ਭਾਰਤ ‘ਚ ਕੋਰੋਨਾਵਾਇਰਸ ਨਾਲ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਭਰ ‘ਚ ਇਸ ਮਹਾਮਾਰੀ ਦੇ ਚੱਲਦੇ ਹਰ ਤਰੀਕੇ ਨਾਲ ਬਚਾਅ ਕਾਰਜ ਚੱਲ ਰਹੇ ਹਨ। ਅਜਿਹੇ ‘ਚ ਬਾਲੀਵੁੱਡ ਦੇ ਸਿਤਾਰੇ ਵੀ ਲੋਕਾਂ ਨੂੰ ਜਾਗਰੂਕ ਕਰਨ ਦੇ ਯਤਨ ਕਰ ਰਹੇ ਹਨ। ਹੁਣ ਮਹਾਨਾਇਕ ਅਮਿਤਾਭ ਬੱਚਨ ਨੇ ਵੀ ਇਸ ਬਿਮਾਰੀ ਤੋਂ ਨਿਜਾਤ ਪਾਉਣ ਲਈ ਕੁਝ ਤਰੀਕੇ ਦੱਸੇ ਹਨ।


ਮਿਨੀਸਟਰੀ ਆਫ ਰੇਲਵੇ ਟਵੀਟਰ ਹੈਂਡਲ ਜ਼ਰੀਏ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਅਮਿਤਾਭ ਦੇਸ਼ ਵਾਸੀਆਂ ਨੂੰ ਵਾਇਰਸ ਤੋਂ ਬਚਣ ਲਈ ਕੁੱਝ ਤਰੀਕੇ ਦਸ ਰਹੇ ਹਨ।




ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਅਮਿਤਾਭ ਬੱਚਨ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਦਸ ਰਹੇ ਹਨ, ਜਿਸ ਨਾਲ ਕੋਰੋਨਾਵਾਇਰਸ ਤੋਂ ਬਚਿਆ ਜਾ ਸਕੇ।