾਪੁਰ ਦੇ ਇਕ ਨੌਜਵਾਨ ਨੇ ਇਸ ਵੈੱਬ ਸੀਰੀਜ਼ ਵਿਰੁੱਧ ਪੁਲਿਸ ਸ਼ਿਕਾਇਤ ਕੀਤੀ ਸੀ। ਨੌਜਵਾਨ ਨੇ ਇਲਜ਼ਾਮ ਲਾਇਆ ਸੀ ਕਿ ਇੱਕ ਇੰਟਰਵਿਊ ਦੌਰਾਨ ਜਦੋਂ ਉਸ ਨੇ ਦੱਸਿਆ ਕਿ ਉਹ ਮਿਰਜ਼ਾਪੁਰ ਦਾ ਵਸਨੀਕ ਹੈ ਤਾਂ ਉਸ ਨੂੰ ਉਥੋਂ ਧੱਕਾ ਦੇ ਦਿੱਤਾ ਗਿਆ। ਭਾਜਪਾ ਦੇ ਵਿਧਾਇਕ ਰਾਮ ਕਦਮ ਨੇ ਵੀ ਤਾਂਡਵ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement