ਹਾਲ ਹੀ ਵਿੱਚ ਅਕਸ਼ੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਰਾਮ ਮੰਦਰ ਦੀ ਉਸਾਰੀ ਲਈ ਦਾਨ ਦਿੱਤਾ ਹੈ। ਇੱਕ ਵੀਡੀਓ ਜ਼ਰੀਏ ਉਨ੍ਹਾਂ ਨੇ ਲੋਕਾਂ ਨੂੰ ਦਾਨ ਕਰਨ ਦੀ ਅਪੀਲ ਵੀ ਕੀਤੀ। ਇਸ ਵੀਡੀਓ ਦੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਇਸ ਅਦਾਕਾਰ ਦੀ ਪੁਰਾਣੀ ਵੀਡੀਓ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਮੰਦਰ ਵਿੱਚ ਦਾਨ ਨਾ ਦੇਣ ਦੀ ਗੱਲ ਕਰ ਰਹੇ ਹਨ।

ਇਹ ਪੁਰਾਣੀ ਵੀਡੀਓ ਸਾਲ 2012 ਦੀ ਹੈ ਜਦੋਂ ਅਕਸ਼ੈ ਕੁਮਾਰ ਦੀ ਫਿਲਮ 'ਓਐਮਜੀ' ਰਿਲੀਜ਼ ਹੋਈ ਸੀ। ਇਸ ਫਿਲਮ ਦੀ ਪ੍ਰਮੋਸ਼ਨ ਦੇ ਦੌਰਾਨ ਅਕਸ਼ੈ ਕੁਮਾਰ ਨੇ ਏਬੀਪੀ ਨਿਊਜ਼ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਸੀ ਕਿ ਪਤਾ ਨਹੀਂ ਕਿਉਂ ਲੋਕ ਮੰਦਰ ਵਿੱਚ ਦਾਨ ਕਰਦੇ ਹਨ। ਅਕਸ਼ੈ ਕੁਮਾਰ ਨੇ ਕਿਹਾ ਸੀ, "ਮੈਨੂੰ ਨਹੀਂ ਪਤਾ ਕਿ ਲੋਕ ਰੱਬ ਦੇ ਨਾਮ 'ਤੇ ਦੁੱਧ ਤੇ ਤੇਲ ਦੀ ਬਰਬਾਦੀ ਕਿਉਂ ਕਰਦੇ ਹਨ। ਇਹ ਕਿੱਥੇ ਲਿਖਿਆ ਹੈ ਕਿ ਰੱਬ ਦੁੱਧ ਚਾਹੁੰਦਾ ਹੈ? ਦੂਜੇ ਪਾਸੇ ਤੁਸੀਂ ਕਹਿੰਦੇ ਹੋ ਕਿ ਕਿਸਾਨ ਭੁੱਖ ਨਾਲ ਮਰ ਰਹੇ ਹਨ। ਮੈਂ ਮੰਦਰ 'ਚ ਵੇਖਦਾ ਹਾਂ ਕਿ ਕਿੰਨਾ ਕੁਝ ਬਰਬਾਦ ਹੁੰਦਾ ਹੈ। ਮੈਨੂੰ ਲਗਦਾ ਹੈ ਕਿ ਜੇ ਰੱਬ ਲਈ ਕੁਝ ਕਰਨਾ ਹੈ, ਤਾਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨਾ ਬਿਹਤਰ ਹੋਵੇਗਾ।''



ਇਸ ਇੰਟਰਵਿਊ ਵਿੱਚ ਅਕਸ਼ੈ ਕੁਮਾਰ ਨੇ ਇਹ ਵੀ ਕਿਹਾ ਕਿ ਵੈਸ਼ਨੋ ਦੇਵੀ ਵਰਗੇ ਮੰਦਰ ਵਿੱਚ ਜਾਣ ਵਾਲੇ ਲੋਕਾਂ ਦੀ ਬਜਾਏ ਲੋੜਵੰਦਾਂ ਦੀ ਭਲਾਈ ਲਈ ਪੈਸੇ ਦਾਨ ਕੀਤੇ ਜਾਣੇ ਚਾਹੀਦੇ ਹਨ। ਇਹ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਲੋਕ ਅਕਸ਼ੈ ਕੁਮਾਰ ਨੂੰ ਪੁੱਛ ਰਹੇ ਹਨ ਕਿ ਉਨ੍ਹਾਂ ਦੀ ਸੋਚ ਕਿਵੇਂ ਬਦਲ ਗਈ?



"ਗਲੇ 'ਤੇ ਹੱਥ ਨਾ ਰੱਖੀ, ਠੋਕ ਦਿਆਂਗੇ", ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਅਮਿਤਾਭ ਬੱਚਨ ਨੇ ਕੀਤਾ ਪੰਜਾਬੀ 'ਚ ਟਵੀਟ

ਹਾਲ ਹੀ ਵਿੱਚ ਅਕਸ਼ੈ ਕੁਮਾਰ ਨੇ ਇੱਕ ਵੀਡੀਓ ਜਾਰੀ ਕੀਤੀ ਤੇ ਕੈਪਸ਼ਨ ਵਿੱਚ ਲਿਖਿਆ, “ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅਯੁੱਧਿਆ ਵਿੱਚ ਸਾਡੇ ਸ਼੍ਰੀ ਰਾਮ ਦੇ ਵਿਸ਼ਾਲ ਮੰਦਰ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਹੁਣ ਸਾਡੀ ਯੋਗਦਾਨ ਪਾਉਣ ਦੀ ਵਾਰੀ ਆਈ ਹੈ। ਮੈਂ ਸ਼ੁਰੂਆਤ ਕਰ ਦਿੱਤੀ ਹੈ, ਉਮੀਦ ਹੈ ਕਿ ਤੁਸੀਂ ਵੀ ਨਾਲ ਜੁੜੋਗੇ। ਜੈ ਸਿਆਰਾਮ।”

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ