ਪੜਚੋਲ ਕਰੋ

ਅਕਸ਼ੈ ਕੁਮਾਰ ਦੀ ਫਿਲਮ 'ਬੱਚਨ ਪਾਂਡੇ' ਦੀ ਸ਼ੂਟਿੰਗ ਜਨਵਰੀ ਤੋਂ ਹੋਏਗੀ ਸ਼ੁਰੂ

ਅਕਸ਼ੇ ਕੁਮਾਰ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾਂ 'ਚੋਂ ਇੱਕ ਹੈ ਜੋ ਆਪਣੇ ਅਨੁਸ਼ਾਸਨ ਤੇ ਚੰਗੀ ਪਲਾਨਿੰਗ ਲਈ ਜਾਣੇ ਜਾਂਦੇ ਹਨ। ਜਿਵੇਂ ਹੀ ਲੌਕਡਾਊਨ ਥੋੜ੍ਹਾ ਨੌਰਮਲ ਹੋਇਆ, ਅਕਸ਼ੇ ਕੁਮਾਰ ਨੇ ਆਪਣੀਆਂ ਰੁਕੀਆਂ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ।

ਮੁੰਬਈ: ਅਕਸ਼ੇ ਕੁਮਾਰ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾਂ 'ਚੋਂ ਇੱਕ ਹੈ ਜੋ ਆਪਣੇ ਅਨੁਸ਼ਾਸਨ ਤੇ ਚੰਗੀ ਪਲਾਨਿੰਗ ਲਈ ਜਾਣੇ ਜਾਂਦੇ ਹਨ। ਜਿਵੇਂ ਹੀ ਲੌਕਡਾਊਨ ਥੋੜ੍ਹਾ ਨੌਰਮਲ ਹੋਇਆ, ਅਕਸ਼ੇ ਕੁਮਾਰ ਨੇ ਆਪਣੀਆਂ ਰੁਕੀਆਂ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ। ਇੰਨਾ ਹੀ ਨਹੀਂ, ਸਾਲ 2020 ਦੇ ਅੰਤ ਤੱਕ ਅਕਸ਼ੇ ਦੀਆਂ ਦੋ ਫਿਲਮਾਂ ਦੀ ਸ਼ੂਟਿੰਗ ਪੂਰੀ ਹੋ ਜਾਵੇਗੀ। ਹੁਣ ਅਕਸ਼ੈ ਕੁਮਾਰ ਆਪਣੀ ਨਵੀਂ ਫਿਲਮ 'ਬੱਚਨ ਪਾਂਡੇ' ਦੀ ਸ਼ੂਟਿੰਗ ਜਨਵਰੀ ਤੋਂ ਰਾਜਸਥਾਨ ਦੇ ਜੈਸਲਮੇਰ ਵਿੱਚ ਸ਼ੁਰੂ ਕਰਨ ਜਾ ਰਹੇ ਹਨ, ਜਿੱਥੇ ਉਹ ਮਾਰਚ ਤੱਕ ਸ਼ੂਟਿੰਗ ਕਰਨਗੇ। 'ਬੱਚਨ ਪਾਂਡੇ' ਇੱਕ ਐਕਸ਼ਨ ਕਾਮੇਡੀ ਫਿਲਮ ਹੈ ਜਿਸ 'ਚ ਅਕਸ਼ੈ ਕੁਮਾਰ ਨਾਲ ਕ੍ਰਿਤੀ ਸੈਨਨ ਲੀਡ ਕਿਰਦਾਰ 'ਚ ਨਜ਼ਰ ਆਏਗੀ। ਅਕਸ਼ੇ ਤੇ ਕ੍ਰਿਤੀ ਦੀ ਇਹ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਇਹ ਦੋਵੇਂ ਹਾਊਸ ਫੁੱਲ 4 ਵਿੱਚ ਇਕੱਠੇ ਆ ਚੁੱਕੇ ਹਨ, ਜੋ ਬਾਕਸ ਆਫਿਸ 'ਤੇ ਕਾਫੀ ਹਿੱਟ ਰਹੀ ਸੀ। ਅਕਸ਼ੈ ਅਤੇ ਕ੍ਰਿਤੀ ਦੀ ਜੋੜੀ ਪਹਿਲੀ ਵਾਰ ਫਿਲਮ 'ਸਿੰਘ ਇਜ਼ ਬਲਿੰਗ' 'ਚ ਨਜ਼ਰ ਆਉਣ ਵਾਲੀ ਸੀ, ਪਰ ਕ੍ਰਿਤੀ ਨੇ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਫਿਲਮ ਨੂੰ ਛੱਡ ਦਿੱਤਾ ਸੀ ਤੇ ਉਨ੍ਹਾਂ ਦੀ ਜਗ੍ਹਾ ਐਮੀ ਜੈਕਸਨ ਨੇ ਲੈ ਲਈ ਸੀ। Bigg Boss 14: ਪਵਿੱਤਰਾ ਪੁਨੀਆ ਨੇ ਘਰ 'ਚ ਕੀਤਾ ਵੱਡਾ ਖ਼ੁਲਾਸਾ, ਇੱਕੋ ਸਮੇਂ ਦੋ ਮੁੰਡਿਆਂ ਨਾਲ ਰਿਲੇਸ਼ਨ, ਪਾਰਸ ਛਾਬੜਾ ਤੋਂ ਵੀ ਲੁਕਾਇਆ ਸੀ ਵਿਆਹ ਐਕਸ਼ਨ ਕਾਮੇਡੀ ਫਿਲਮ 'ਬੱਚਨ ਪਾਂਡੇ' ਨੂੰ ਫ਼ਰਹਾਦ ਸਾਮਜੀ ਡਾਇਰੈਕਟ ਕਰ ਰਹੇ ਹਨ ਤੇ ਸਾਜਿਦ ਨਾਡੀਆਡਵਾਲਾ ਇਸ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਸਾਜਿਦ ਨਾਲ ਅਕਸ਼ੇ ਦੀ ਇਹ 10ਵੀਂ ਫਿਲਮ ਹੈ। ਪਹਿਲਾਂ ਫਿਲਮ 'ਬੱਚਨ ਪਾਂਡੇ' ਨੂੰ ਕ੍ਰਿਸਮਿਸ 'ਤੇ ਰਿਲੀਜ਼ ਕੀਤਾ ਜਾਣਾ ਸੀ ਪਰ ਆਮਿਰ ਖਾਨ ਦੀ ਬੇਨਤੀ 'ਤੇ ਫਿਲਮ ਲਾਲ ਸਿੰਘ ਚੱਡਾ ਲਈ ਅਕਸ਼ੈ ਨੇ ਆਪਣੀ ਇਸ ਫਿਲਮ ਦੀ ਤਰੀਕ ਅੱਗੇ ਕਰ ਦਿੱਤੀ। ਹੁਣ ਕੋਵਿਡ-19 ਦੇ ਕਾਰਨ ਇਹ ਦੋਵੇਂ ਫਿਲਮਾਂ ਹੀ ਇਸ ਸਾਲ ਰਿਲੀਜ਼ ਨਹੀਂ ਹੋ ਰਹੀਆਂ। ਅਕਸ਼ੈ ਕੁਮਾਰ ਦੀ 2020 'ਚ ਪਹਿਲੀ ਰਿਲੀਜ਼ ਫਿਲਮ 'ਲਕਸ਼ਮੀ' ਹੋਵੇਗੀ ਜੋ 9 ਨਵੰਬਰ ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋ ਰਹੀ ਹੈ। ਰੋਹਿਤ ਸ਼ੈੱਟੀ ਦੁਆਰਾ ਡਾਇਰੈਕਟਡ 'ਸੂਰਿਆਵੰਸ਼ੀ' ਵੀ ਇਸ ਸਾਲ ਰਿਲੀਜ਼ ਨਹੀਂ ਹੋ ਸਕੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget