Ammy Virk New Song Daaru De Drum Out Now: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਇੰਨੀ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਐਮੀ ਵਿਰਕ ਦੇਵ ਖਰੌੜ ਨਾਲ ਫਿਲਮ 'ਮੌੜ' 'ਚ ਐਕਟਿੰਗ ਕਰਦਾ ਨਜ਼ਰ ਆਇਆ ਸੀ। ਇਸ ਤੋਂ ਬਾਅਦ ਹੁਦ ਐਮੀ ਦੀ ਇੱਕ ਹੋਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਨੇ ਖੂਬ ਦਿਲ ਜਿੱਤਿਆ ਸੀ।  


ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਨੂੰ ਪੁਰਾਣੇ ਦਿਨਾਂ ਦੀ ਆਈ ਯਾਦ, ਪੁਰਾਣੀਆਂ ਤਸਵੀਰਾਂ ਸ਼ੇਅਰ ਕਰ ਬੋਲੇ- 'ਹੌਲੀ ਹੌਲੀ ਹਾਸਲ ਮੁਕਾਮ ਹੁੰਦਾ...'


ਹੁਣ ਐਮੀ ਵਿਰਕ, ਬਿਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਸਟਾਰਰ ਫਿਲਮ ਦਾ ਇੱਕ ਹੋਰ ਗਾਣਾ ਰਿਲੀਜ਼ ਹੋ ਗਿਆ ਹੈ। 'ਦਾਰੂ ਦੇ ਡਰੱਮ' ਗੀਤ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗਾਣੇ 'ਚ ਵਿਆਹ ਦਾ ਸੀਨ ਦਿਖਾਇਆ ਗਿਆ ਹੈ। ਫਿਲਮ 'ਚ ਇਹ ਐਮੀ ਤੇ ਜੈਸਮੀਨ ਬਾਜਵਾ ਦੇ ਵਿਆਹ ਸੀਕਵੈਂਸ ਹੈ। ਵਿਆਹ ਦੀ ਪਾਰਟੀ ਦੌਰਾਨ ਇਹ ਗਾਣਾ ਫਿਲਮਾਇਆ ਗਿਆ ਹੈ। ਇਸ ਗਾਣੇ 'ਚ ਐਮੀ ਵਿਰਕ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਐਮੀ ਨੇ ਗੀਤ ਦੀ ਵੀਡੀਓ ਰਿਲੀਜ਼ ਕਰਦਿਆਂ ਕੈਪਸ਼ਨ ਲਿਖੀ, 'ਸਪੀਕਰਾਂ ਦੀ ਵਾਲਿਊਮ ਫੁੱਲ ਕਰ ਲਓ ਦਾਰੂ ਦੇ ਡਰੱਮ ਰਿਲੀਜ਼ ਹੋ ਗਿਆ ਹੈ।'









ਇੱਥੇ ਦੇਖੋ ਪੂਰਾ ਗਾਣਾ:



ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਫਿਲਮ ਦਾ ਟਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ। ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਫਿਲਮ ਦਾ ਟਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ।


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਨੂੰ ਰਿਲੀਜ਼ ਹੁੰਦੇ ਹੀ ਲੱਗਿਆ ਝਟਕਾ, HD ਪ੍ਰਿੰਟ 'ਚ ਆਨਲਾਈਨ ਲੀਕ ਹੋਈ ਫਿਲਮ