ਫਿਲਮ ਅਭਿਨੇਤਾ ਅਕਸ਼ੈ ਕੁਮਾਰ ਨੇ ਆਪਣੇ ਪ੍ਰਸ਼ੰਸਕਾਂ ਦਾ ਜਨਮ ਦਿਨ ਦੀਆਂ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ ਕੀਤਾ। ਅਕਸ਼ੇ ਇਸ ਸਮੇਂ ਲੰਡਨ ਵਿੱਚ ਹਨ। ਹਾਲ ਹੀ ਵਿੱਚ 9 ਸਤੰਬਰ ਨੂੰ ਉਸ ਨੇ ਆਪਣਾ 53ਵਾਂ ਜਨਮ ਦਿਨ ਆਪਣੇ ਪਰਿਵਾਰ ਤੇ ‘ਬੈੱਲ ਬੋਟਮ’ ਟੀਮ ਨਾਲ ਮਨਾਇਆ। ਉਸ ਦੀ ਪਤਨੀ ਟਵਿੰਕਲ ਖੰਨਾ ਨੇ ਵੀ ਅਕਸ਼ੇ ਦੇ ਜਨਮ ਦਿਨ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਸਾਂਝਾ ਕੀਤਾ ਤੇ ਪਿਆਰ ਤੇ ਸਮਰਥਨ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।
ਵੀਡੀਓ ਵਿੱਚ ਅਕਸ਼ੈ ਨੇ ਆਪਣੇ ਪ੍ਰਸ਼ੰਸਕਾਂ ਤੋਂ ਇਹ ਕਹਿ ਕੇ ਮੁਆਫੀ ਮੰਗੀ ਕਿ ਉਹ 3 ਦਿਨਾਂ ਬਾਅਦ ਧੰਨਵਾਦ ਕਰ ਰਿਹਾ ਹੈ, ਕਿਉਂਕਿ ਉਹ ਸਕਾਟਲੈਂਡ ਵਿਚ 'ਬੈੱਲ ਬੋਟਮ' ਦੀ ਸ਼ੂਟਿੰਗ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਪਰਿਵਾਰ ਨਾਲ ਸਮਾਂ ਬਤੀਤ ਕਰ ਰਿਹਾ ਹੈ ਤੇ ਉਸ ਨੂੰ ਉਸ ਦੇ ਪ੍ਰਸ਼ੰਸਕਾਂ ਵ$ਲੋਂ ਬਹੁਤ ਪਿਆਰ ਮਿਲਿਆ ਹੈ।
ਉਸ ਨੇ ਕਿਹਾ ਕਿ ਉਸਨੇ ਆਪਣੇ ਜਨਮ ਦਿਨ ਤੇ ਆਪਣੇ ਕੁਝ ਪ੍ਰਸ਼ੰਸਕਾਂ ਦੀ ਤਰਫੋਂ ਰੁੱਖ ਲਗਾਉਣ ਤੇ ਅਨਾਜ ਵੰਡਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਅਕਸ਼ੈ ਨੇ ਕਿਹਾ ਕਿ ਉਹ ਆਪਣੇ ਫੈਨਸ ਦੀ ਬਦੌਲਤ ਇਸ ਮੁਕਾਮ ‘ਤੇ ਪਹੁੰਚਿਆ ਹੈ।