ਮੁੰਬਈ: ਲੰਬੇ ਅਰਸੇ ਬਾਅਦ ਅਕਸ਼ੈ ਕੁਮਾਰ ਤੇ ਕਰੀਨਾ ਕਪੂਰ ਖ਼ਾਨ ਫ਼ਿਲਮ ‘ਗੁੱਡ ਨਿਊਜ਼’ ‘ਚ ਨਜ਼ਰ ਆਉਣ ਵਾਲੇ ਹਨ। ਦੋਵਾਂ ਦੀ ਕੈਮਿਸਟਰੀ ਲੋਕਾਂ ਨੂੰ ਖੂਬ ਪਸੰਦ ਆਉਂਦੀ ਹੈ। ਇਸ ਫ਼ਿਲਮ ‘ਚ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨਾਲ ਕਿਆਰਾ ਆਡਵਾਨੀ ਵੀ ਹੈ। ਫ਼ਿਲਮ ਨੂੰ ਕਰਨ ਜੌਹਰ ਪ੍ਰੋਡਿਊਸ ਕਰ ਰਹੇ ਹਨ।


ਦਿਲਜੀਤ ਤੇ ਕਿਆਰਾ ਤਾਂ ਫ਼ਿਲਮ ਦੀ ਸ਼ੂਟਿੰਗ ਪਹਿਲ਼ਾਂ ਹੀ ਸ਼ੁਰੂ ਕਰ ਚੁੱਕੇ ਹਨ। ਹੁਣ ਅਕਸ਼ੈ ਕੁਮਾਰ ਤੇ ਕਰੀਨਾ ਕਪੂਰ ਖ਼ਾਨ ਨੇ ਵੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਅਕਸ਼ੈ ਨੇ ਸੋਸ਼ਲ ਮੀਡੀਆ ‘ਤੇ ਚਲ ਰਹੇ #10 years challenge ਨੂੰ ਪੂਰਾ ਕਰਦੇ ਹੋਏ ਦਿੱਤੀ। ਸ਼ੇਅਰ ਤਸਵੀਰ ‘ਚ ਅੱਕੀ ਨੇ ਆਪਣੀ ‘ਕਮਬਖ਼ਤ ਇਸ਼ਕ’ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ।


ਕਰਨ ਨੇ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਫ਼ਿਲਮ ‘ਗੁੱਡ ਨਿਊਜ਼’ 6 ਸਤੰਬਰ 2019 ਨੂੰ ਰਿਲੀਜ਼ ਹੋਵੇਗੀ ਜਿਸ ਨੂੰ ਰਾਜ ਮਹਿਤਾ ਡਾਇਰੈਕਟ ਕਰ ਰਹੇ ਹਨ। ਫ਼ਿਲਮ ‘ਚ ਦੋ ਵੱਖ-ਵੱਖ ਜੈਨਰੇਸ਼ਨ ਦੀ ਲਵ ਸਟੋਰੀ ਨੂੰ ਦਿਖਾਇਆ ਜਾਵੇਗਾ।