Ammy Virk New Song Ni Kude Out Now: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਇੰਨੀ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਐਮੀ ਵਿਰਕ ਦੇਵ ਖਰੌੜ ਨਾਲ ਫਿਲਮ 'ਮੌੜ' 'ਚ ਐਕਟਿੰਗ ਕਰਦਾ ਨਜ਼ਰ ਆਇਆ ਸੀ। ਇਸ ਤੋਂ ਬਾਅਦ ਹੁਦ ਐਮੀ ਦੀ ਇੱਕ ਹੋਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਨੇ ਖੂਬ ਦਿਲ ਜਿੱਤਿਆ ਸੀ।
ਹੁਣ ਐਮੀ ਵਿਰਕ, ਬਿਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਸਟਾਰਰ ਫਿਲਮ ਦਾ ਪਹਿਲਾ ਗਾਣਾ ਵੀ ਰਿਲੀਜ਼ ਹੋ ਗਿਆ ਹੈ। ਨੀ ਕੁੜੇ ਗੀਤ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ;ਚ ਗਾਇਕ ਜੈਸਮੀਨ ਬਾਜਵਾ ਦੇ ਨਾਲ ਰੋਮਾਂਸ ਕਰਦਾ ਨਜ਼ਰ ਆ ਰਿਹਾ ਹੈ। ਇਸ ਗਾਣੇ ਦੀ ਵੀਡੀਓ ਵੀ ਬੇਹੱਦ ਖੂਬਸੂਰਤ ਹੈ। ਐਮੀ ਵਿਰਕ ਨੇ ਇਸ ਗੀਤ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਾਡੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪਹਿਲਾ ਗਾਣਾ ਨੀ ਕੁੜੇ ਰਿਲੀਜ਼ ਹੋ ਗਿਆ ਹੈ।'
ਇਹ ਹੈ ਪੂਰਾ ਗਾਣਾ:
ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਫਿਲਮ ਦਾ ਟਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ। ਹਾਲ ਹੀ 'ਚ ਐਮੀ ਵਿਰਕ ਦੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਫਿਲਮ ਦਾ ਟਰੇਲਰ ਦਾਜ ਦੇ ਲੋਭੀ ਮਾਪਿਆਂ ਦੇ ਆਲੇ ਦੁਆਲੇ ਘੁੰਮਦਾ ਹੈ, ਜੋ ਕਿ ਆਪਣੇ ਐਮਬੀਏ ਪਾਸ ਮੁੰਡੇ ਲਈ ਅਜਿਹੀ ਕੁੜੀ ਦੀ ਤਲਾਸ਼ 'ਚ ਹਨ, ਜਿਸ ਦਾ ਪਰਿਵਾਰ ਉਨ੍ਹਾਂ ਨੂੰ ਕਾਰ ਗਿਫਟ ਕਰ ਸਕੇ।