ਕਰੋੜਾਂ ਰੁਪਏ ਦੀ ਧੋਖਾਧੜੀ ਦੇ ਇਲਜ਼ਾਮਾਂ 'ਤੇ ਅਮੀਸ਼ਾ ਪਟੇਲ ਨੇ ਤੋੜੀ ਚੁੱਪੀ
ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਕਾਨੂੰਨੀ ਚੱਕਰਾਂ ਵਿੱਚ ਫਸ ਗਈ ਹੈ। ਅਮੀਸ਼ਾ 'ਤੇ ਕਰੋੜਾਂ ਰੁਪਏ ਦੇ ਚੈੱਕ ਬਾਉਂਸ ਦੇ ਮਾਮਲੇ 'ਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਅਮੀਸ਼ਾ ਨੇ ਹੁਣ ਇਸ ਮੁੱਦੇ 'ਤੇ ਆਪਣੀ ਚੁੱਪੀ ਤੋੜੀ ਹੈ।
ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਕਾਨੂੰਨੀ ਚੱਕਰਾਂ ਵਿੱਚ ਫਸ ਗਈ ਹੈ। ਅਮੀਸ਼ਾ 'ਤੇ ਕਰੋੜਾਂ ਰੁਪਏ ਦੇ ਚੈੱਕ ਬਾਉਂਸ ਦੇ ਮਾਮਲੇ 'ਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਅਮੀਸ਼ਾ ਨੇ ਹੁਣ ਇਸ ਮੁੱਦੇ 'ਤੇ ਆਪਣੀ ਚੁੱਪੀ ਤੋੜੀ ਹੈ।
ਅਮੀਸ਼ਾ ਨੇ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ 'ਤੇ ਕਿਹਾ, 'ਮੈਂ ਵਾਰ-ਵਾਰ ਅਜਿਹੀਆਂ ਅਜੀਬ ਅਫਵਾਹਾਂ ਨੂੰ ਵੇਖ ਰਹੀ ਹਾਂ, ਤੁਸੀ ਲੋਕ ਕੁਝ ਹੋਰ ਕੰਮ ਕਰ ਲਵੋ!!! ਰੱਬ ਦੇ ਦਿੱਤੇ ਤੋਹਫਿਆਂ ਦਾ ਅਨੰਦ ਲਓ.. ਜਿਵੇਂ ਮੈਂ ਅਨੰਦ ਲੈ ਰਹੀ ਹਾਂ।'
ਇਸ ਕੇਸ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਝਾਰਖੰਡ ਹਾਈ ਕੋਰਟ ਵਿੱਚ ਹੋਈ। ਇਸ ਮਾਮਲੇ 'ਚ ਸਾਰੇ ਪੱਖਾਂ ਦੀ ਸੁਣਵਾਈ ਕਰਨ ਤੋਂ ਬਾਅਦ ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ 2 ਹਫ਼ਤਿਆਂ ਦੇ ਅੰਦਰ-ਅੰਦਰ ਆਪਣੀਆਂ ਦਲੀਲਾਂ ਲਿਖਤੀ ਰੂਪ 'ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਮੀਸ਼ਾ ਪਟੇਲ ਖ਼ਿਲਾਫ਼ ਪਹਿਲਾਂ ਹੇਠਲੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਸ ਨੂੰ ਰਾਹਤ ਦਿੱਤੀ ਗਈ ਸੀ ਪਰ ਦੂਜੀ ਧਿਰ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਅਤੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਜੱਜ ਅਨੰਦ ਸੇਨ ਨੇ ਦੋਵਾਂ ਧਿਰਾਂ ਨੂੰ ਵਿਚੋਲਗੀ ਰਾਹੀਂ ਇਸ ਮਸਲੇ ਨੂੰ ਸੁਲਝਾਉਣ ਅਤੇ ਦੋ ਹਫ਼ਤਿਆਂ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ।