ਓਸਮਾਨੀਆ ਯੂਨੀਵਰਸਿਟੀ ਜੁਆਇੰਟ ਐਕਸ਼ਨ ਕਮੇਟੀ (JAC) ਦੇ ਮੈਂਬਰਾਂ ਨੇ ਐਤਵਾਰ ਸ਼ਾਮ ਨੂੰ ਫਿਲਮ ਅਭਿਨੇਤਾ ਅੱਲੂ ਅਰਜੁਨ ਦੇ ਘਰ 'ਤੇ ਪ੍ਰਦਰਸ਼ਨ ਕੀਤਾ। ਜੇਏਸੀ ਆਗੂਆਂ ਦੀ ਮੰਗ ਹੈ ਕਿ ਅੱਲੂ ਅਰਜੁਨ ਔਰਤ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵੇ ਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਅਦਾਕਾਰ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਤੇ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜੇਏਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਦੌਰਾਨ ਅੱਲੂ ਅਰਜੁਨ ਆਪਣੇ ਘਰ ਮੌਜੂਦ ਨਹੀਂ ਸੀ। ਪੁਲਿਸ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਸੁਰੱਖਿਆ ਵਧਾ ਦਿੱਤੀ ਹੈ ਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਦੱਸ ਦੇਈਏ ਕਿ 4 ਦਸੰਬਰ ਨੂੰ ਹੈਦਰਾਬਾਦ ਦੇ ਇੱਕ ਸਿਨੇਮਾ ਹਾਲ ਵਿੱਚ ਭਗਦੜ ਵਰਗੀ ਸਥਿਤੀ ਵਿੱਚ ਔਰਤ ਦੀ ਮੌਤ ਹੋ ਗਈ ਸੀ। ਅੱਲੂ ਅਰਜੁਨ ਆਪਣੀ ਤਾਜ਼ਾ ਰਿਲੀਜ਼ "ਪੁਸ਼ਪਾ 2: ਦ ਰੂਲ" ਦੇ ਪ੍ਰੀਮੀਅਰ ਲਈ ਇੱਥੇ ਪਹੁੰਚੇ
ਇਸ ਤੋਂ ਪਹਿਲਾਂ ਤੇਲੰਗਾਨਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਜਿਤੇਂਦਰ ਨੇ ਕਿਹਾ ਕਿ ਫਿਲਮੀ ਹਸਤੀਆਂ ਅਤੇ ਹੋਰ ਸਾਰਿਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਤੇ ਉਨ੍ਹਾਂ ਨੂੰ ਆਪਣੇ ਆਪ ਨੂੰ ਉਸ ਅਨੁਸਾਰ ਚਲਣਾ ਚਾਹੀਦਾ ਹੈ। ਉਹ ਇਸ ਮਹੀਨੇ ਦੇ ਸ਼ੁਰੂ ਵਿੱਚ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਭਗਦੜ ਵਿੱਚ ਇੱਕ ਔਰਤ ਦੀ ਮੌਤ ਅਤੇ ਤੇਲਗੂ ਅਭਿਨੇਤਾ ਅੱਲੂ ਅਰਜੁਨ ਦੁਆਰਾ ਕੀਤੀਆਂ ਗਈਆਂ ਕੁਝ ਟਿੱਪਣੀਆਂ ਦੇ ਮੁੱਦੇ 'ਤੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ ਪਰ ਇਸ ਦੇ ਨਾਲ ਹੀ ਸੂਬੇ ਦੇ ਨਾਗਰਿਕਾਂ ਪ੍ਰਤੀ ਸਾਰਿਆਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਇੱਥੇ ਇੱਕ ਥੀਏਟਰ ਵਿੱਚ ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ਅੱਠ ਸਾਲਾ ਪੁੱਤਰ ਜ਼ਖ਼ਮੀ ਹੋ ਗਿਆ ਸੀ। ਅੱਲੂ ਅਰਜੁਨ, ਜੋ ਉਸ ਸਮੇਂ ਥੀਏਟਰ ਵਿੱਚ ਗਿਆ ਸੀ, ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।