ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਆਜ਼ਾਦੀ ਦਿਵਸ ਦੇ ਮੌਕੇ ਇਕ ਖਾਸ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਅਕਸ਼ੈ ਨੇ ਆਪਣੇ ਫੈਨਜ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਗਰੀਬ ਲੋਕਾਂ ਦੀ ਸਹਾਇਤਾ ਕਰਨ ਲਈ ਕਿਹਾ।


ਆਪਣੀ ਇਸ ਵੀਡੀਓ 'ਚ ਅਕਸ਼ੈ ਕੁਮਾਰ ਨੇ ਆਪਣੇ ਫੈਨਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਲੋੜਵੰਦਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਕਸ਼ੈ ਕੁਮਾਰ ਨੇ ਲਿਖਿਆ, 'ਅਸੀਂ ਸਾਰੇ ਇਨ੍ਹਾਂ ਲੋਕਾਂ ਨੂੰ ਜਾਣਦੇ ਹਾਂ, ਇਹ ਸਾਰੇ ਸਾਡੀ ਜ਼ਿੰਦਗੀ ਦੇ ਲੋਕ ਹਨ। ਇਸ ਆਜ਼ਾਦੀ ਦਿਵਸ 'ਤੇ, ਆਓ ਆਪਾਂ ਸਾਰੇ ਉਨ੍ਹਾਂ ਲਈ ਇਕੱਠੇ ਹੋਈਏ , ਦੇਸ਼ ਲਈ ਇਕੱਠੇ ਚੱਲੀਏ। ਇਹਨਾਂ ਦੀ ਜਿੰਨੀ ਹੋ ਸਕੇ ਮਦਦ ਕਰੋ, ਇਹਨਾਂ ਨੂੰ ਨਜ਼ਰ ਅੰਦਾਜ਼ ਨਾ ਕਰੋ। share the way YOU care.'
Jai Hind 🙏🏻

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ 'ਚ ਜਸ਼ਨ-ਏ-ਆਜ਼ਾਦੀ, ਛੇ ਕਰੋੜ ਦੀ ਲਾਗਤ ਵਾਲੇ ਕੰਮ ਸ਼ੁਰੂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ