Amitabh Bachchan: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੀ ਵਿਗੜੀ ਸਿਹਤ, ਮੁੰਬਈ ਦੇ ਹਸਪਤਾਲ 'ਚ ਹੋਈ ਐਂਜੀਓਪਲਾਸਟੀ, ਜਾਣੋ ਹੈਲਥ ਅਪਡੇਟ
Amitabh Bachchan Health: ਅਮਿਤਾਭ ਬੱਚਨ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Amitabh Bachchan Health: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਦਰਅਸਲ ਬਿੱਗ ਬੀ ਦੀ ਤਬੀਅਤ ਖਰਾਬ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਦੀ ਐਂਜੀਓਪਲਾਸਟੀ ਕੀਤੀ ਗਈ ਹੈ।
ਬਿੱਗ ਬੀ ਨੇ ਐਕਸ ਅਕਾਊਂਟ 'ਤੇ ਕੀਤਾ ਪੋਸਟ
ਭਾਸਕਰ ਡਾਟ ਕਾਮ ਦੀ ਰਿਪੋਰਟ ਮੁਤਾਬਕ ਬਿੱਗ ਬੀ ਨੂੰ ਅੱਜ ਤੜਕੇ ਸਖ਼ਤ ਸੁਰੱਖਿਆ ਵਿਚਕਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਦਰਮਿਆਮ ਬਿੱਗ ਬੀ ਨੇ ਇੱਕ ਪੋਸਟ ਵੀ ਸ਼ੇਅਰ ਕੀਤੀ, ਜਿੳ ਵਿੱਚ ਉਨ੍ਹਾਂ ਨੇ ਲਿਖਿਆ, "ਹਮੇਸ਼ਾ ਸ਼ੁਕਰਗੁਜ਼ਾਰ"।
T 4949 (i) .. humbled beyond .. pic.twitter.com/qn3ZJbuGp8
— Amitabh Bachchan (@SrBachchan) March 14, 2024
ਬਿੱਗ ਬੀ ਨੇ ਅਭਿਸ਼ੇਕ ਨਾਲ ਆਪਣੀ ਟੀਮ ਦੀ ਜਿੱਤ ਦਾ ਮਨਾਇਆ ਸੀ ਜਸ਼ਨ
ਇਸ ਦੇ ਨਾਲ ਹੀ ਬਿੱਗ ਬੀ ਨੇ ਹਾਲ ਹੀ 'ਚ ਬੇਟੇ ਅਭਿਸ਼ੇਕ ਬੱਚਨ ਨਾਲ ISPL 'ਚ ਆਪਣੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ ਸੀ। ਦਰਅਸਲ, ਇੰਡੀਅਨ ਸਟ੍ਰੀਟ ਪ੍ਰੀਮੀਅਰ ਲੀਗ (ISPL) ਦਾ ਉਦਘਾਟਨੀ ਐਡੀਸ਼ਨ ਚੱਲ ਰਿਹਾ ਹੈ। ਵੀਰਵਾਰ 14 ਮਾਰਚ ਨੂੰ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਦੀ ਟੀਮ ਮਾਝੀ ਮੁੰਬਈ ਨੇ ਚੇਨਈ ਸਿੰਗਮਸ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਇਸ ਤੋਂ ਬਾਅਦ ਦੋਵਾਂ ਕਲਾਕਾਰਾਂ ਨੇ ਆਪਣੀ ਟੀਮ ਨਾਲ ਜਿੱਤ ਦਾ ਜਸ਼ਨ ਮਨਾਇਆ।
ਅਮਿਤਾਭ ਬੱਚਨ ਦੀਆਂ ਆਉਣ ਵਾਲੀਆਂ ਫਿਲਮਾਂ
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਮਿਤਾਭ ਬੱਚਨ ਕੋਲ ਕਈ ਪ੍ਰੋਜੈਕਟ ਹਨ। ਉਹ ਜਲਦੀ ਹੀ ਪ੍ਰਭਾਸ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ 'ਕਲਕੀ 2898 ਈ.' 'ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਬਿੱਗ ਬੀ ਦੀ ਆਖਰੀ ਰਿਲੀਜ਼ ਟਾਈਗਰ ਸ਼ਰਾਫ ਅਤੇ ਕ੍ਰਿਤੀ ਸੈਨਨ ਨਾਲ 'ਗਣਪਤ' ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।