ਮੁੰਬਈ: ਬੀਤੀ ਰਾਤ ਤੋਂ ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।

 

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਵੀਡੀਓ ਦੇ ਵਾਇਰਲ ਹੋਣ ਦਾ ਕਾਰਨ ਇਹੀ ਹੈ ਕਿ ਅਜੇ ਦੇਵਗਨ ਦੀ ਪਿਟਾਈ ਹੋ ਰਹੀ ਹੈ। ਕੁੱਟਮਾਰ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਨਾ ਦਿਖਾਉਣ ਕਰਕੇ ਤੇ ਸਰਕਾਰ ਦਾ ਸਮਰਥਨ ਕਰਨ 'ਤੇ ਅਜੇ ਦੇਵਗਨ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ।
 





ਹਾਲਾਂਕਿ ਇਸ ਵੀਡੀਓ ਵਿੱਚ ਵਿਅਕਤੀ ਦਾ ਚਿਹਰਾ ਸਾਫ਼ ਦਿਖਾਈ ਨਹੀਂ ਦੇ ਰਿਹਾ ਪਰ ਕੁੱਟਮਾਰ ਦੇ ਆਧਾਰ 'ਤੇ ਸੋਸ਼ਲ ਮੀਡੀਆ' ਤੇ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਕੋਈ ਹੋਰ ਨਹੀਂ ਬਲਕਿ ਅਜੈ ਦੇਵਗਨ ਹੈ।

ਇਸ ਬਾਰੇ ਜਦੋਂ ਏਬੀਪੀ News ਨੇ ਅਜੈ ਦੇਵਗਨ ਦੇ ਪੱਖ ਵਿੱਚ ਜਾਣਨ ਲਈ ਉਨ੍ਹਾਂ ਦੇ ਬੁਲਾਰੇ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਏਬੀਪੀ News ਨੂੰ ਦੱਸਿਆ ਕਿ ਇਸ ਵੀਡੀਓ ਵਿੱਚ ਦਿਖਾਇਆ ਜਾਣ ਵਾਲਾ ਵਿਅਕਤੀ ਅਜੇ ਦੇਵਗਨ ਨਹੀਂ ਹੈ। ਉਨ੍ਹਾਂ ਦੇ ਨਾਮ ਤੇ ਇੱਕ ਝੂਠਾ ਤੇ ਗੁੰਮਰਾਹ ਕਰਨ ਵਾਲਾ ਵੀਡੀਓ ਫੈਲਾਇਆ ਜਾ ਰਿਹਾ ਹੈ। ਇਸ ਵੱਲ ਧਿਆਨ ਦੇਣ ਦੀ ਲੋੜ ਨਹੀਂ ਹੈ।

ਦੱਸ਼ ਦਈਏ ਕਿ ਅਜੇ ਦੇਵਗਨ ਇਸ ਸਮੇਂ 'ਮੈਦਾਨ' 'ਮੇ ਡੇਅ' ਤੇ 'ਗੰਗੂਬਾਈ ਕਾਠਿਆਵਾੜੀ' ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ ਤੇ ਪਿਛਲੇ 14 ਮਹੀਨਿਆਂ ਤੋਂ ਉਹ ਦਿੱਲੀ ਨਹੀਂ ਆਏ।

 

 


 

 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ